2021-22 ਲਈ ਗੰਨੇ ਦੀਆਂ ਸਾਰੀਆਂ ਕਿਸਮਾਂ ਦਾ ਭਾਅ 15 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਪ੍ਰਵਾਨਗੀ
Published : Aug 19, 2021, 7:51 pm IST
Updated : Aug 19, 2021, 7:51 pm IST
SHARE ARTICLE
sugarcane
sugarcane

ਸਹਿਕਾਰਤਾ ਮੰਤਰੀ ਦੀ ਅਗਵਾਈ ਵਿਚ ਗੰਨਾ ਵਿਕਾਸ ਬੋਰਡ ਦਾ ਗਠਨ

ਚੰਡੀਗੜ੍ਹ - ਸੂਬੇ ਦੇ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੜਾਈ ਸੀਜ਼ਨ, 2021-22 ਲਈ ਗੰਨੇ ਦੀਆਂ ਸਾਰੀਆਂ ਕੀਮਤਾਂ ਦੇ ਸਟੇਟ ਐਗਰ੍ਰੀਡ ਪ੍ਰਾਈਸ (ਐਸ.ਏ.ਪੀ.) ਵਿਚ ਪ੍ਰਤੀ ਕੁਇੰਟਲ 15 ਰੁਪਏ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਗੰਨੇ ਦੇ ਭਾਅ ਵਿਚ ਹੋਏ ਵਾਧੇ ਮੁਤਾਬਕ ਅਗੇਤੀ ਕਿਸਮ ਦੀ ਕੀਮਤ 310 ਰੁਪਏ ਤੋਂ ਵਧ ਕੇ 325 ਰੁਪਏ, ਦਰਮਿਆਨੀ ਕਿਸਮ 300 ਤੋਂ 315 ਰੁਪਏ ਅਤੇ ਪਿਛੇਤੀ ਕਿਸਮ 295 ਤੋਂ ਵਧ ਕੇ 310 ਰੁਪਏ ਪ੍ਰਤੀ ਕੁਇੰਟਲ ਹੋ ਗਈ ਹੈ।

Captain Amarinder Singh Captain Amarinder Singh

ਜ਼ਿਕਰਯੋਗ ਹੈ ਕਿ ਅਗਾਮੀ ਪਿੜਾਈ ਸੀਜ਼ਨ 2021-22 ਲਈ ਸੂਬਾ ਭਰ ਵਿਚ 1.10 ਲੱਖ ਹੈਕਟੇਅਰ ਰਕਬਾ ਗੰਨੇ ਦੀ ਕਾਸ਼ਤ ਹੇਠ ਹੈ ਜਿਸ ਵਿੱਚੋਂ ਖੰਡ ਮਿੱਲਾਂ ਵੱਲੋਂ ਲਗਪਗ 660 ਲੱਖ ਕੁਇੰਟਲ ਗੰਨੇ ਦੀ ਪਿੜਾਈ ਕੀਤੀ ਜਾਵੇਗੀ। ਗੰਨੇ ਦੀਆਂ ਕੀਮਤਾਂ ਵਿਚ ਹੋਏ ਵਾਧੇ ਨਾਲ ਪੰਜਾਬ ਦੇ ਕਿਸਾਨਾਂ ਨੂੰ ਬੀਤੇ ਸਾਲ ਨਾਲੋਂ 230 ਕਰੋੜ ਰੁਪਏ ਦਾ ਵਧੇਰੇ ਲਾਭ ਹੋਵੇਗਾ। ਇਸ ਤੋਂ ਇਲਾਵਾ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਦੀ ਮੰਗ ਉਤੇ ਗੰਨੇ ਦੀ ਸੀ.ਓ.-0238 ਕਿਸਮ ਨੂੰ ਵੀ 325 ਰੁਪਏ ਪ੍ਰਤੀ ਕੁਇੰਟਲ ਉਤੇ ਖਰੀਦਿਆ ਜਾਵੇਗਾ।

Sukhjinder Singh RandhawaSukhjinder Singh Randhawa

ਗੰਨਾ ਕੰਟਰੋਲ ਬੋਰਡ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਗੰਨਾ ਵਿਕਾਸ ਬੋਰਡ ਦਾ ਗਠਨ ਕੀਤਾ ਹੈ ਜਿਸ ਵਿਚ ਰਾਣਾ ਸ਼ੂਗਰਜ਼ ਦੇ ਸੀ.ਐਮ.ਡੀ. ਰਾਣਾ ਗੁਰਜੀਤ ਸਿੰਘ, ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ, ਗੰਨਾ ਕਮਿਸ਼ਨਰ ਗੁਰਵਿੰਦਰ ਸਿੰਘ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਪੂਰਥਲਾ ਸਥਿਤ ਗੰਨਾ ਖੋਜ ਕੇਂਦਰ ਦੇ ਡਾਇਰੈਕਟਰ ਡਾ. ਗੁਲਜ਼ਾਰ ਸਿੰਘ ਸ਼ਾਮਲ ਹਨ। ਇਹ ਗਰੁੱਪ ਗੰਨੇ ਦਾ ਉਤਪਾਦਨ ਵਧਾਉਣ ਅਤੇ ਕਾਸ਼ਤ ਦੀਆਂ ਆਧੁਨਿਕ ਵਿਧੀਆਂ ਨੂੰ ਪ੍ਰਫੁੱਲਤ ਕਰਨ ਲਈ ਢੰਗ-ਤਰੀਕੇ ਤਲਾਸ਼ੇਗਾ ਤਾਂ ਕਿ ਖੰਡ ਦੀ ਰਿਕਵਰੀ ਵਿਚ ਵਰਨਣਯੋਗ ਸੁਧਾਰ ਲਿਆਂਦਾ ਜਾ ਸਕੇ।

 SugarcaneSugarcane

ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਨੂੰ ਗੰਨੇ ਦੀ ਕਾਸ਼ਤ ਹੇਠ ਹੋਰ ਰਕਬਾ ਲਿਆਉਣ ਲਈ ਕਿਸਾਨਾਂ ਨਾਲ ਮਿਲ ਕੇ ਕੰਮ ਕਰਨ ਲਈ ਆਖਿਆ ਤਾਂ ਕਿ ਖੰਡ ਮਿੱਲਾਂ ਦੀ ਸਮਰੱਥਾ ਵਧਾਉਣ ਤੋਂ ਇਲਾਵਾ ਸੂਬਾ ਸਰਕਾਰ ਦੇ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲ ਸਕੇ। ਵਿਚਾਰ-ਚਰਚਾ ਵਿਚ ਹਿੱਸਾ ਲੈਂਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰੀ ਖੰਡ ਮਿੱਲਾਂ ਦੇ ਆਧੁਨਿਕੀਕਰਨ ਦੀ ਲੋੜ ਉਤੇ ਜ਼ੋਰ ਦਿੱਤਾ ਤਾਂ ਕਿ ਉਤਪਾਦਨ ਦੀ ਲਾਗਤ ਘਟਾਈ ਜਾ ਸਕੇ ਅਤੇ ਗੰਨਾ ਕਾਸ਼ਤਕਾਰ ਨੂੰ ਪੈਦਾਵਾਰ ਦੀਆਂ ਵੱਧ ਕੀਮਤਾਂ ਮਿਲ ਸਕਣ।

ਦੱਸਣਯੋਗ ਹੈ ਕਿ ਗੰਨਾ ਸੂਬੇ ਦੀ ਪ੍ਰਮੁੱਖ ਫਸਲ ਹੈ ਜਿਸ ਲਈ ਕੁੱਲ 16 ਖੰਡ ਮਿੱਲਾਂ ਹਨ ਜਿਨ੍ਹਾਂ ਵਿੱਚੋਂ 9 ਸਹਿਕਾਰੀ ਸੈਕਟਰ ਦੀਆਂ ਹਨ। ਇਨ੍ਹਾਂ ਮਿੱਲਾਂ ਦੀ ਗੰਨਾ ਪਿੜਾਈ ਦੀ ਸਮਰੱਥਾ ਪ੍ਰਤੀ ਦਿਨ 56,00 ਟਨ ਖੰਡ ਦੀ ਹੈ। ਜੇਕਰ ਪੂਰੀ ਸਮਰੱਥਾ ਨਾਲ ਚਲਦੀਆਂ ਹਨ ਤਾਂ ਇਹ ਮਿੱਲਾਂ 125 ਲੱਖ ਹੈਕਟੇਅਰ ਰਕਬੇ ਤੋਂ ਗੰਨੇ ਦੀ ਪਿੜਾਈ ਕਰ ਸਕਦੀਆਂ ਹਨ ਜਦਕਿ ਇਸ ਵੇਲੇ ਗੰਨੇ ਹੇਠ 0.93 ਲੱਖ ਰਕਬਾ ਹੈ। ਗੰਨੇ ਦੀ ਫਸਲ ਨਾਲ ਵਢਾਈ ਅਤੇ ਪ੍ਰਸੈਸਿੰਗ ਲਈ ਪੇਂਡੂ ਇਲਾਕਿਆਂ ਵਿਚ ਰੋਜ਼ਗਾਰ ਦੇ ਅਥਾਹ ਮੌਕੇ ਪੈਦਾ ਹੁੰਦੇ ਹਨ।

Captain Amarinder Singh Announces Special Cash Reward for Neeraj ChopraCaptain Amarinder Singh 

ਮੀਟਿੰਗ  ਵਿਚ ਵਧੀਕ ਮੁੱਖ ਸਕੱਤਰ ਵਿਕਾਸ ਅਨੁਰਿਧ ਤਿਵਾੜੀ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਕਮਿਸ਼ਨਰ ਖੇਤੀਬਾੜੀ ਬਲਵਿੰਦਰ ਸਿੰਘ ਸਿੱਧੂ, ਡਾਇਰੈਕਟਰ ਖੇਤੀਬਾੜੀ ਸੁਖਦੇਵ ਸਿੰਘ ਸਿੱਧੂ, ਸੀ.ਐਮ.ਡੀ. ਨਾਹਰ ਇੰਡਸਟਰੀਅਲ ਇੰਟਰਪ੍ਰਾਈਜ਼, ਅਮਲੋਹ ਕਮਲ ਓਸਵਾਲ ਤੋਂ ਇਲਾਵਾ ਵੱਖ-ਵੱਖ ਗੰਨਾ ਉਤਪਾਦਕ ਐਸੋਸੀਏਸ਼ਨਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement