ਗੁਰੂ ਗੰਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਗਈਫੁੱਲਾਂਦੀਸਜਾਵਟ
Published : Aug 19, 2020, 8:22 pm IST
Updated : Aug 19, 2020, 8:22 pm IST
SHARE ARTICLE
image
image

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤਕ ਸਜਾਇਆ ਜਾਵੇਗਾ ਨਗਰ ਕੀਰਤਨ

ਅੰਮ੍ਰਿਤਸਰ, 18 ਅਗੱਸਤ (ਪਰਮਿੰਦਰਜੀਤ): ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਫੁੱਲਾਂ ਦੀ ਸਜਾਵਟ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਹੈ। ਫੁੱਲਾਂ ਦੀ ਸੇਵਾ ਗੁਰੂ ਘਰ ਦੇ ਸ਼ਰਧਾਲੂ ਕੇ. ਕੇ. ਸ਼ਰਮਾ ਵਲੋਂ ਕਰਵਾਈ ਗਈ ਹੈ, ਜਿਨ੍ਹਾਂ ਦਾ ਸਹਿਯੋਗ ਸ. ਸੁਰਿੰਦਰਪਾਲ ਸਿੰਘ ਅਤੇ ਸੰਗਤਾਂ ਕਰ ਰਹੀਆਂ ਹਨ।


ਦਸਣਯੋਗ ਹੈ ਕਿ ਬੀਤੇ ਕੁੱਝ ਸਾਲਾਂ ਤੋਂ ਗੁਰੂ ਘਰ ਦੇ ਸ਼ਰਧਾਲੂਆਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਨਾਲ ਸਜਾਵਟ ਕੀਤੀ ਜਾਂਦੀ ਹੈ। ਇਸ ਵਾਰ ਕਲਕੱਤਾ, ਬੰਗਲੌਰ, ਪੂਨਾ ਅਤੇ ਕੇਰਲਾ ਆਦਿ ਥਾਵਾਂ ਤੋਂ ਮੰਗਵਾਏ ਗਏ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ।

imageimage


ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦਸਿਆ ਕਿ ਕਰੀਬ 25 ਤੋਂ 30 ਟਨ ਫੁੱਲ ਸਜਾਵਟ ਲਈ ਵਰਤੇ ਗਏ ਹਨ। ਉਨ੍ਹਾਂ ਦਸਿਆ ਕਿ ਸਜਾਵਟ ਲਈ 80 ਦੇ ਕਰੀਬ ਕਾਰੀਗਰ ਯੂ. ਪੀ. ਅਤੇ ਕਲਕੱਤਾ ਆਦਿ ਥਾਵਾਂ ਤੋਂ ਪੁੱਜੇ ਹਨ। ਕਰੀਬ 40 ਤੋਂ 45 ਕਿਸਮ ਦੇ ਫੁੱਲਾਂ ਦੀ ਵਰਤੋਂ ਕੀਤੀ ਗਈ ਹੈ।
ਇਨ੍ਹਾਂ ਫੁੱਲਾਂ ਵਿਚ ਗੁਲਾਬ, ਕਾਰਮਿਸਨ, ਲਿੱਲੀ, ਮੇਰੀਗੋਲਡ, ਰਜਨੀਗੰਧਾ, ਜੈਸਮੀਨ, ਗੁਲਦਾਵਰੀ, ਜਰਵੀਰਾ ਆਦਿ ਵਿਸ਼ੇਸ਼ ਹਨ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ 19 ਅਗਸਤ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ ਜਿਸ ਵਿਚ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਇਸ ਵਾਰ ਨਗਰ ਕੀਰਤਨ ਸਮੇਂ ਜ਼ਿਆਦਾ ਸੰਗਤੀ ਇਕੱਠ ਸੰਭਵ ਨਹੀਂ ਹੈ, ਇਸ ਲਈ ਸਮਾਗਮਾਂ ਦਾ ਸਿੱਧਾ ਪ੍ਰਸਾਰਣ ਟੀ.ਵੀ. ਚੈਨਲ ਤੋਂ ਕੀਤਾ ਜਾਵੇਗਾ, ਤਾਂ ਜੋ ਸੰਗਤਾਂ ਘਰਾਂ ਵਿਚ ਬੈਠ ਕੇ ਗੁਰਪੁਰਬ ਸਮੇਂ ਗੁਰਬਾਣੀ ਕੀਰਤਨ ਦਾ ਅਨੰਦ ਮਾਣ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement