CM ਵੱਲੋਂ ਕੇਂਦਰੀਕ੍ਰਿਤ ਸੂਬਾਈ ਦਾਖਲਾ ਪੋਰਟਲ ਸਮੂਹ ਸਰਕਾਰੀ ਕਾਲਜਾਂ ਲਈ 31 ਅਗਸਤ ਤੱਕ ਵਧਾਇਆ
Published : Aug 19, 2021, 7:43 pm IST
Updated : Aug 19, 2021, 7:43 pm IST
SHARE ARTICLE
Punjab CM extends centralized state admission portal till August 31 for all Government colleges
Punjab CM extends centralized state admission portal till August 31 for all Government colleges

ਸੂਬਾ ਪੱਧਰੀ ਏਕੀਕ੍ਰਿਤ ਕਰਤ ਹੈਲਪਲਾਈਨ ਨੰਬਰ 1100 ਦੀ ਸ਼ੁਰੂਆਤ

ਚੰਡੀਗੜ : ਡਿਜੀਟਲ ਪੰਜਾਬ ਵੱਲ ਇਕ ਕਦਮ ਹੋਰ ਵਧਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਵਰਚੁਅਲ ਤੌਰ ’ਤੇ ਸੂਬਾ ਪੱਧਰੀ ਏਕੀਿਤ ਹੈਲਪਲਾਈਨ ਨੰਬਰ 1100 ਦੀ ਸ਼ੁਰੂਆਤ ਕੀਤੀ ਤਾਂ ਜੋ ਲੋਕਾਂ ਨੂੰ ਸਮੂਹ ਸੇਵਾਵਾਂ ਨਿਰਵਿਘਨ ਤਰੀਕੇ ਨਾਲ ਪ੍ਰਦਾਨ ਕਰਨ ਤੋਂ ਇਲਾਵਾ ਉਹਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਸਕੇ।

ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਸੂਬਾਈ ਦਾਖਲਾ ਪੋਰਟਲ  https://admission.punjab.gov.in    ਵਿੱਚ ਵਾਧਾ ਕਰਦੇ ਹੋਏ ਇਸ ਨੂੰ 31 ਅਗਸਤ, 2021 ਤੱਕ ਵਧਾ ਦਿੱਤਾ ਤਾਂ ਜੋ ਸੂਬੇ ਦੇ ਵੱਖੋ-ਵੱਖ ਸਰਕਾਰੀ ਕਾਲਜਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਇਸ ਪੋਰਟਲ ’ਤੇ ਤਕਰੀਬਨ 42000 ਵਿਦਿਆਰਥੀ ਰਜਿਸਟਰ ਹੋ ਚੁੱਕੇ ਹਨ। ਇਸ ਸਾਂਝੇ ਦਾਖਲਾ ਪੋਰਟਲ ਨਾਲ ਦਾਖਲਾ ਪ੍ਰਕਿਰਿਆ 100 ਫੀਸਦੀ ਸੰਪਰਕ ਰਹਿਤ ਹੋਵੇਗੀ ਕਿਉਂਕਿ ਬਿਨੈਕਾਰਾਂ ਨੂੰ ਸਰੀਰਕ ਤੌਰ ’ਤੇ ਹਾਜ਼ਰ ਹੋਣ ਦੀ ਲੋੜ ਨਹੀਂ ਪਵੇਗੀ ਜਿਸ ਨਾਲ ਉਨਾਂ ਦਾ ਕਰੋਨਾ ਤੋਂ ਬਚਾਅ ਰਹੇਗਾ।

Photo

ਇਕ ਹੋਰ ਲੋਕ ਪੱਖੀ ਪਹਿਲ ਦੇ ਰੂਪ ਵਿੱਚ 1100 ਹੈਲਪਲਾਈਨ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਸਿਰਫ ਇੱਕ ਬਟਨ ਦਬਾਉਣ ਨਾਲ ਹੀ ਵੱਖੋ-ਵੱਖ ਸੇਵਾਵਾਂ ਦੇ ਲਾਭ ਹਾਸਲ ਹੋ ਸਕਣਗੇ। ਉਨਾਂ ਅੱਗੇ ਕਿਹਾ ਕਿ ਇਸ ਨਿਵੇਕਲੀ ਪਹਿਲ ਵਿੱਚ ਕਈ ਹੋਰ ਤਕਨੀਕੀ ਪੱਖ ਜਿਵੇਂ ਕਿ ਚੈਟ, ਈ-ਮੇਲ, ਵਟਸਐਪ ਅਤੇ ਐਸ.ਐਮ.ਐਸ. ਵੀ ਛੇਤੀ ਹੀ ਜੋੜੇ ਜਾਣਗੇ।

