ਵਿਧਾਨ ਸਭਾ ਸੈਸ਼ਨ : ਲੋਕਾਂ ਨਾਲ ਕੋਝਾ ਮਜ਼ਾਕ ਅਸੀਂ ਨਹੀਂ ਬਲਕਿ ਸੁਖਬੀਰ ਬਾਦਲ ਨੇ ਕੀਤਾ : ਕੈਪਟਨ
Published : Aug 19, 2020, 9:16 pm IST
Updated : Aug 19, 2020, 9:16 pm IST
SHARE ARTICLE
Capt. Amarinder Singh
Capt. Amarinder Singh

ਵਿਰੋਧੀ ਪਾਰਟੀਆਂ 'ਤੇ ਘਟੀਆ ਰਾਜਨੀਤੀ ਕਰਨ ਦੇ ਲਾਏ ਦੋਸ਼

ਚੰਡੀਗੜ੍ਹ: ਕੋਰੋਨਾ ਲੌਕਡਾਊਨ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਪਹਿਲਾ ਇਕ ਰੋਜ਼ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਖ਼ਾਸ ਕਰ ਕੇ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਕ ਦਿਨ ਦਾ ਸੈਸ਼ਨ ਬੁਲਾਉਣ ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ।

captain amarinder singh captain amarinder singh

ਵਿਰੋਧੀਆਂ ਦੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨਾਜ਼ੁਕ ਦੌਰ 'ਚੋਂ ਲੰਘ ਰਿਹਾ ਹੈ, ਪਰ ਵਿਰੋਧੀ ਧਿਰਾਂ ਵਲੋਂ ਅਜਿਹੇ ਸਮੇਂ 'ਚ ਵੀ ਗੰਦੀ ਸਿਆਸਤ ਖੇਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ  ਉਨ੍ਹਾਂ ਦੀ ਸਰਕਾਰ ਵਲੋਂ ਬੁਲਾਇਆ ਗਿਆ ਇਕ ਰੋਜ਼ਾ ਵਿਧਾਨ ਸਭਾ ਸੈਸ਼ਨ ਸੰਵਿਧਾਨਕ ਜ਼ਰੂਰਤ ਹੈ।

Capt Amrinder SinghCapt Amrinder Singh

ਅਕਾਲੀ ਦਲ ਦੇ ਦੋਸ਼ਾਂ ਦਾ ਜੁਆਬ ਦਿੰਦਿਆਂ ਕੈਪਟਨ ਨੇ ਕਿਹਾ ਲੋਕਾਂ ਨਾਲ ਕੋਝਾ ਮਜ਼ਾਕ ਉਨ੍ਹਾਂ ਦੀ ਸਰਕਾਰ ਵਲੋਂ ਨਹੀਂ, ਬਲਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਨੇ ਕੀਤਾ। ਰਿਕਾਰਡ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਸਦਨ ਅਤੇ ਇਸ ਦੇ ਸੈਸ਼ਨਾਂ ਨੂੰ ਬਹੁਤੀ ਅਹਿਮੀਅਤ ਨਹੀਂ ਦਿਤੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਮਾਰਚ 2017 ਤੋਂ ਮਈ 2019 ਤਕ ਵਿਧਾਇਕ ਸਨ, ਪਰ ਉਹ ਸੈਸ਼ਨ ਦੇ 40 ਦਿਨਾਂ ਵਿਚੋਂ ਸਿਰਫ਼ 16 ਦਿਨਾਂ ਲਈ ਸਦਨ ਵਿਚ ਸ਼ਾਮਲ ਹੋਏ ਸਨ।

Sukhbir BadalSukhbir Badal

ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ 'ਆਪ' ਆਗੂ ਹਰਪਾਲ ਸਿੰਘ ਚੀਮਾ ਦੀ ਪ੍ਰਤੀਕ੍ਰਿਆ 'ਤੇ ਹੈਰਾਨੀ ਜ਼ਾਹਰ ਕਰਦਿਆਂ ਇਸ ਨੂੰ ਸਿਰਫ਼ ਹਾਸੋਹੀਣਾ ਨਹੀਂ ਬਲਕਿ ਰਾਜ ਦੀਆਂ ਦੋ ਵਿਰੋਧੀ ਪਾਰਟੀਆਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਚਿੰਤਾ ਵੀ ਪ੍ਰਗਟਾਈ ਹੈ।

Capt Amrinder SinghCapt Amrinder Singh

ਮੁੱਖ ਮੰਤਰੀ ਨੇ ਕਿਹਾ ਕਿ ਦੋਵੇਂ ਪਾਰਟੀਆਂ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ 'ਤੇ ਤੁਲੀਆਂ ਹੋਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਕੋਲ ਲੋਕਾਂ ਨੂੰ ਦਿਖਾਉਣ ਲਈ ਕੋਈ ਸਾਰਥਕ ਮੁੱਦਾ ਨਹੀਂ ਬਚਿਆ, ਇਸ ਕਾਰਨ ਉਹ ਘਟੀਆ ਹੱਥਕੰਡੇ ਅਪਨਾ ਰਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement