ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ
Published : Aug 19, 2020, 10:39 pm IST
Updated : Aug 19, 2020, 10:39 pm IST
SHARE ARTICLE
ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਜਾਏ ਗਏ ਜਲੌਅ ਦਾ ਦ੍ਰਿਸ਼।
ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਜਾਏ ਗਏ ਜਲੌਅ ਦਾ ਦ੍ਰਿਸ਼।

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ

ਅੰਮ੍ਰਿਤਸਰ, 19 ਅਗੱਸਤ (ਪਰਮਿੰਦਰਜੀਤ): ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦਵਾਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਦਰਬਾਰ  ਸਾਹਿਬ ਤਕ ਪ੍ਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਆਰੰਭਤਾ ਤੋਂ ਪਹਿਲਾਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਮਗਰੋਂ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਾਇਆ।

imageਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਜਾਏ ਗਏ ਜਲੌਅ ਦਾ ਦ੍ਰਿਸ਼।


ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਗਿਆਨੀ ਜਗਤਾਰ ਸਿੰਘ ਨੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿਤੀ ਅਤੇ ਇਸ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸੇ ਦੌਰਾਨ ਨਗਰ ਕੀਰਤਨ ਮੌਕੇ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਗਿਆਨੀ ਜਗਤਾਰ ਸਿੰਘ ਵਲੋਂ ਕੀਤੀ ਗਈ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਨੇ ਗਤਕਾ ਪ੍ਰਦਰਸ਼ਨ ਵੀ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement