
ਜਾਨੀ ਨੁਕਸਾਨ ਹੋਣ ਤੋਂ ਰਿਹਾ ਬਚਾਅ
ਲੁਧਿਆਣਾ( ਰਾਜਵਿੰਦਰ ਸਿੰਘ) ਲੁਧਿਆਣਾ ਦੇ ਫੀਲਡਗੰਜ ਇਲਾਕੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਚਾਰ ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗ ਗਈ। ਅੱਗ ਤਕਰੀਬਨ ਸਵੇਰੇ 5.45 ਮਿੰਟ 'ਤੇ ਲੱਗੀ।
Plastic warehouse catches fire in Ludhiana
ਜਿਸ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ। ਰਾਹਤ ਦੀ ਗੱਲ ਕਿਸੇ ਤਰ੍ਹਾਂ ਦਾ ਵੀ ਜਾਨੀ ਨੁਕਸਾਨ ਨਹੀਂ ਹੋਇਆ। ਪਰ ਇਹ ਇੱਕ ਪਲਾਸਟਿਕ ਗੋਦਾਮ ਹੋਣ ਦੇ ਕਾਰਨ ਕਾਫੀ ਮੁਸ਼ੱਕਤ ਕਰਨੀ ਪਈ।
Plastic warehouse catches fire in Ludhiana
ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਗੇਡ ਅਧਿਕਾਰੀ ਨੇ ਕਿਹਾ ਕੀ ਉਹਨਾਂ ਨੂੰ ਜਦੋਂ ਜਾਣਕਾਰੀ ਮਿਲੀ ਉਹ ਆਪਣੀ ਟੀਮ ਨਾਲ ਮੌਕੇ ਤੇ ਪਹੁੰਚੇ। ਉਹਨਾਂ ਨੇ ਕਿਹਾ ਕਿ ਅੱਗ ਤਕਰੀਬਨ ਪੌਣੇ 6 ਵਜੇ ਲੱਗੀ।
Plastic warehouse catches fire in Ludhiana
ਹੁਣ ਤੱਕ ਤਕਰੀਬਨ 45 ਦੇ ਕਰੀਬ ਗੱਡੀਆਂ ਲੱਗ ਚੁੱਕੀਆ ਹਨ ਅਤੇ ਅੱਗ ਉਪਰ 75% ਕਾਬੂ ਪਾਇਆ ਜਾ ਚੁੱਕਾ ਹੈ ਅਤੇ ਕਿਸੇ ਤਰ੍ਹਾਂ ਦਾ ਵੀ ਜਾਨੀ ਨੁਕਸਾਨ ਨਹੀਂ ਹੋਇਆ।