ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਅਜੇ ਤਕ ਅਦਾਲਤ ਵਿਚ ਪੇਸ਼ ਨਹੀਂ ਹੋਏ ਭਰਤ ਇੰਦਰ ਚਾਹਲ
Published : Aug 19, 2023, 8:11 am IST
Updated : Aug 19, 2023, 8:11 am IST
SHARE ARTICLE
Bharat Inder Chahal
Bharat Inder Chahal

ਗ੍ਰਿਫ਼ਤਾਰੀ ਲਈ ਵਿਜੀਲੈਂਸ ਵਲੋਂ ਛਾਪੇਮਾਰੀ ਜਾਰੀ


 

ਚੰਡੀਗੜ੍ਹ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅਜੇ ਤਕ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਚਾਹਲ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਵਿਜੀਲੈਂਸ ਦੀ ਟੀਮ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਪਰ ਉਹ ਅਜੇ ਵੀ ਵਿਜੀਲੈਂਸ ਦੀ ਗ੍ਰਿਫ਼ਤਾਰੀ ਤੋਂ ਦੂਰ ਹੈ। ਸੂਤਰਾਂ ਦਾ ਕਹਿਣਾ ਹੈ ਕਿ ਚਹਿਲ ਨੇ ਇਕ ਵਾਰ ਫਿਰ ਪਟਿਆਲਾ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀ ਤੀ ਹੈ, ਜਿਸ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।

ਇਹ ਵੀ ਪੜ੍ਹੋ: ਰਾਜ ਸਭਾ ਦੇ ਮੌਜੂਦਾ ਮੈਂਬਰਾਂ ’ਚੋਂ 12% ਅਰਬਪਤੀ; ਪੰਜਾਬ ਦੇ ਦੋ ਰਾਜ ਸਭਾ ਮੈਂਬਰਾਂ ਦੀ ਜਾਇਦਾਦ 100 ਕਰੋੜ ਤੋਂ ਵੱਧ

ਜ਼ਿਕਰਯੋਗ ਹੈ ਕਿ ਵਿਜੀਲੈਂਸ ਟੀਮ ਵਲੋਂ ਜਿਥੇ ਹੁਣ ਭਰਤ ਇੰਦਰ ਚਾਹਲ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਉਨ੍ਹਾਂ ਨੂੰ ਕਈ ਵਾਰ ਸੰਮਨ ਭੇਜ ਕੇ ਪੁਛਗਿਛ ਵੀ ਕੀਤੀ ਜਾ ਚੁੱਕੀ ਹੈ। ਵਾਰ-ਵਾਰ ਬੁਲਾਉਣ 'ਤੇ ਵੀ ਭਰਤ ਇੰਦਰ ਚਾਹਲ ਅਦਾਲਤ 'ਚ ਪੇਸ਼ ਨਹੀਂ ਹੋਏ, ਜਦਕਿ ਇਕ ਵਾਰ ਵਿਜੀਲੈਂਸ ਦੀ ਟੀਮ ਨੇ ਕਈ ਘੰਟੇ ਪੁਛਗਿਛ ਤੋਂ ਬਾਅਦ ਮਾਮਲਾ ਦਰਜ ਕਰ ਲਿਆ | ਹੁਣ ਵਿਜੀਲੈਂਸ ਟੀਮ ਨੇ ਚਾਹਲ ਦੇ ਸੰਭਾਵੀ ਟਿਕਾਣਿਆਂ 'ਤੇ ਛਾਪੇਮਾਰੀ ਸ਼ੁਰੂ ਕਰ ਦਿਤੀ ਹੈ। ਵਿਜੀਲੈਂਸ ਦਾ ਕਹਿਣਾ ਹੈ ਕਿ ਛਾਪੇਮਾਰੀ ਜਾਰੀ ਰਹੇਗੀ।

ਇਹ ਵੀ ਪੜ੍ਹੋ: ਮੱਧ ਪ੍ਰਦੇਸ਼ : ਸਿੱਖ ਵਿਅਕਤੀ ਦੀ ਕੁੱਟਮਾਰ, ਪੱਗ ਉਤਾਰਨ ਦੀ ਘਟਨਾ ਮਗਰੋਂ ਭਾਰੀ ਹੰਗਾਮਾ

ਦੱਸ ਦੇਈਏ ਕਿ ਭਰਤ ਇੰਦਰ ਚਾਹਲ ’ਤੇ ਆਮਦਨ ਦੇ ਜਾਣੂ ਸਰੋਤਾਂ ਤੋਂ 305% ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਹਨ। ਵਿਜੀਲੈਂਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜਾਣੂ ਸਰੋਤਾਂ ਤੋਂ ਲਗਭਗ 305 ਫ਼ੀ ਸਦੀ ਵੱਧ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement