ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ

By : GAGANDEEP

Published : Aug 19, 2023, 3:41 pm IST
Updated : Aug 19, 2023, 3:41 pm IST
SHARE ARTICLE
photo
photo

ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵਿਸੇ਼ਸ ਤੌਰ ਤੇ ਰਹੇ ਹਾਜਰ

 

ਚੰਡੀਗੜ੍ਹ:ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਾਈਕੋਰਟ ਦੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਮਾਨਯੋਗ ਜ਼ਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆਂ ਅਤੇ ਹੋਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵੀ ਹਾਜ਼ਰ ਸਨ,  ਜਦ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜ਼ਸਟਿਸ ਤ੍ਰਿਭੁਵਨ ਦਹੀਆ ਜੋ ਕਿ ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵੀ ਹਨ ਵਿਸੇਸ਼ ਤੌਰ ਤੇ ਇਸ ਸੁਭ ਮੌਕੇ ਤੇ ਗਿੱਦੜਬਾਹਾ ਪਹੁੰਚੇ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਤ੍ਰਿਭੁਵਨ ਦਹੀਆ ਨੇ ਇਸ ਨਵੇਂ ਕੰਪਲੈਕਸ਼ ਦੇ ਉਦਘਾਟਨ ਲਈ ਰੱਖੇ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਸਭ ਨੂੰ ਨਵੇਂ ਕੋਰਟ ਕੰਪਲੈਕਸ ਬਣਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਵਾਂ ਕੋਰਟ ਕੰਪਲੈਕਸ ਨਾ ਕੇਵਲ ਵਰਤਮਾਨ ਸਗੋਂ ਭਵਿੱਖ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਉਸਾਰਿਆ ਗਿਆ ਹੈ। ਉਨ੍ਹਾਂ ਇਸ ਕੰਪਲੈਕਸ ਨੂੰ ਹਰਾ ਭਰਾ ਅਤੇ ਸਾਫ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸਭਨਾਂ ਲਈ ਨਿਆਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਪੂਰਾ ਕਰਨ ਵਿਚ ਸਾਡੀਆਂ ਸਮਰੱਥਾਵਾਂ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਨੇ ਇੱਥੇ ਪੌਦਾ ਵੀ ਲਗਾਇਆ ਅਤੇ ਨਵੀਂ ਬਣੀ ਇਮਾਰਤ ਦਾ ਮੁਆਇਨਾ ਵੀ ਕੀਤਾ।  

ਇਸ ਤੋਂ ਪਹਿਲਾਂ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਰਾਜ ਕੁਮਾਰ ਨੇ ਸਭਨਾਂ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਇਸ ਕੰਪਲੈਕਸ ਦੇ ਬਣਨ ਨਾਲ ਅਦਾਲਤਾਂ ਦੀ ਕਾਰਜ ਪ੍ਰਣਾਲੀ ਵਿਚ ਹੋਰ ਤੇਜੀ ਆਵੇਗੀ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਗੁਰਮੀਤ ਸਿੰਘ ਮਾਨ ਨੇ ਇਸ ਮੌਕੇ ਮਾਨਯੋਗ ਜਸਟਿਸ ਸਾਹਿਬਾਨ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ, ਐਸ ਐਸ ਪੀ ਹਰਮਨਬੀਰ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਜੁਡੀਸੀਅਲ ਅਫ਼ਸਰ ਸਾਹਿਬਾਨ, ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ, ਨਿਗਰਾਨ ਇੰਜਨੀਅਰ ਲੋਕ ਨਿਰਮਾਨ ਸ੍ਰੀ ਵਿਪਨ ਬਾਂਸਲ ਵੀ ਹਾਜਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement