ਜ਼ਹਿਰੀਲੀ ਸ਼ਰਾਬ ਮਾਮਲੇ 'ਚ ਸਰਕਾਰ ਦੀ ਨਾਕਾਮੀ ਜੱਗ ਜਾਹਰ ਹੋਈ, ਮੁੱਖ ਮੰਤਰੀ ਅਸਤੀਫ਼ਾ ਦੇਣ : ਢੀਂਡਸਾ
Published : Aug 19, 2020, 7:11 pm IST
Updated : Aug 19, 2020, 7:11 pm IST
SHARE ARTICLE
 Parminder Dhindsa
Parminder Dhindsa

ਕਿਹਾ, ਪੰਜਾਬ ਅੰਦਰ ਅਮਨ-ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ

ਲਹਿਰਾਗਾਗਾ : ਕੈਪਟਨ ਸਰਕਾਰ ਅਪਣੇ ਚੋਣ ਮੈਨੀਫ਼ੈਸਟੋ 'ਚ ਕੀਤਾ ਕੋਈ ਵੀ ਵਾਅਦਾ ਪੂਰਾ ਕਰਨ 'ਚ ਨਾਕਾਮ ਰਹੀ ਹੈ। ਘਰ-ਘਰ ਨੌਕਰੀ ਅਤੇ ਕਰਜ਼ਾ ਮੁਆਫ਼ੀ ਵਰਗੇ ਨਾਅਰੇ ਲਾ ਕੇ ਸੱਤਾ ਆਈ ਸਰਕਾਰ ਬਣੀ ਨੂੰ ਸਾਢੇ ਤਿੰਨ ਸਾਲ ਦਾ ਅਰਸਾ ਬੀਤ ਚੁੱਕਾ ਹੈ ਪਰ ਵਾਅਦੇ ਅਜੇ ਤਕ ਵੀ ਵਫ਼ਾ ਨਹੀਂ ਹੋਏ।

Parminder DhindsaParminder Dhindsa

ਇਹ ਪ੍ਰਗਟਾਵਾ ਸਾਬਕਾ ਖਜ਼ਾਨਾ ਮੰਤਰੀ ਤੇ  ਹਲਕਾ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੀਤਾ। ਸਰਕਾਰ 'ਤੇ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ 'ਚ ਨਾਕਾਮ ਰਹਿਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇਸ ਵੇਲੇ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ।

Parminder DhindsaParminder Dhindsa

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ 'ਚ ਕਈ ਲੋਕ ਜਾਨਾਂ ਗੁਆ ਚੁਕੇ ਹਨ ਜਦਕਿ ਸਰਕਾਰ ਸ਼ਰਾਬ ਮਾਫ਼ੀਏ ਖਿਲਾਫ਼ ਸਖ਼ਤ ਐਕਸ਼ਨ ਲੈਣ 'ਚ ਨਾਕਾਮ ਸਾਬਤ ਹੋਈ ਹੈ। ਇਸ ਤੋਂ ਜਾਹਰ ਹੁੰਦਾ ਹੈ ਕਿ ਇਹ ਸੱਭ ਕੁੱਝ ਸਰਕਾਰ ਦੀ ਮਿਲੀਭੁਗਤ ਨਾਲ ਹੋਇਆ ਹੈ, ਇਸ ਲਈ ਮੁੱਖ ਮੰਤਰੀ ਨੂੰ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

Parminder DhindsaParminder Dhindsa

ਨੌਜਵਾਨਾਂ ਨੂੰ ਸਮਾਰਟ ਫ਼ੋਨ ਵੰਡਣ ਸਬੰਧੀ ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਡਰਾਮਾ ਹੀ ਕਰ ਰਹੀ ਹੈ ਤਾਂ ਜੋ ਆਉਂਦੀਆਂ ਚੋਣਾਂ ਦੌਰਾਨ ਲੋਕਾਂ ਨੂੰ ਵਾਅਦੇ ਪੂਰੇ ਕਰਨ ਦੀਆਂ ਤਸੱਲੀਆਂ ਦਿਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕੈਪਟਨ ਅਪਣੇ ਕਿਸੇ ਵੀ ਮੰਤਰੀ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕਰ ਰਹੇ, ਸਗੋਂ ਅਪਣੇ ਮਹਿਲਾਂ ਅੰਦਰ ਹੀ ਕੈਦ ਹੋ ਕੇ ਰਹਿ ਗਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement