
ਪੁਲਿਸ ਵਲੋਂ ਮਾਮਲਾ ਦਰਜ ਕਰ ਕੀਤੀ ਜਾ ਰਹੀ ਕਾਰਵਾਈ
ਫਰੀਦਕੋਟ : ਨਸ਼ੇ ਦੀ ਲੋਰ ਵਿਚ ਕਈ ਅਪਰਾਧਿਕ ਘਟਨਾਵਾਂ ਹੁੰਦੀਆਂ ਹਨ ਇਥੋਂ ਤੱਕ ਕੇ ਕਈ ਵਾਰ ਆਪਣੇ ਹੀ ਪਿਆਰਿਆਂ ਦੀ ਜਾਨ ਦੇ ਦੁਸ਼ਮਣ ਬਣ ਜਾਂਦੇ ਹਨ। ਅਜਿਹਾ ਹੀ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ ਜਿਥੇ ਇੱਕ ਪਤੀ ਨੇ ਆਪਣੀ ਹੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
Crime news
ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਵਿਚ ਨਸ਼ੇੜੀ ਪਤੀ ਦਾ ਦਿਲ ਦਹਿਲਾ ਦੇਣ ਵਾਲਾ ਕਾਰਨਾਮਾ ਸਾਹਮਣੇ ਆਇਆ ਹੈ। ਮੁਲਜ਼ਮ ਨੇ 7 ਧੀਆਂ ਦੀ ਮਾਂ ਨੂੰ ਕਹੀ ਨਾਲ ਵੱਢ ਦਿੱਤਾ ਜਿਸ ਕਾਰਨ ਔਰਤ ਦੀ ਮੌਤ ਹੋ ਗਈ ਹੈ।
punjab police
ਇਹ ਮਾਮਲਾ ਫਰੀਦਕੋਟ ਜਿਲ੍ਹੇ ਦੇ ਪਿੰਡ ਬੁੱਟਰ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਕਰੀਬ 40 ਸਾਲਾ ਪਰਮਜੀਤ ਕੌਰ ਵਜੋਂ ਹੋਈ। ਪੁਲਿਸ ਵਲੋਂ ਇਸ ਸਬੰਧੀ ਮਾਮਲਾ ਦਰਜ ਕਰ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।