RTA ਦਫਤਰ ਸੰਗਰੂਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼, ਵਿਜੀਲੈਂਸ ਵੱਲੋਂ 3 ਵਿਅਕਤੀ ਗ੍ਰਿਫ਼ਤਾਰ
Published : Aug 19, 2022, 4:07 pm IST
Updated : Aug 19, 2022, 4:07 pm IST
SHARE ARTICLE
Vigilance unearths vehicles' fitness certificate scam in RTA office Sangrur
Vigilance unearths vehicles' fitness certificate scam in RTA office Sangrur

40,000 ਰੁਪਏ ਰਿਸ਼ਵਤ ਦੀ ਰਕਮ ਅਤੇ ਦਸਤਾਵੇਜ਼ ਬਰਾਮਦ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫਤਰ ਸੰਗਰੂਰ ਵਿੱਚ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ., ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.), ਦੋ ਕਲਰਕਾਂ, ਦੋ ਵਿਚੋਲਿਆਂ ਅਤੇ ਪ੍ਰਾਈਵੇਟ ਏਜੰਟਾਂ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਇਸ ਦਫਤਰ ਦੇ ਦੋ ਮੁਲਾਜ਼ਮਾਂ ਅਤੇ ਇੱਕ ਵਿਚੋਲੇ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।

PMS SC Scholarship ScamScam

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਵਿੱਚ ਆਰ.ਟੀ.ਏ. ਸੰਗਰੂਰ, ਐਮ.ਵੀ.ਆਈ., ਉਹਨਾਂ ਦਾ ਅਮਲਾ ਅਤੇ ਪ੍ਰਾਈਵੇਟ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ ਜੋ ਰਾਜ ਸਰਕਾਰ ਦੇ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਦੀ ਥਾਂ ਇੱਕ ਦੂਜੇ ਨਾਲ ਮਿਲ ਕੇ ਵੱਖ-ਵੱਖ ਕਿਸਮਾਂ ਦੇ ਵਾਹਨਾਂ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਬਦਲੇ ਰਾਜ ਵਿੱਚ ਕੰਮ ਕਰ ਰਹੇ ਵੱਖ-ਵੱਖ ਏਜੰਟਾਂ ਤੋਂ ਰਿਸ਼ਵਤਾਂ ਲੈਂਦੇ ਸਨ।  ਉਹਨਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਨਿਯਮਾਂ ਅਨੁਸਾਰ ਸਾਰੇ ਵਪਾਰਕ ਵਾਹਨਾਂ ਨੂੰ ਸੜਕਾਂ ’ਤੇ ਚੱਲਣ ਲਈ ਆਰਟੀਏ ਦਫਤਰ ਤੋਂ ਫਿਟਨੈਸ ਸਰਟੀਫਿਕੇਟ ਲੈਣਾ ਪੈਂਦਾ ਹੈ ਅਤੇ ਅਜਿਹੇ ਸਾਰੇ ਵਾਹਨਾਂ ਨੂੰ ਦਸਤਾਵੇਜਾਂ ਸਮੇਤ ਐਮ.ਵੀ.ਆਈ. ਦੁਆਰਾ ਆਪਣੇ ਦਫਤਰ ਵਿਖੇ ਮੌਕੇ ’ਤੇ ਨਿਰੀਖਣ ਕਰਨਾ ਹੁੰਦਾ ਹੈ।

Punjab VigilancePunjab Vigilance

ਘਪਲੇ ਦੀ ਰੂਪਰੇਖਾ ਦਾ ਖੁਲਾਸਾ ਕਰਦਿਆਂ ਉਹਨਾਂ ਕਿਹਾ ਕਿ ਇਹ ਅਧਿਕਾਰੀ ਏਜੰਟਾਂ ਅਤੇ ਵਿਚੋਲਿਆਂ ਦੀ ਮਿਲੀਭੁਗਤ ਨਾਲ ਵਾਹਨਾਂ ਦੀ ਮੌਕੇ ’ਤੇ ਫਿਜ਼ੀਕਲ ਵੈਰੀਫਿਕੇਸਨ ਕੀਤੇ ਬਿਨਾਂ ਹੀ ਵਾਹਨ ਦੇ ਮਾਡਲ ਦੇ ਹਿਸਾਬ ਨਾਲ 2800 ਰੁਪਏ ਤੋਂ ਲੈ ਕੇ 1000 ਰੁਪਏ ਪ੍ਰਤੀ ਵਾਹਨ ਰਿਸ਼ਵਤ ਦੇ ਬਦਲੇ ਫਿਟਨੈਸ ਸਰਟੀਫਿਕੇਟ ਜਾਰੀ ਕਰਦੇ ਆ ਰਹੇ ਹਨ। ਇਸ ਤਰਾਂ ਆਰ.ਟੀ.ਏ ਅਤੇ ਐੱਮ.ਵੀ.ਆਈ. ਵੱਲੋਂ ਨਿਰਧਾਰਿਤ ਸਥਾਨ ’ਤੇ ਵਾਹਨ ਖੜੇ ਕਰਵਾਉਣ ਦੀ ਥਾਂ ਅਤੇ ਉਹਨਾਂ ਦੀ ਮੌਕੇ ’ਤੇ ਭੌਤਿਕ ਜਾਂਚ ਕੀਤੇ ਬਿਨਾਂ ਹੀ ਦਸਤਾਵੇਜਾਂ ਦੇ ਆਧਾਰ ’ਤੇ ਵਾਹਨਾਂ ਨੂੰ ਪਾਸ ਕੀਤਾ ਜਾ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਅਧਾਰ ’ਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਐਮ.ਵੀ.ਆਈ ਸੰਗਰੂਰ ਦੇ ਦਫਤਰ ਦੀ ਅਚਨਚੇਤ ਜਾਂਚ ਕੀਤੀ ਜਿਸ ਵਿੱਚ ਇਸ ਘੁਟਾਲੇ ਦੀਆਂ ਪਰਤਾਂ ਖੁੱਲੀਆਂ। ਇਸ ਮਾਮਲੇ ’ਚ ਵਿਜੀਲੈਂਸ ਬਿਊਰੋ ਨੇ ਮੌਕੇ ’ਤੇ ਹੀ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਿਨਾਂ ’ਚ ਧਰਮਿੰਦਰ ਪਾਲ ਉਰਫ ਬੰਟੀ (ਏਜੰਟ) ਵਾਸੀ ਸੰਗਰੂਰ, ਕਲਰਕ ਗੁਰਚਰਨ ਸਿੰਘ ਅਤੇ ਡਾਟਾ ਐਂਟਰੀ ਆਪਰੇਟਰ ਜਗਸੀਰ ਸਿੰਘ ਤੋਂ ਇਲਾਵਾ ਕਰੀਬ 40 ਹਜਾਰ ਰੁਪਏ ਰਿਸ਼ਵਤ ਦੀ ਰਾਸ਼ੀ ਅਤੇ ਘੁਟਾਲੇ ਨਾਲ ਸਬੰਧਤ ਕਈ ਦਸਤਾਵੇਜ ਵੀ ਬਰਾਮਦ ਕੀਤੀ ਹੈ।

Punjab VigilancePunjab Vigilance

ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਰਵਿੰਦਰ ਸਿੰਘ ਗਿੱਲ ਆਰ.ਟੀ.ਏ., ਮਹਿੰਦਰ ਪਾਲ ਐੱਮ.ਵੀ.ਆਈ., ਗੁਰਚਰਨ ਸਿੰਘ ਕਲਰਕ, ਜਗਸੀਰ ਸਿੰਘ ਡਾਟਾ ਐਂਟਰੀ ਆਪਰੇਟਰ, ਧਰਮਿੰਦਰ ਪਾਲ ਉਰਫ ਬੰਟੀ ਅਤੇ ਸੁਖਵਿੰਦਰ ਸੁੱਖੀ ਦੋਵੇਂ ਵਿਚੋਲੇ ਅਤੇ ਹੋਰ ਪ੍ਰਾਈਵੇਟ ਏਜੰਟਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਐਫ.ਆਈ.ਆਰ ਨੰਬਰ 19 ਮਿਤੀ 18-08-2022 ਧਾਰਾ 420, 120-ਬੀ ਆਈ.ਪੀ.ਸੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਕੀਤੀ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਘੁਟਾਲਾ ਪਿਛਲੇ 7-8 ਸਾਲਾਂ ਤੋਂ ਚੱਲ ਰਿਹਾ ਸੀ ਅਤੇ ਹਰ ਮਹੀਨੇ 2000-2500 ਤੋਂ ਵੱਧ ਵਾਹਨਾਂ ਨੂੰ ਫਿਟਨੈੱਸ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਸਨ ਜਦਕਿ ਕਿ ਇੱਕ ਵਿਅਕਤੀ ਵੱਲੋਂ ਇੰਨੇ ਸਮੇਂ ਵਿੱਚ ਇੰਨੀ ਵੱਡੀ ਗਿਣਤੀ ’ਚ ਵਾਹਨਾਂ ਦਾ ਮੌਕੇ ’ਤੇ ਮੁਆਇਨਾ ਕਰਨਾ ਸੰਭਵ ਨਹੀਂ ਹੈ। ਇਸ ਤਰਾਂ ਇਸ ਸਮੇਂ ਦੌਰਾਨ ਹਰ ਮਹੀਨੇ ਅੰਦਾਜ਼ਨ 35-40 ਲੱਖ ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕੀਤੀ ਗਈ ਜਿਸ ਨਾਲ ਇਹ ਮਾਮਲਾ ਕਰੋੜਾਂ ਰੁਪਏ ਵਿੱਚ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਦਫਤਰ ਵਿੱਚ ਪਹਿਲਾਂ ਤੋਂ ਤਾਇਨਾਤ ਸਾਰੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement