ਸੀਐਮ ਵੱਲੋਂ ਨਕਲੀ ਸ਼ਰਾਬ 'ਤੇ ਠੱਲ੍ਹ ਪਾਉਣ ਲਈ ਸਪਿਰਟ ਦੀ ਚੋਰੀ ਰੋਕਣ ਲਈ ਪੁਖਤਾ ਪ੍ਰਬੰਧਾਂ ਦੇ ਹੁਕਮ
Published : Aug 19, 2020, 7:40 pm IST
Updated : Aug 19, 2020, 7:40 pm IST
SHARE ARTICLE
CM Captain Amarinder Singh
CM Captain Amarinder Singh

5 ਸਤੰਬਰ ਤੋਂ ਕੋਈ ਵੀ ਵਾਹਨ ਜੀ.ਪੀ.ਐਸ. ਤੇ ਛੇੜਛਾੜ ਰਹਿਤ ਸੀਲਬੰਦੀ ਤੋਂ ਬਿਨਾਂ ਈਥਾਨੌਲ ਤੇ ਸਪਿਰਟ ਨਹੀਂ ਲੈ ਜਾ ਸਕੇਗਾ

ਚੰਡੀਗੜ੍ਹ: ਉਤਪਾਦਕਾਂ ਅਤੇ ਟਰਾਂਸਪੋਰਟਰਾਂ ਦਰਮਿਆਨ ਨਾਪਾਕ ਗਠਜੋੜ, ਜਿਸ ਦਾ ਸਿੱਟਾ ਹਾਲ ਹੀ ਦੇ ਨਕਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਦੇ ਰੂਪ ਵਿੱਚ ਨਿਕਲਿਆ ਸੀ, ਨੂੰ ਤੋੜਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਕਦਮ ਚੁੱਕੇ ਜਾਣ ਦੇ ਹੁਕਮ ਦਿੱਤੇ ਹਨ।

Capt Amarinder Singh Capt Amarinder Singh

ਇਹਨਾਂ ਕਦਮਾਂ ਵਿੱਚ ਈਥਾਨੌਲ, ਸਪਿਰਟ ਅਤੇ ਹੋਰ ਉਤਪਾਦਾਂ, ਜੋ ਕਿ ਨਕਲੀ ਸ਼ਰਾਬ ਬਣਾਉਣ ਲਈ ਵਰਤੇ ਜਾਂਦੇ ਹਨ, ਦੀ ਵਾਹਨਾਂ ਰਾਹੀਂ ਆਵਾਜਾਈ ਦੌਰਾਨ ਗੈਰ-ਸਮਾਜਿਕ ਤੱਤਾਂ ਦੁਆਰਾ ਚੋਰੀ ਰੋਕਣ ਲਈ ਜੀ.ਪੀ.ਐਸ. ਪ੍ਰਣਾਲੀ ਨਾਲ ਇਹਨਾਂ ਵਾਹਨਾਂ ਨੂੰ ਜੋੜਿਆ ਜਾਣਾ ਸ਼ਾਮਲ ਹੈ। ਮੁੱਖ ਮੰਤਰੀ ਦੇ ਹੁਕਮਾਂ 'ਤੇ ਆਬਕਾਰੀ ਕਮਿਸ਼ਨਰ ਰਜਤ ਅਗਰਵਾਲ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ 5 ਸਤੰਬਰ ਤੋਂ ਕੋਈ ਵੀ ਵਾਹਨ ਜੀ.ਪੀ.ਐਸ ਤੇ ਛੇੜਛਾੜ ਰਹਿਤ ਸੀਲਬੰਦੀ ਤੋਂ ਬਿਨਾਂ ਢੋਆ-ਢੁਆਈ ਨਹੀਂ ਕਰ ਸਕੇਗਾ।

TranspotersTransporters

ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਮਾਨ ਲਿਜਾਣ ਵਾਲੇ ਵਾਹਨ ਦੇ ਜੀ.ਪੀ.ਐਸ. ਕੌਆਰਡੀਨੇਟਸ ਨੂੰ ਯੂਨਿਟ ਦੁਆਰਾ ਸਾਮਾਨ ਪੁੱਜਦਾ ਕਰਨ ਦੀ ਮਿਤੀ ਤੋਂ ਘੱਟੋ-ਘੱਟ 15 ਦਿਨ ਦੇ ਸਮੇਂ ਲਈ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ। ਇਸ ਕਦਮ ਦਾ ਮਕਸਦ ਡਿਸਟਿਲਰੀਆਂ ਦੁਆਰਾ ਉਤਪਾਦਨ ਕੀਤੀ ਜਾਂਦੀ ਐਕਸਟਰਾ ਨਿਊਟਰਲ ਐਲਕੋਹਲ (ਈ.ਐਨ.ਏ.), ਈਥਾਨੌਲ, ਸਪੈਸ਼ਲੀ ਡੀਨੇਚਰਡ ਸਪਿਰਟ (ਐਸ.ਡੀ.ਐਸ.), ਡੀਨੇਚਰਡ ਸਪਿਰਟ (ਡੀ.ਐਨ.ਐਸ.) ਅਤੇ ਰੈਕਟੀਫਾਈਡ ਸਪਿਰਟ (ਆਰ.ਐਸ.) ਦੀ ਢੋਆ-ਢੁਆਈ 'ਤੇ ਕਰੜੀ ਨਜ਼ਰ ਰੱਖਣਾ ਹੈ।

TranspotersTransporters

ਆਬਕਾਰੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਟੈਂਕਰਾਂ ਦੀ ਛੇੜਛਾੜ ਰਹਿਤ ਸੀਲਬੰਦੀ, ਇਹਨਾਂ ਦੀ ਰਵਾਨਗੀ ਤੋਂ ਪਹਿਲਾਂ ਡਿਸਟਿਲਰੀ ਯੂਨਿਟਾਂ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਨਵੇਂ ਨਿਯਮਾਂ ਤਹਿਤ ਇਹ ਸੀਲ ਸਿਰਫ਼ ਸਾਮਾਨ ਦੇ ਪ੍ਰਾਪਤ ਕਰਤਾ ਦੁਆਰਾ ਹੀ ਤੋੜੀ ਜਾਵੇਗੀ। ਇਸ ਸਬੰਧੀ ਸਾਮਾਨ ਰਵਾਨਾ ਅਤੇ ਸਾਮਾਨ ਪ੍ਰਾਪਤ ਕਰਨ ਵਾਲੀਆਂ ਯੂਨਿਟਾਂ ਦੁਆਰਾ ਪੂਰਾ ਰਿਕਾਰਡ ਸੰਭਾਲ ਕੇ ਰੱਖਿਆ ਜਾਵੇਗਾ ਅਤੇ ਇਸ ਦੇ ਨਾਲ ਹੀ ਹਰੇਕ ਟੈਂਕਰ/ਟਰੱਕ ਦੀ ਸਰਟੀਫਿਕੇਸ਼ਨ (ਪ੍ਰਮਾਣਿਕਤਾ) ਦਾ ਰਿਕਾਰਡ ਵੀ ਹਰ ਹਾਲਤ ਵਿੱਚ ਸੰਭਾਲ ਕੇ ਰੱਖਣਾ ਜ਼ਰੂਰੀ ਹੋਵੇਗਾ।

Alcohol CaseAlcohol 

ਕਿਸੇ ਵੀ ਸਥਿਤੀ ਦੌਰਾਨ ਪੰਜਾਬ ਰਾਜ ਵਿਚ ਸਿਰਫ ਨੁਕਸ ਪੈਣ ਦੀ ਸਥਿਤੀ ਤੋਂ ਬਿਨਾਂ ਆਵਾਜਾਈ ਵਾਲੇ ਵਾਹਨ ਨੂੰ ਰਾਹ ਵਿੱਚ ਰੋਕਣ ਦੀ ਆਗਿਆ ਨਹੀਂ ਹੋਵੇਗੀ। ਨੁਕਸ ਪੈਣ ਦੀ ਸਥਿਤੀ ਵਿੱਚ ਵੀ ਉਤਪਾਦਨ ਯੂਨਿਟ ਨੂੰ ਇਸ ਦੇ 15 ਮਿੰਟ ਵਿੱਚ ਯੂਨਿਟ ਦੇ ਆਬਕਾਰੀ ਅਫਸਰ ਇੰਚਾਰਜ ਨੂੰ ਸੂਚਿਤ ਕਰਨਾ ਲਾਜ਼ਮੀ ਹੋਵੇਗਾ। ਆਬਕਾਰੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਵਾਹਨ ਦੇ ਆਉਟਲੈਟ ਦੀਆਂ ਸੀਲਾਂ ਨੂੰ ਬਰਕਰਾਰ ਰੱਖਿਆ ਜਾਣਾ ਜ਼ਰੂਰੀ ਹੋਵੇਗਾ ਅਤੇ ਕਿਸੇ ਵੀ ਤਰ੍ਹਾਂ ਇਹਨਾਂ ਨੂੰ ਤੋੜਿਆਂ ਨਹੀਂ ਜਾਣਾ ਚਾਹੀਦਾ।

AlcoholAlcohol

ਨੁਕਸ ਪੈਣ ਦੌਰਾਨ ਜੇ ਵਾਹਨ ਵਿੱਚ ਲੱਦੇ  ਮਾਲ/ਉਤਪਾਦਾਂ ਨੂੰ ਕਿਸੇ ਹੋਰ ਵਾਹਨ ਵਿੱਚ ਤਬਦੀਲ ਕਰਨ ਦੀ ਲੋੜ ਪੈਂਦੀ ਹੈ ਤਾਂ ਅਜਿਹਾ ਸਬੰਧਤ ਅਧਿਕਾਰ ਖੇਤਰ ਦੇ ਆਬਕਾਰੀ ਅਧਿਕਾਰੀ ਦੀ ਹਾਜ਼ਰੀ ਅਤੇ ਨਿਰਦੇਸ਼ਾਂ ਮੁਤਾਬਕ ਹੀ ਕੀਤਾ ਜਾਵੇਗਾ। ਜੇ ਵਾਹਨ ਖਰਾਬ ਹੋਣ ਤੋਂ ਇਲਾਵਾ ਹੋਰ ਕਾਰਨਾਂ ਕਰਕੇ ਪੰਜਾਬ ਰਾਜ ਦੇ ਅਧਿਕਾਰ ਖੇਤਰ ਵਿਚ ਰੋਕਿਆ ਜਾਂਦਾ ਹੈ ਤਾਂ ਇਹ ਮੰਨ ਲਿਆ ਜਾਵੇਗਾ ਕਿ ਵਾਹਨ ਨੂੰ ਲੱਦੇ ਮਾਲ ਵਿੱਚ ਘਪਲੇਬਾਜ਼ੀ ਕਰਨ ਦੇ ਇਰਾਦੇ ਨਾਲ ਰੋਕਿਆ ਗਿਆ ਹੈ।

TranspotersTransporters

ਅਜਿਹੇ ਹਾਲਤਾਂ ਵਿੱਚ ਡਿਸਟਿਲਰੀ ਅਤੇ ਟਰਾਂਸਪੋਰਟਰ ਉਪਰ ਸਾਂਝੇ ਤੌਰ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਾਲ/ਉਤਪਾਦ ਪ੍ਰਾਪਤ ਕਰਨ ਵਾਲੀ ਇਕਾਈ ਇਹ ਯਕੀਨੀ ਬਣਾਵੇਗੀ ਕਿ ਖਰੀਦਿਆ ਗਿਆ ਅਤੇ ਆਵਾਜਾਈ ਵਾਲੇ ਵਾਹਨ ਵਿਚ ਲੱਦਿਆ ਸਾਰਾ ਮਾਲ ਉਤਾਰਿਆ ਗਿਆ ਹੈ ਜਾਂ ਨਹੀਂ। ਇਸਦੇ ਨਾਲ ਹੀ ਇਹ ਦੇਖਣਾ ਵੀ ਇਕਾਈ ਦੀ ਹੀ ਜ਼ਿੰਮੇਵਾਰੀ ਹੋਵੇਗੀ ਕਿ ਵਾਹਨ ਵਿੱਚ ਕੋਈ ਸਮੱਗਰੀ/ਮਾਲ ਬਕਾਇਆ ਤਾਂ ਨਹੀਂ ਰਿਹਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement