ਪੰਜਾਬ ਦੀਆਂ 9 ਕਿਸਾਨ ਜਥੇਬੰਦੀਆਂ ਵੱਡੇ ਸੰਘਰਸ਼ ਦੀ ਰਾਹ 'ਤੇ
Published : Aug 19, 2020, 11:28 pm IST
Updated : Aug 19, 2020, 11:28 pm IST
SHARE ARTICLE
ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਬਲਬੀਰ ਸਿੰਘ ਰਾਜੇਵਾਲ।              (ਫ਼ੋਟੋ: ਸੰਤੋਖ ਸਿੰਘ)
ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਬਲਬੀਰ ਸਿੰਘ ਰਾਜੇਵਾਲ। (ਫ਼ੋਟੋ: ਸੰਤੋਖ ਸਿੰਘ)

25 ਸਤੰਬਰ ਦੀ ਵੱਡੀ ਰੈਲੀ ਚੰਡੀਗੜ੍ਹ 'ਚ g ਹਰਿਆਣੇ ਦੀ ਰੈਲੀ 10 ਸਤੰਬਰ ਨੂੰ ਪਿਪਲੀ 'ਚ

ਕੇਂਦਰ ਦੇ 3 ਆਰਡੀਨੈਂਸਾਂ ਦੇ ਵਿਰੋਧ ਵਿਚ ਰੈਲੀਆਂ




ਚੰਡੀਗੜ੍ਹ, 19 ਅਗੱਸਤ (ਜੀ.ਸੀ. ਭਾਰਦਵਾਜ) : ਕੋਰੋਨਾ ਵਾਇਰਸ ਦੇ ਪ੍ਰਕੋਪ ਦਾ ਆਸਰਾ ਲੈ ਕੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ 3 ਆਰਡੀਨੈਂਸਾਂ ਦੇ ਵਿਰੋਧ ਵਿਚ ਪੰਜਾਬ, ਹਰਿਆਣਾ, ਯੂ.ਪੀ., ਰਾਜਸਥਾਨ ਵਿਚ ਕਿਸਾਨ ਜਥੇਬੰਦੀਆਂ ਵਲੋਂ ਛੇੜੇ ਸੰਘਰਸ਼ ਦਾ ਅਸਰ ਹੁਣ ਬਿਹਾਰ, ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ਤੋਂ ਇਲਾਵਾ ਸਾਰੇ ਦੇਸ਼ ਵਿਚ ਹੀ ਵੇਖਣ ਨੂੰ ਮਿਲ ਰਿਹਾ ਹੈ।


ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੀ ਐਮ.ਐਸ.ਪੀ. ਅਤੇ ਮੰਡੀ ਸਿਸਟਮ ਨੂੰ ਖਤਮ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਨ ਲਈ ਅੱਜ ਪੰਜਾਬ ਦੀਆਂ ਜਥੇਬੰਦੀਆਂ ਵਿਚ ਏਕੇ ਦਾ ਰਾਹ ਅਖ਼ਤਿਆਰ ਕਰ ਕੇ 25 ਸਤੰਬਰ ਨੂੰ ਚੰਡੀਗੜ੍ਹ ਵਿਚ ਵੱਡੀ ਰੈਲੀ ਕੇਂਦਰ ਸਰਕਾਰ ਵਿਰੁਧ ਕਰਨ ਦਾ ਐਲਾਨ ਕੀਤਾ ਅਤੇ ਕਿਸਾਨ ਭਵਨ ਵਿਚ ਅੱਜ 3 ਘੰਟੇ ਚੱਲੀ ਨੁਮਾਇੰਦਿਆਂ ਦੀ ਬੈਠਕ ਵਿਚ ਇਹ ਵੀ ਤੈਅ ਕੀਤਾ ਕਿ ਪੰਜਾਬ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਜਾਵੇ ਕਿ ਅਗਲੇ ਹਫ਼ਤੇ 28 ਅਗੱਸਤ ਨੂੰ ਹੋਣ ਵਾਲੇ ਇਕ ਦਿਨਾ ਵਿਧਾਨ ਸਭਾ ਸੈਸ਼ਨ ਵਿਚ ਵੀ ਮਤਾ ਪਾਸ ਕਰ ਕੇ ਕੇਂਦਰ ਦੇ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕੀਤਾ ਜਾਵੇ।

ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਬਲਬੀਰ ਸਿੰਘ ਰਾਜੇਵਾਲ।              (ਫ਼ੋਟੋ: ਸੰਤੋਖ ਸਿੰਘ)ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਬਲਬੀਰ ਸਿੰਘ ਰਾਜੇਵਾਲ। (ਫ਼ੋਟੋ: ਸੰਤੋਖ ਸਿੰਘ)


ਜ਼ਿਕਰਯੋਗ ਹੈ ਕਿ ਜੂਨ ਮਹੀਨੇ ਲਾਗੂ ਕੀਤੇ ਇਨ੍ਹਾਂ 3 ਕੇਂਦਰੀ ਆਰਡੀਨੈਂਸਾਂ ਰਾਹੀਂ ਪੰਜਾਬ 'ਚ ਸਰਕਾਰੀ ਮੰਡੀ ਸਿਸਟਮ ਨੂੰ ਖ਼ਤਮ ਕਰ ਕੇ ਫ਼ਸਲਾਂ ਦੀ ਖ਼ਰੀਦ ਕਾਰਪੋਰੇਟ ਘਰਾਣਿਆਂ, ਪ੍ਰਾਈਵੇਟ ਕੰਪਨੀਆਂ ਅਤੇ ਨਿਜੀ ਵਪਾਰੀਆਂ ਹੱਥ ਦੇਣਾ ਹੈ।
ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦਸਿਆ ਕਿ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਚਿੱਠੀ ਲਿਖ ਕੇ ਚੇਤੇ ਕਰਵਾਇਆ ਕਿ ਸਰਬ-ਪਾਰਟੀ ਮੀਟਿੰਗ ਮਗਰੋਂ ਇਕ ਜੁਲਾਈ ਨੂੰ ਕੀਤੀ ਕਿਸਾਨਾਂ ਨਾਲ ਬੈਠਕ ਵਿਚ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਦੀ ਕਿਸਾਨੀ ਦਾ ਮੁੱਦਾ ਕੇਂਦਰ ਨਾਲ ਉਠਾਇਆ ਜਾਵੇਗਾ।


ਰਾਜੇਵਾਲ ਨੇ ਤਾੜਨਾ ਕੀਤੀ ਕਿ ਜੇ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿਚ ਮਤਾ ਪਾਸ ਨਾ ਕੀਤਾ ਤਾਂ 25 ਸਤੰਬਰ ਦੀ ਚੰਡੀਗੜ੍ਹ ਰੈਲੀ ਵਿਚ ਕੇਂਦਰ
ਦੇ ਨਾਲ-ਨਾਲ ਪੰਜਾਬ ਸਰਕਾਰ ਵਿਰੁਧ ਵੀ ਸੰਘਰਸ਼ ਛੇੜਿਆ ਜਾਵੇਗਾ। ਅੱਜ ਦੀ ਕਿਸਾਨ ਜਥੇਬੰਦੀਆਂ ਦੀ ਬੈਠਕ ਵਿਚ ਮੌਂਟੇਕ ਸਿੰਘ ਆਹਲੂਵਾਲੀਆ ਦੀ ਉਸ ਅੰਤਰਮਰਿਪੋਰਟ ਦਾ ਵਿਰੋਧ ਵੀ ਕੀਤਾ ਗਿਆ, ਜਿਸ ਵਿਚ ਕਿਸਾਨਾਂ ਦੀ ਮੁਫ਼ਤ ਬਿਜਲੀ, ਸਬਸਿਡੀ ਨੂੰ ਬੰਦ ਕਰਨ ਦਾ ਜ਼ਿਕਰ ਹੈ।


ਰਾਜੇਵਾਲ ਨੇ ਕਿਹਾ ਕਿ 10 ਸਤੰਬਰ ਨੂੰ ਹਰਿਆਣਾ ਦੇ ਪਿੱਪਲੀ ਵਿਚ ਕੀਤੀ ਜਾ ਰਹੀ ਕਿਸਾਨ ਰੈਲੀ ਲਈ ਪੰਜਾਬ ਦੀਆਂ ਜਥੇਬੰਦੀਆਂ ਵਲੋਂ ਵੀ ਪੂਰੀ ਮਦਦ ਕੀਤੀ ਜਾਵੇਗਾ। 25 ਸਤੰਬਰ ਦੀ ਪੰਜਾਬ ਰੈਲੀ ਨੂੰ ਸਿਰੇ ਚਾੜ੍ਹਨ ਲਈ 9 ਮੈਂਬਰੀ ਤਾਲਮੇਲ ਕਮੇਟੀ ਵੀ ਬਣਾਈ ਗਈ, ਜਿਸ ਵਿਚ ਰਾਜੇਵਾਲ ਤੋਂ ਇਲਾਵਾ ਅਜਮੇਰ ਸਿੰਘ ਲੱਖੋਵਾਲ, ਜਗਜੀਤ ਡੱਲੇਵਾਲ, ਬੂਟਾ ਸਿੰਘ ਸ਼ਾਦੀਪੁਰ, ਹਰਮੀਤ ਕਾਦੀਆਂ, ਸਤਨਾਮ ਸਿੰਘ ਬਹਿਰੂ, ਮਨਜੀਤ ਰਾਏ, ਬਲਦੇਵ ਸਿਰਸਾ ਤੇ ਬਲਵਿੰਦਰ ਸਿੰਘ ਰਾਜੂ ਨੂੰ ਸ਼ਾਮਲ ਕੀਤਾ ਗਿਆ। ਇਹ ਸਾਰੇ ਵੱਖੋ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਇੰਦੇ ਅਤੇ ਅਹੁਦੇਦਾਰ ਹਨ ਜੋ ਇਸ ਸੰਘਰਸ਼ ਨੂੰ ਕਾਮਯਾਬ ਕਰਨ ਅਤੇ ਕਾਂਗਰਸ ਸਰਕਾਰ ਨਾਲ ਤਾਲਮੇਲ ਰੱਖਣ 'ਚ ਅਹਿਮ ਭੂਮਿਕਾ ਨਿਭਾਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement