
ਡਾ. ਗੋਸਲ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਸਾਬਕਾ ਨਿਰਦੇਸ਼ਕ ਖੋਜ ਅਤੇ ਪ੍ਰਬੰਧਕੀ ਬੋਰਡ ਦੇ ਮੈਂਬਰ ਹਨ।
ਲੁਧਿਆਣਾ: ਪ੍ਰਸਿੱਧ ਖੋਜਕਾਰ ਡਾ. ਸਤਬੀਰ ਸਿੰਘ ਗੋਸਲ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਨਿਯੁਕਤ ਕੀਤੇ ਗਏ ਹਨ। ਡਾ. ਗੋਸਲ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਸਾਬਕਾ ਨਿਰਦੇਸ਼ਕ ਖੋਜ ਅਤੇ ਪ੍ਰਬੰਧਕੀ ਬੋਰਡ ਦੇ ਮੈਂਬਰ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜ਼ਰੀਏ ਡਾ. ਸਤਬੀਰ ਸਿੰਘ ਗੋਸਲ ਨੂੰ ਵਧਾਈ ਦਿੱਤੀ ਹੈ। ਉਹਨਾਂ ਲਿਖਿਆ, “ਪ੍ਰਸਿੱਧ ਖੋਜਕਾਰ ਡਾ. ਸਤਬੀਰ ਸਿੰਘ ਗੋਸਲ ਹੋਣਗੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ...ਮੇਰੇ ਵੱਲੋਂ ਡਾ. ਗੋਸਲ ਜੀ ਨੂੰ ਸ਼ੁਭਕਾਮਨਾਵਾਂ”।