ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, 12,000 ਰੁਪਏ ਦੀ ਰਿਸ਼ਵਤ ਲੈਂਦੇ ਸੇਵਾਦਾਰ ਨੂੰ ਰੰਗੇ ਹੱਥੀਂ ਕੀਤਾ ਕਾਬੂ
Published : Aug 19, 2022, 4:59 pm IST
Updated : Aug 19, 2022, 5:16 pm IST
SHARE ARTICLE
 Bribe
Bribe

ਐਸ.ਡੀ.ਓ. ਦੀ ਭਾਲ ਜਾਰੀ

 

ਚੰਡੀਗੜ : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਏ.ਡੀ.ਏ, ਪੁੱਡਾ ਭਵਨ, ਅੰਮ੍ਰਿਤਸਰ ਵਿਖੇ ਤਾਇਨਾਤ ਇਕ ਸੇਵਾਦਾਰ ਨੂੰ 12,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਫਰਾਰ ਸਹਿ ਮੁਲਜ਼ਮ ਵਿਜੈਪਾਲ ਸਿੰਘ, ਐਸ.ਡੀ.ਓ. ਪੁੱਡਾ ਦੀ ਭਾਲ ਜਾਰੀ ਹੈ।

VIGILANCE ARREST ASSISTANT LINEMAN FOR TAKING BRIBEBRIBE

 

 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਓ. ਪੁੱਡਾ ਦੇ ਸੇਵਾਦਾਰ ਅੰਮ੍ਰਿਤਦੀਪ ਸਿੰਘ ਨੂੰ ਸੋਰਭ ਭਾਟੀਆ ਵਾਸੀ ਸੁਸ਼ਾਂਤ ਲੋਕ, ਗੁਰੂਗ੍ਰਾਮ, ਹਰਿਆਣਾ ਦੀ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਿੱਤੀ ਜਿਸ ਵਿੱਚ ਦੋਸ਼ ਲਾਇਆ ਸੀ ਕਿ ਨਿਊ ਪਾਲ ਐਵੀਨਿਊ, ਅੰਮ੍ਰਿਤਸਰ ਸਥਿੱਤ ਉਸਦੇ ਇੱਕ ਪਲਾਟ ਨੂੰ ਵੇਚਣ ਸਬੰਧੀ ਕੋਈ ਇਤਰਾਜ਼ ਨਹੀਂ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਐਸ.ਡੀ.ਓ. ਉਸ ਕੋਲੋਂ 12,000 ਰੁਪਏ ਰਿਸ਼ਵਤ ਮੰਗ ਰਿਹਾ ਹੈ।

 

 

Vigilance takes bribebribe

 

 ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਏ.ਡੀ.ਏ, ਪੁੱਡਾ ਭਵਨ, ਅੰਮ੍ਰਿਤਸਰ ਦਫਤਰ ਦੇ ਬਾਹਰ ਸੇਵਾਦਾਰ ਅੰਮ੍ਰਿਤਦੀਪ ਸਿੰਘ ਨੂੰ ਉਕਤ ਮੁੱਦਈ ਪਾਸੋਂ ਉਸਦਾ ਕੰਮ ਕਰਾਉਣ ਬਦਲੇ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਉਕਤ ਐਸ.ਡੀ.ਓ. ਮੌਕੇ ’ਤੇ ਹਾਜ਼ਰ ਨਾ ਹੋਣ ਕਰਕੇ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ, ਜਿਸ ਦੀ ਗ੍ਰਿਫਤਾਰੀ ਵਾਸਤੇ ਕਾਰਵਾਈ ਕੀਤੀ ਜਾ ਰਹੀ ਹੈ।  ਬੁਲਾਰੇ ਨੇ ਦੱਸਿਆ ਕਿ ਇਸ ਕੇਸ ਸਬੰਧੀ ਉਕਤ ਦੋਹਾਂ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਮਾਮਲਾ ਦਰਜ ਕਰ ਲਿਆ ਹੈ। ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement