ਸਾਂਝੇ ਅਧਿਆਪਕ ਮੋਰਚੇ ਵੱਲੋਂ ਸੰਘਰਸ਼ ਦਾ ਐਲਾਨ, ਅਧਿਆਪਕ ਦਿਵਸ ਮੌਕੇ ਕੀਤਾ ਜਾਵੇਗਾ ਸੂਬਾ ਪੱਧਰੀ ਇਕੱਠ
Published : Aug 19, 2021, 4:49 pm IST
Updated : Aug 19, 2021, 4:49 pm IST
SHARE ARTICLE
Joint Teacher's Front announces protest
Joint Teacher's Front announces protest

19 ਸਤੰਬਰ ਤੋਂ ਹਰ ਐਤਵਾਰ ਸਿੱਖਿਆ ਮੰਤਰੀ ਦੇ ਹਲਕੇ 'ਚ ਕੀਤਾ ਜਾਵੇਗਾ ਝੰਡਾ ਮਾਰਚ: ਸਾਂਝਾ ਅਧਿਆਪਕ ਮੋਰਚਾ

ਚੰਡੀਗੜ੍ਹ: ਸਾਂਝਾ ਅਧਿਆਪਕ ਮੋਰਚਾ ਪੰਜਾਬ ਨਾਲ ਸਿੱਖਿਆ ਮੰਤਰੀ ਪੰਜਾਬ ਵਲੋਂ ਲਿਖਤੀ ਪੱਤਰ ਰਾਹੀਂ ਤਹਿ ਮੀਟਿੰਗ ਨਾ ਕਰਨ 'ਤੇ ਮੋਰਚੇ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਵਲੋਂ ਪੰਜਾਬ ਭਵਨ ਚੰਡੀਗਡ਼੍ਹ‌ ਵਿਖੇ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਮੁੱਖ ਮੰਤਰੀ ਦੇ ਓ.ਐੱਸ.ਡੀ. ਸੰਦੀਪ ਬਰਾੜ ਨੂੰ ਪੰਜਾਬ ਸਰਕਾਰ ਵੱਲੋਂ ਮੀਟਿੰਗਾਂ ਦੇ ਫ਼ੈਸਲੇ ਲਾਗੂ ਨਾ ਕਰਨ ਅਤੇ ਸਮਾਂ ਦੇ ਕੇ ਮੁਨਕਰ ਹੋਣ ਵਿਰੁੱਧ ਰੋਸ ਪੱਤਰ ਵੀ ਦਿੱਤਾ ਗਿਆ।

Joint Teacher's Front announces protestJoint Teacher's Front announces protest

ਹੋਰ ਪੜ੍ਹੋ: ਅਨੁਰਾਗ ਠਾਕੁਰ ਦਾ ਕਿਸਾਨਾਂ ਨੇ ਕੀਤਾ ਵਿਰੋਧ, ਪੁਲਿਸ ਨੇ ਨਾਅਰੇ ਲਾ ਰਹੇ ਕਿਸਾਨਾਂ ਦੇ ਘੁੱਟੇ ਮੂੰਹ

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਕਨਵੀਨਰਾਂ ਬਲਕਾਰ ਸਿੰਘ ਵਲਟੋਹਾ, ਹਰਜੀਤ ਸਿੰਘ ਬਸੋਤਾ,  ਵਿਕਰਮ ਦੇਵ ਸਿੰਘ, ਸੁਖਵਿੰਦਰ ਸਿੰਘ ਚਾਹਲ, ਬਲਜੀਤ ਸਿੰਘ ਸਲਾਣਾ, ਹਰਵਿੰਦਰ ਸਿੰਘ ਬਿਲਗਾ, ਬਾਜ ਸਿੰਘ ਖਹਿਰਾ, ਜਸਵਿੰਦਰ ਸਿੰਘ ਔਲਖ, ਗੁਰਜੰਟ ਸਿੰਘ ਵਾਲੀਆ, ਕੋ ਕਨਵੀਨਰਾਂ ਸੁਖਰਾਜ ਸਿੰਘ ਕਾਹਲੋਂ, ਸੁਖਜਿੰਦਰ ਹਰੀਕਾ, ਹਰਵੀਰ ਸਿੰਘ, ਵਿਨੀਤ ਕੁਮਾਰ, ਕੁਲਵਿੰਦਰ ਸਿੰਘ ਬਾਠ, ਪਰਮਵੀਰ ਸਿੰਘ, ਅਮਨਬੀਰ ਸਿੰਘ ਗੁਰਾਇਆ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਵਲੋਂ ਅਧਿਆਪਕ ਮਸਲੇ ਹੱਲ ਨਾ ਕਰਨ ਤੇ ਨਿਖੇਧੀਯੋਗ ਰਵੱਈਏ ਕਾਰਨ 5 ਸਤੰਬਰ ਦੇ ਅਧਿਆਪਕ ਦਿਵਸ ਮੌਕੇ ਸੰਘਰਸ਼ ਦੌਰਾਨ ਪੀੜਤ ਹੋਏ ਸਾਥੀਆਂ ਦਾ ਸੂਬਾ ਪੱਧਰੀ ਇਕੱਠ ਕਰਕੇ ਸਨਮਾਨ ਕੀਤਾ ਜਾਵੇਗਾ ਅਤੇ ਸਰਕਾਰੀ ਸਮਾਗਮ ਵਾਲੇ ਸਥਾਨ ਵੱਲ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ ਅਤੇ ਇਸ ਸਬੰਧੀ 25-26 ਅਗਸਤ ਨੂੰ ਤਿਆਰੀ ਲਈ ਜ਼ਿਲ੍ਹਾ ਮੀਟਿੰਗਾਂ ਕੀਤੀਆਂ ਜਾਣਗੀਆਂ।

Joint Teacher's Front announces protestJoint Teacher's Front announces protest

ਹੋਰ ਪੜ੍ਹੋ: ਤਾਲਿਬਾਨ ਦਾ ਸਮਰਥਨ ਕਰਨ ਵਾਲਿਆਂ 'ਤੇ ਭੜਕੇ ਯੋਗੀ, ਕਿਹਾ, 'ਅਜਿਹੇ ਲੋਕਾਂ ਨੂੰ ਬੇਨਕਾਬ ਕਰੋ'

19 ਸਤੰਬਰ ਤੋਂ ਹਰ ਐਤਵਾਰ ਸਿੱਖਿਆ ਮੰਤਰੀ ਦੇ ਹਲਕੇ ਵਿੱਚ ਝੰਡਾ ਮਾਰਚ ਕੀਤਾ ਜਾਵੇਗਾ। ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੇ ਰੋਸ ਪ੍ਰਦਰਸ਼ਨਾਂ ਵਿੱਚ ਭਰਵੀਂ ਸ਼ਮੂਲੀਅਤ ਵੀ ਕੀਤੀ ਜਾਵੇਗੀ। ਇਸ ਮੌਕੇ ਸਾਂਝਾ ਅਧਿਆਪਕ ਮੋਰਚਾ (ਪੰਜਾਬ) ਵੱਲੋਂ ਮੰਗ ਕੀਤੀ ਗਈ ਕਿ 25 ਜੂਨ 2021 ਨੂੰ ਮੁੱਖ ਪ੍ਰਮੁੱਖ ਸਕੱਤਰ ਨਾਲ ਹੋਈ ਮੀਟਿੰਗ ਦੇ ਸਾਰੇ ਅਧਿਆਪਕ/ਸਿੱਖਿਆ ਪੱਖੀ ਫ਼ੈਸਲੇ ਲਾਗੂ ਕਰਦਿਆਂ ਪੀੜਤਾਂ ਵਿਰੁੱਧ ਪੁਲਿਸ ਕੇਸ ਰੱਦ ਕੀਤੇ ਜਾਣ। ਛੇਵਾਂ ਪੰਜਾਬ ਤਨਖਾਹ ਕਮਿਸ਼ਨ ਲਾਗੂ ਕਰਨ ਦੌਰਾਨ ਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਨਾਲ ਹੋ ਰਹੀ ਆਰਥਿਕ ਧੱਕੇਸ਼ਾਹੀ ਬੰਦ ਕਰਕੇ ਬਣਦਾ ਇਨਸਾਫ਼ ਦਿੱਤਾ ਜਾਵੇ। ਸਾਰੇ ਕੱਚੇ-ਕੰਟਰੈਕਟ ਮੁਲਾਜ਼ਮ ਬਿਨਾਂ ਸ਼ਰਤ ਰੈਗੂਲਰ ਕੀਤੇ ਜਾਣ। ਮੈਰੀਟੋਰੀਅਸ/ਆਦਰਸ਼ ਸਕੂਲ ਸਟਾਫ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ, ਓ.ਡੀ.ਐੱਲ. ਅਧਿਆਪਕਾਂ ਦੀ ਪੈਡਿੰਗ ਰੈਗੂਲਰਾਈਜੇਸ਼ਨ ਪੂਰੀ ਕੀਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਪਰਖ ਸਮਾਂ ਐਕਟ-2015 ਰੱਦ ਕਰਕੇ ਸਾਰੇ ਆਰਥਿਕ ਲਾਭ ਬਹਾਲ ਕੀਤੇ ਜਾਣ।

Vijay Inder Singla Vijay Inder Singla

ਹੋਰ ਪੜ੍ਹੋ: ਅਸ਼ਰਫ ਗਨੀ ਦੇ ਸਮਰਥਨ ਵਿਚ ਆਏ ਭਾਜਪਾ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ

ਪਿਕਟਸ ਸੁਸਾਇਟੀ ਅਧੀਨ ਰੈਗੂਲਰ ਤੇ ਕਨਫਰਮਡ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਸਾਰੇ ਲਾਭਾਂ ਸਹਿਤ ਮਰਜ ਕੀਤਾ ਜਾਵੇ ਅਤੇ 180 ਈ.ਟੀ.ਟੀ. ਅਧਿਆਪਕਾਂ ‘ਤੇ ਕੇਂਦਰੀ ਸਕੇਲ ਲਾਗੂ ਕਰਨ ਤੇ ਬਦਲੀਆਂ ਰੱਦ ਕਰਨ ਦਾ ਫੈਸਲਾ ਵਾਪਿਸ ਲਿਆ ਜਾਵੇ। ਪਹਿਲਾਂ ਖਤਮ ਕੀਤੀਆਂ ਅਸਾਮੀਆਂ (ਸਮੇਤ ਹੈਡ ਟੀਚਰ ਦੀਆਂ 1904 ਪੋਸਟਾਂ) ਨੂੰ ਬਹਾਲ ਕਰਦਿਆਂ ਵਿਦਿਆਰਥੀਆਂ ਦੀ ਵਧੀ ਹੋਈ ਗਿਣਤੀ ਅਨੁਸਾਰ ਨਵੀਂਆਂ ਅਸਾਮੀਆਂ ਦਿੱਤੀਆਂ ਜਾਣ ਅਤੇ ਪੈਂਡਿੰਗ ਤਰੱਕੀਆਂ ਦੀ ਪ੍ਰਕਿਰਿਆ ਫੌਰੀ ਪੂਰੀ ਕੀਤੀ ਜਾਵੇ। ਮੌਜੂਦਾ ਬਦਲੀ ਪ੍ਰਕਿਰਿਆ ਦੌਰਾਨ ਗੈਰ ਵਾਜਿਬ ਫ਼ੈਸਲੇ ਲੈਣ ਦੀ ਥਾਂ, ਸਮੂਹ ਅਧਿਆਪਕਾਂ ਲਈ ਇਕਸਾਰਤਾ ਲਾਗੂ ਕਰਦਿਆਂ ਬਦਲੀ ਨੀਤੀ/ਪ੍ਰਕਿਰਿਆ ਵਿੱਚ ਮੋਰਚੇ ਵੱਲੋਂ ਸੁਝਾਈਆਂ ਸੋਧਾਂ ਲਾਗੂ ਕੀਤੀਆਂ ਜਾਣ।

Joint Teacher's Front announces protestJoint Teacher's Front announces protest

ਹੋਰ ਪੜ੍ਹੋ: ਫੁੱਟਬਾਲਰ Lionel Messi ਵੱਲੋਂ ਹੰਝੂ ਸਾਫ ਕਰਨ ਲਈ ਵਰਤਿਆ ਗਿਆ ਟਿਸ਼ੂ 1 ਮਿਲੀਅਨ ਡਾਲਰ ਵਿਚ ਵਿਕਿਆ

ਟੀਚਿੰਗ ਸਟਾਫ਼ ਤੋਂ ਕੇਵਲ ਪੜਾਈ ਦਾ ਕੰਮ ਹੀ ਲਿਆ ਜਾਵੇ ਅਤੇ ਵਿਭਾਗ ਦੇ ਸੰਵਿਧਾਨਕ ਢਾਂਚੇ ਦੇ ਸਮਾਨੰਤਰ ਖੜ੍ਹੇ ਕੀਤੇ 'ਪੜ੍ਹੋ ਪੰਜਾਬ' ਪ੍ਰੋਜੈਕਟ ਨੂੰ ਬੰਦ ਕਰਕੇ ਅਧਿਆਪਕਾਂ ਨੂੰ ਵਾਪਿਸ ਪਿੱਤਰੀ ਸਕੂਲਾਂ ਵਿੱਚ ਭੇਜਿਆ ਜਾਵੇ, ਪਿੰਸੀਪਲ, ਕਲਰਕ ਨੂੰ ਕੇਵਲ ਇਕ ਹੀ ਸਕੂਲ ਦਿੱਤਾ ਜਾਵੇ, ਡੀ.ਪੀ.ਆਈਜ ਸਮੇਤ ਸਾਰੇ ਸਿੱਖਿਆ ਅਧਿਕਾਰੀ ਕੇਵਲ ਸਿੱਖਿਆ ਵਿਭਾਗ ਵਿੱਚੋਂ ਹੀ ਲਾਏ ਜਾਣ। ਬੀ.ਪੀ.ਈ.ਓ. ਦਫਤਰਾਂ ਵਿੱਚ ਸ਼ਿਫਟ ਕੀਤੇ 228 ਪੀ.ਟੀ.ਆਈ. ਅਧਿਆਪਕਾਂ ਨੂੰ ਵਾਪਿਸ ਮਿਡਲ ਸਕੂਲਾਂ ਵਿੱਚ ਭੇਜਿਆ ਜਾਵੇ। ਵੱਖ-ਵੱਖ ਵਿਸ਼ਿਆਂ/ਕਾਡਰਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣ ਅਤੇ 2364 ਈ.ਟੀ.ਟੀ. ਭਰਤੀ ਦੀ ਨਿਯੁਕਤੀ ਪ੍ਰਕਿਰਿਆ ਪੂਰੀ ਕੀਤੀ ਜਾਵੇ। ਪਿਛਲੇ ਸਮੇਂ ਦੌਰਾਨ ਸਿੱਖਿਆ ਵਿਭਾਗ ਵੱਲੋਂ ਨਿਯਮਾਂ ਵਿੱਚ ਕੀਤੀਆਂ ਅਧਿਆਪਕ/ਸਿੱਖਿਆ ਵਿਰੋਧੀ ਫੈਸਲਿਆਂ/ਸੋਧਾਂ ਨੂੰ ਰੱਦ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement