
ਇਸ ਸਭ ਤੋਂ ਬਾਅਦ ਐਨਆਈਏ ਦੀ ਟੀਮ (NIA Team) ਨੇ ਅੰਮ੍ਰਿਤਸਰ ਵਿਚ ਡੇਰਾ ਲਾਇਆ ਹੋਇਆ ਹੈ।
ਅੰਮ੍ਰਿਤਸਰ: IB ਤੋਂ ਇਨਪੁਟ ਮਿਲਣ ਤੋਂ ਬਾਅਦ ਪੰਜਾਬ ਵਿਚ ਹਾਈ ਅਲਰਟ (High Alert in Punjab) ਜਾਰੀ ਕੀਤਾ ਗਿਆ ਹੈ। ਏਜੰਸੀ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ (Amritsar, Jalandhar, Ludhiana) ਵਿਚ ਅਤਿਵਾਦੀ ਹਮਲੇ ਹੋਣ ਦੀ ਚਿਤਾਵਨੀ ਦਿੱਤੀ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਕਿਸੇ ਵੀ ਧਾਰਮਿਕ ਸਥਾਨ 'ਤੇ ਘਟਨਾਵਾਂ ਵਾਪਰ ਸਕਦੀਆਂ ਹਨ। ਇਸ ਸਭ ਤੋਂ ਬਾਅਦ ਐਨਆਈਏ ਦੀ ਟੀਮ (NIA Team) ਨੇ ਅੰਮ੍ਰਿਤਸਰ ਵਿਚ ਡੇਰਾ ਲਾਇਆ ਹੋਇਆ ਹੈ।
NIA
12 ਮੈਂਬਰੀ ਐਨਆਈਏ ਟੀਮ ਬੰਬ ਅਤੇ ਗ੍ਰਨੇਡ ਜ਼ਬਤ ਕਰਨ ਦੇ ਮਾਮਲੇ ਵਿਚ ਜਾਂਚ ਕਰੇਗੀ। ਵਿਦੇਸ਼ਾਂ ਵਿਚ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਅਤਿਵਾਦੀਆਂ ਦਾ ਵੀ ਹਥਿਆਰਾਂ ਦੀ ਸਪਲਾਈ ਵਿਚ ਹੱਥ ਵੀ ਸ਼ਾਮਲ ਹਨ। ਜਾਣਕਾਰੀ ਮੁਤਾਬਕ, ਅਤਿਵਾਦੀ ਹਥਿਆਰਾਂ ਅਤੇ ਵਿਸਫੋਟਕਾਂ ਨਾਲ ਦੇਸ਼ ਦੇ ਵੱਖ -ਵੱਖ ਹਿੱਸਿਆਂ ਵਿਚ ਘੁੰਮ ਰਹੇ ਹਨ ਅਤੇ ਉਨ੍ਹਾਂ ਦਾ ਨਿਸ਼ਾਨਾ ਰੱਖੜੀ ਅਤੇ ਹੋਰ ਤਿਉਹਾਰਾਂ ਦੌਰਾਨ ਅਤਿਵਾਦੀ ਕਾਰਵਾਈਆਂ (Terrorist Attacks) ਨੂੰ ਅੰਜਾਮ ਦੇਣਾ ਹੈ।
ਹੋਰ ਪੜ੍ਹੋ: ਲੁਧਿਆਣਾ 'ਚ ਪਲਾਸਟਿਕ ਗੋਦਾਮ ਨੂੰ ਲੱਗੀ ਭਿਆਨਕ ਅੱਗ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਅਤਿਵਾਦੀਆਂ ਨੂੰ ਹੋਰ ਥਾਵਾਂ 'ਤੇ ਲਿਜਾਇਆ ਗਿਆ ਹੈ, ਪਰ ਬੁੱਧਵਾਰ ਨੂੰ ਕੋਈ ਬਰਾਮਦਗੀ ਨਹੀਂ ਹੋਈ। ਪੁਲਿਸ ਨੇ ਭਾਰਤ-ਪਾਕਿ ਸਰਹੱਦ (India–Pakistan Border) ਦੇ ਨਾਲ ਲੱਗਦੇ 3-4 ਪਿੰਡਾਂ ਵਿਚ ਚੈਕਿੰਗ ਕੀਤੀ। ਪੁਲਿਸ ਉਨ੍ਹਾਂ ਲੋਕਾਂ ਦੀ ਭਾਲ ਕਰ ਰਹੀ ਹੈ ਜੋ ਅਤਿਵਾਦੀ ਗੁਰਪ੍ਰੀਤ ਸਿੰਘ ਦੇ ਸੰਪਰਕ ਵਿਚ ਹਨ।