ਮੁੱਖ ਮੰਤਰੀ ਨੇ ਵੱਖੋ-ਵੱਖ ਵਿਭਾਗਾਂ ਦੇ ਸਕੱਤਰਾਂ ਨੂੰ ਨਿਰਦੇਸ਼ ਦਿੱਤੇ ਕਿ ਆਪੋ-ਆਪਣੇ ਵਿਭਾਗਾਂ ਦੇ ਕੰਮਕਾਜ ਦੀ ਹਫਤਾਵਾਰੀ ਸਮੀਖਿਆ ਨਿਯਮਿਤ ਤੌਰ ’ਤੇ ਕੀਤੀ ਜਾਵੇ। ਇਸ ਦੇ ਨਾਲ ਹੀ ਉਨਾਂ ਵੱਲੋਂ ਮੁੱਖ ਸਕੱਤਰ ਨੂੰ ਆਪਣੇ ਪੱਧਰ ’ਤੇ ਸਮੇਂ-ਸਮੇਂ ’ਤੇ ਲੋਕਪੱਖੀ ਸੇਵਾਵਾਂ ਪ੍ਰਦਾਨ ਕਰਨ ਦੇ ਕੰਮਕਾਜ ਸਬੰਧੀ ਇਨਾਂ ਵਿਭਾਗਾਂ ਦੀ ਸਮੀਖਿਆ ਕਰਨ ਲਈ ਵੀ ਕਿਹਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਮੂਹ ਸ਼ਿਕਾਇਤਾਂ ਦਾ ਨਿਪਟਾਰਾ ਤਸੱਲੀਬਖਸ਼ ਢੰਗ ਨਾਲ ਕੀਤਾ ਜਾਵੇ।

Tripat BajwaTripat Bajwa

ਇਸ ਮੌਕੇ ਉਚੇਰੀ ਸਿੱਖਿਆ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਸ ਦਾਖਲਾ ਪੋਰਟਲ ਨਾਲ ਵਿਦਿਆਰਥੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ ਅਤੇ ਇਸ ਪੋਰਟਲ ਰਾਹੀਂ ਉਹ ਕਈ ਕਾਲਜਾਂ ਵਿੱਚ ਇਕੋ ਬਿਨੈ ਫਾਰਮ ਰਾਹੀਂ ਦਰਖਾਸਤ ਦੇ ਸਕਦੇ ਹਨ। ਪ੍ਰਸ਼ਾਸਕੀ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਰਵੀ ਭਗਤ ਨੇ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 1100 ਹੈਲਪਲਾਈਨ ਨੂੰ ਪੀ.ਜੀ.ਆਰ.ਐਸ. ਦੇ ਪੋਰਟਲ ਨਾਲ ਵੀ ਜੋੜਿਆ ਗਿਆ ਹੈ ਅਤੇ ਇਹ ਸਿਰਫ ਗੈਰ-ਹੰਗਾਮੀ ਸੇਵਾਵਾਂ ਲਈ ਹੋਵੇਗਾ। ਇਸ ਪੋਰਟਲ ਨੂੰ ਡਿਜੀਟਲ ਪੰਜਾਬ ਪਹਿਲਕਦਮੀ ਦੀ ਦਿਸ਼ਾ ਵਿੱਚ ਇਕ ਵੱਡੀ ਪੁਲਾਂਘ ਦੱਸਦੇ ਹੋਏ ਉਨਾਂ ਇਹ ਵੀ ਕਿਹਾ ਕਿ ਕਈ ਹੈਲਪਲਾਈਨਾਂ ਕਰਕੇ ਲੋਕ ਅਕਸਰ ਭੰਬਲਭੂਸੇ ਵਿੱਚ ਪੈ ਜਾਂਦੇ ਸਨ।

ਪਰ, ਹੁਣ ਇਹ ਨਵੀਂ ਹੈਲਪਲਾਈਨ ਉਨਾਂ ਨੂੰ 1100 ਨੰਬਰ ਡਾਈਲ ਕਰਕੇ ਆਪਣੀਆਂ ਸ਼ਿਕਾਇਤਾਂ ਦਰਜ ਤੇ ਉਨਾਂ ਦੀ ਸਥਿਤੀ ਦਾ ਪਤਾ ਲਗਾਉਣ ਤੋਂ ਇਲਾਵਾ ਵੈਬ ਪੋਰਟਲ: ..., ਸੇਵਾ ਕੇਂਦਰਾਂ, ਐਮ ਸੇਵਾ ਅਤੇ ਈ-ਸੇਵਾ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਵੀ ਆਪਣੀਆਂ ਸ਼ਿਕਾਇਤਾਂ ਰਜਿਸਟਰ ਕਰਵਾ ਕੇ ਉਨਾਂ ਦਾ ਪਤਾ ਕਰਵਾ ਸਕਦੇ ਹਨ। ਸਮੂਹ ਵਿਭਾਗਾਂ ਨੂੰ 247 ਸ਼ਿਕਾਇਤਾਂ ਦੀ ਸਥਿਤੀ ਦਾ ਪਤਾ ਲਾਉਣ ਲਈ ਇਕ ਦੂਜੇ ਨਾਲ ਆਨਲਾਈਨ ਵਿਧੀ ਨਾਲ ਜੋੜਿਆ ਗਿਆ ਹੈ।

Captain Amarinder Singh Captain Amarinder Singh

ਇਸ ਤੋਂ ਪਹਿਲਾ ਉਚੇਰੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਆਰ.ਕੇ. ਗੰਟਾ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ 2021-22 ਦੇ ਸੈਸ਼ਨ ਲਈ ਕੇਂਦਰੀਿਤ ਆਨਲਾਈਨ ਦਾਖਲਾ ਪ੍ਰਕਿਰਿਆ ਪੰਜਾਬ ਦੇ ਸਾਰੇ ਕਾਲਜਾਂ ਵਿੱਚ 2 ਅਗਸਤ, 2021 ਨੂੰ ਸ਼ੁਰੂ ਹੋ ਚੁੱਕੀ ਹੈ ਅਤੇ ਮੌਜੂਦਾ ਸਮੇਂ ਸੂਬੇ ਦੇ 59 ਸਰਕਾਰੀ ਕਾਲਜਾਂ ਵਿੱਚ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿੱਚ ਦਾਖਲੇ ਲਈ ਇਹ ਪ੍ਰਕਿਰਿਆ ਜਾਰੀ ਹੈ।

ਉਨਾਂ ਮੁੱਖ ਮੰਤਰੀ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਦਾਖਲਾ ਪੋਰਟਲ ਦੇ ਹੋਰ ਵੀ ਕਈ ਅਹਿਮ ਪਹਿਲੂ ਹਨ ਜਿਵੇਂ ਕਿ ਡਿਜੀ ਲਾਕਰ ਰਾਹੀਂ ਵਿੱਦਿਅਕ ਸਰਟੀਫਿਕੇਟਾਂ ਦੀ ਸੰਪਰਕ ਰਹਿਤ ਵੈਰੀਫਿਕੇਸ਼ਨ, ਜਾਤੀ ਸਰਟੀਫਿਕੇਟ (ਐਸ.ਸੀ./ਬੀ.ਸੀ.) ਦੀ ਸਵੈ-ਜਾਂਚ ਅਤੇ ਬਿਨੈਕਾਰ ਦੇ ਡੋਮੀਸਾਇਲ ਸਰਟੀਫਿਕੇਟ ਦੀ ਸਵੈ ਜਾਂਚ, ਪੋਰਟਲ ਦੁਆਰਾ ਕਰਨਾ ਅਤੇ ਸੂਬੇ ਦੀ ਯੂਨੀਵਰਸਿਟੀ ਦੇ ਨਿਯਮਾਂ ਮੁਤਾਬਕ ਫੀਸਾਂ ਨਿਰਧਾਰਤ ਕਰਨਾ, ਪੋਰਟਲ ਦੁਆਰਾ ਵਿਦਿਆਰਥੀ ਦਾ ਇਨਰੋਲਮੈਂਟ ਨੰਬਰ ਆਨਲਾਈਨ ਜਾਰੀ ਕਰਨਾ, ਅਦਾਇਗੀਆਂ ਆਨਲਾਈਨ ਅਤੇ ਆਫਲਾਈਨ ਦੋਵੇਂ ਢੰਗ ਨਾਲ ਕਰਨਾ ਤੇ ਲੋੜਵੰਦ ਵਿਦਿਆਰਥੀਆਂ ਲਈ ਕਿਸ਼ਤਾਂ ਵਿੱਚ ਅਦਾਇਗੀਆਂ ਦੀ ਤਜਵੀਜ਼।

ਇਸ ਮੌਕੇ ਬਠਿੰਡਾ ਤੋਂ ਗਰਵਿਤਾ ਸ਼ਰਮਾ, ਅੰਮਿ੍ਰਤਸਰ ਤੋਂ ਮੁਸਕਾਨ ਪੁਰੀ ਅਤੇ ਹੁਸ਼ਿਆਰਪੁਰ ਤੋਂ ਵਿਦਿਆਰਥਣ ਮਨਮੀਤ ਕੌਰ ਦੇ ਪਿਤਾ ਨੇ ਇਸ ਨਵੇਂ ਦਾਖਲਾ ਪੋਰਟਲ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਦਾਖਲਾ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਇਸ ਮੌਕੇ ਹੋਰ ਹਾਜ਼ਰ ਵਿਅਕਤੀਆਂ ਵਿੱਚ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ, ਮੁੱਖ ਸਕੱਤਰ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁੱਧ ਤਿਵਾਰੀ ਤੇ ਉਚੇਰੀ ਸਿੱਖਿਆ ਵਿਭਾਗ ਦੇ ਸਕੱਤਰ ਵੀ.ਕੇ. ਮੀਨਾ ਸ਼ਾਮਿਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement