
ਪਹਿਲਾਂ ਮੁਸਤਫਾ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ ਅਤੇ ਉਸ ਨੇ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ( Navjot Sidhu) ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ (Mohammad Mustafa) ਨੂੰ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ ਕੀਤਾ ਹੈ । ਇਸ ਦੌਰਾਨ ਮੁਸਤਫਾ ਦੀ ਪਤਨੀ ਰਜ਼ੀਆ ਸੁਲਤਾਨਾ ਵੀ ਮੌਜੂਦ ਸੀ। ਇਸ ਸਬੰਧ ਵਿੱਚ ਸਿੱਧੂ ਨੇ ਉਨ੍ਹਾਂ ਨੂੰ ਪੱਤਰ ਸੌਂਪਿਆ ਹੈ।ਇਸ ਤੋਂ ਪਹਿਲਾਂ ਮੁਸਤਫਾ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ ਅਤੇ ਉਸ ਨੇ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਹੁਣ ਉਹਨਾਂ ਨੇ ਅਹੁਦਾ ਸਵੀਕਾਰ ਕਰ ਲਿਆ ਹੈ।
ਮੁਸਤਫਾ ਨੇ ਕਿਹਾ ਸੀ ਕਿ ਮੈਂ ਨਵਜੋਤ ਸਿੱਧੂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਕਾਂਗਰਸ ਵਿੱਚ ਘੱਟੋ ਘੱਟ ਇੱਕ ਵਿਅਕਤੀ ਹੈ ਜਿਸਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਮੇਰੇ ਬਾਰੇ ਸੋਚਿਆ। ਇਹ ਇੱਕ ਬਹੁਤ ਹੀ ਵਧੀਆ ਗੱਲ ਹੈ। ਮੈਨੂੰ ਨਿਯੁਕਤੀ ਬਾਰੇ ਪਤਾ ਲੱਗਦਿਆਂ ਹੀ ਮੇਰੀਆਂ ਅੱਖਾਂ ਵਿੱਚ ਹੰਝੂ ਆ ਗਏ, ਪਰ ਮੈਂ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਕਿਉਂਕਿ ਮੈਂ ਰਾਜਨੀਤਿਕ ਅਹੁਦਿਆਂ ਲਈ ਤਿਆਰ ਨਹੀਂ ਹਾਂ। ਹਾਲਾਂਕਿ, ਸਾਬਕਾ ਡੀਜੀਪੀ ਨੇ ਕਿਹਾ ਸੀ ਕਿ ਉਹ ਕਾਂਗਰਸ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ।
Mohammad Mustafa
ਦੱਸ ਦਈਏ ਕਿ ਬੀਤੇ ਦਿਨ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨਵੇਂ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 2 ਨਵੇਂ ਮੀਡੀਆ ਸਲਾਹਕਾਰ ਨਿਯਕੁਤ ਕੀਤੇ ਸਨ। ਇਸ ਤੋਂ ਪਹਿਲਾਂ ਸਿੱਧੂ ਵੱਲੋਂ ਪਹਿਲਾਂ ਵੀ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਹਨ।