ਢੀਂਡਸਾ ਨੇ ਕੀਤਾ ਮਾਝੇ ਵਲ ਦਾ ਰੁਖ਼, ਬੈਂਸ ਦੇ ਸਾਥੀਆਂ ਨੂੰ ਕੀਤਾ ਪਾਰਟੀ ਵਿਚ ਸ਼ਾਮਲ
Published : Aug 19, 2020, 7:57 pm IST
Updated : Aug 19, 2020, 7:58 pm IST
SHARE ARTICLE
ਗੋਇੰਦਵਾਲ ਸਾਹਿਬ ਵਿਖੇ ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਿੱਚ ਸ਼ਾਮਲ ਹੋਏ ਅਮਰਪਾਲ ਸਿੰਘ ਖਹਿਰਾ ਅਤੇ ਸਾਥੀਆਂ ਨੂੰ ਸਨਮਾਨਤ ਕਰਨ ਉਪਰੰਤ।
ਗੋਇੰਦਵਾਲ ਸਾਹਿਬ ਵਿਖੇ ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਿੱਚ ਸ਼ਾਮਲ ਹੋਏ ਅਮਰਪਾਲ ਸਿੰਘ ਖਹਿਰਾ ਅਤੇ ਸਾਥੀਆਂ ਨੂੰ ਸਨਮਾਨਤ ਕਰਨ ਉਪਰੰਤ।

ਲੋਕ ਇਨਸਾਫ਼ ਪਾਰਟੀ ਦੇ ਚਾਲੀ ਤੋਂ ਵਧ ਅਹੁਦੇਦਾਰਾਂ ਨੇ ਪਿਛਲੇ ਦਿਨੀਂ ਦਿਤੇ ਸੀ ਅਸਤੀਫ਼ੇ

ਜ਼ਿਲ੍ਹਾ ਤਰਨ ਤਾਰਨ ਵਿਚ ਪਲੇਠੇ ਸਿਆਸੀ ਸਮਾਗਮ ਨੂੰ ਕੀਤਾ ਸੰਬੋਧਨ

imageਗੋਇੰਦਵਾਲ ਸਾਹਿਬ ਵਿਖੇ ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਿੱਚ ਸ਼ਾਮਲ ਹੋਏ ਅਮਰਪਾਲ ਸਿੰਘ ਖਹਿਰਾ ਅਤੇ ਸਾਥੀਆਂ ਨੂੰ ਸਨਮਾਨਤ ਕਰਨ ਉਪਰੰਤ।

ਸ੍ਰੀ ਗੋਇੰਦਵਾਲ ਸਾਹਿਬ/ਖਡੂਰ ਸਾਹਿਬ, 18 ਅਗੱਸਤ (ਅੰਤਰਪ੍ਰੀਤ ਸਿੰਘ ਖਹਿਰਾ, ਕੁਲਦੀਪ ਸਿੰਘ ਮਾਨ ਰਾਮਪੁਰ) : ਅੱਜ ਮਾਝੇ ਦੀ ਸਿਆਸਤ ਵਿਚ ਉਸ ਵਕਤ ਵੱਡੀ ਸਿਆਸੀ ਹਲਚਲ ਵੇਖਣ ਨੂੰ ਮਿਲੀ ਜਦੋਂ ਲੋਕ ਇਨਸਾਫ਼ ਪਾਰਟੀ ਤੋਂ ਬੀਤੇ ਦਿਨੀਂ ਆਪਣੇ ਸਾਥੀਆਂ ਸਮੇਤ ਅਸਤੀਫ਼ਾ ਦੇ ਚੁੱਕੇ ਸਾਬਕਾ ਸੂਬਾ ਮੀਤ ਪ੍ਰਧਾਨ ਅਮਰਪਾਲ ਸਿੰਘ ਖਹਿਰਾ ਜੋ ਕਿ ਸਮਾਜ ਸੇਵੀ ਸੰਸਥਾਵਾਂ ਪੰਜਾਬੀ ਲੋਕ ਮੋਰਚਾ ਅਤੇ ਕੁਦਰਤ ਫਾਊਂਡੇਸ਼ਨ ਦੇ ਪ੍ਰਧਾਨ ਵੀ ਹਨ, ਨੇ ਅਪਣੇ ਚਾਲੀ ਤੋਂ ਵੱਧ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਿਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਸ. ਖਹਿਰਾ ਦੇ ਗ੍ਰਹਿ ਗੋਇੰਦਵਾਲ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਮੈਂਬਰ ਰਾਜ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਸ਼ਾਮਲ ਹੋਏ ਵਿਅਕਤੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕਰਦਿਆਂ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦੇਣ ਦਾ ਵਿਸ਼ਵਾਸ ਦਿਵਾਇਆ। ਇਸ ਦੌਰਾਨ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰ ਕੇ  ਸੰਖੇਪ ਇਕੱਠ ਕੀਤਾ ਗਿਆ ਸੀ।

ਜ਼ਿਲ੍ਹਾ ਤਰਨ ਤਾਰਨ ਵਿਚ ਅਪਣੇ ਪਲੇਠੇ ਸਿਆਸੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਢੀਂਡਸਾ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿਚ ਪੰਜਾਬ ਦੀ ਹਾਲਤ ਬਦਤਰ ਹੋ ਚੁੱਕੀ ਹੈ ਅਤੇ ਲੋਕ ਮਹਿੰਗੇ ਬਿਜਲੀ ਬਿੱਲਾਂ, ਟੋਲ ਪਲਾਜ਼ਿਆਂ, ਮਹਿੰਗਾਈ ਅਤੇ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ। ਹਰ ਪਾਸੇ ਰਿਸ਼ਵਤਖੋਰੀ, ਬਦਅਮਨੀ ਦਾ ਮਾਹੌਲ ਹੈ। ਇਸੇ ਤਰ੍ਹਾਂ ਬਾਦਲ ਦਲ ਵੀ ਪੰਜਾਬ ਅਤੇ ਪੰਥ ਦੇ ਮੁੱਦਿਆਂ ਤੋਂ ਮੂੰਹ ਫੇਰ ਚੁੱਕਾ ਹੈ ਅਤੇ ਕੁਰਬਾਨੀਆਂ ਵਾਲੇ ਸਾਰੇ ਅਕਾਲੀ ਆਗੂ ਜਾਂ ਤਾਂ ਘਰੀਂ ਬੈਠ ਗਏ ਹਨ ਜਾਂ ਨਿਰਾਸ਼ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਪ ਮੁਹਾਰਾ ਅਤੇ ਬੇਮਿਸਾਲ ਸਮਰਥਨ ਅਕਾਲੀ ਦਲ ਡੈਮੋਕ੍ਰੇਟਿਕ ਨੂੰ ਮਿਲ ਰਿਹਾ ਹੈ ਜੋ ਇਸ ਵਾਰ ਸਫ਼ਲ ਤੀਜਾ ਬਦਲ ਬਣ ਕੇ ਉਭਰ ਚੁੱਕਾ ਹੈ।
ਇਸ ਮੌਕੇ ਸ਼ਾਮਲ ਹੋਏ ਸ. ਖਹਿਰਾ ਨੇ ਸੁਖਦੇਵ ਸਿੰਘ ਢੀਂਡਸਾ ਅਤੇ ਹੋਰਨਾਂ ਆਗੂਆਂ ਨੂੰ ਸਨਮਾਨਤ ਵੀ ਕੀਤਾ ਅਤੇ ਦਿਨ ਰਾਤ ਪਾਰਟੀ ਲਈ ਬਿਨਾਂ ਕਿਸੇ ਲੋਭ ਲਾਲਚ ਦੇ ਕੰਮ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਸ੍ਰ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਅਤੇ ਓ.ਐਸ.ਡੀ ਜਸਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਭਾਈ ਮੋਹਕਮ ਸਿੰਘ, ਦਲਜੀਤ ਸਿੰਘ ਲਾਲਪੁਰਾ, ਸਤਨਾਮ ਸਿੰਘ ਮਨਾਵਾਂ, ਜਸਵਿੰਦਰ ਸਿੰਘ ਓ.ਐਸ.ਡੀ. ਆਦਿ ਵੀ ਪ੍ਰਮੁੱਖ ਰੂਪ ਵਿੱਚ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM

Baba Balwinder Singh Murder Case 'ਚ ਵੱਡੀ ਅਪਡੇਟ, Police ਨੂੰ ਕਾਤਲ ਬਾਰੇ ਮਿਲੀ ਅਹਿਮ ਸੂਹ..

02 May 2024 8:48 AM
Advertisement