
Baba Bakala Accident News: ਮਾਪਿਆਂ ਦਾ ਰੋ-ਰੋ ਬੁਰਾ ਹਾਲ
Baba Bakala Accident News in punjabi : ਅੰਮ੍ਰਿਤਸਰ 'ਚ ਕਾਰ ਨਾਲ ਹੋਏ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਨੌਜਵਾਨ ਅੰਮ੍ਰਿਤਸਰ ਤੋਂ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਸਿਰ 'ਤੇ ਸੱਟ ਲੱਗਣ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਨੌਜਵਾਨ ਨੇ ਦਸ ਦਿਨਾਂ ਵਿਚ ਨਿਊਜ਼ੀਲੈਂਡ ਜਾਣਾ ਸੀ।
ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਇਹ ਨੌਜਵਾਨ ਅੰਮ੍ਰਿਤਸਰ ਦੀ ਇੱਕ ਪ੍ਰਾਈਵੇਟ ਫਰਮ ਵਿੱਚ ਕੰਮ ਕਰਦਾ ਸੀ ਪਰ ਕੁਝ ਦਿਨ ਪਹਿਲਾਂ ਉਸ ਨੂੰ ਨਿਊਜ਼ੀਲੈਂਡ ਦਾ ਵੀਜ਼ਾ ਮਿਲਿਆ ਸੀ। ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਮੱਥਾ ਟੇਕਣ ਲਈ ਬੁਲੇਟ 'ਤੇ ਘਰੋਂ ਇਕੱਲਾ ਹੀ ਨੌਜਵਾਨ ਨਿਕਲਿਆ ਸੀ ਪਰ ਜਿਵੇਂ ਹੀ ਉਹ ਗੋਲਡਨ ਗੇਟ ਤੋਂ ਅੱਗੇ ਪਹੁੰਚਿਆ ਤਾਂ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਨੌਜਵਾਨ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਏਡੀਸੀਪੀ ਹਰਪਾਲ ਸਿੰਘ ਮੌਕੇ ’ਤੇ ਪੁੱਜੇ। ਪਰਿਵਾਰ ਨੂੰ ਸੂਚਨਾ ਦਿੱਤੀ ਗਈ। ਬੇਟੇ ਦੀ ਲਾਸ਼ ਦੇਖ ਕੇ ਰੋਂਦੇ ਹੋਏ ਪਰਿਵਾਰ ਦਾ ਬੁਰਾ ਹਾਲਲ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਲਾਸ਼ ਨੂੰ ਮੁਰਦਾਘਰ ਭੇਜ ਦਿੱਤਾ ਗਿਆ ਹੈ। ਏਡੀਸੀਪੀ ਹਰਪਾਲ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਮਨਪ੍ਰੀਤ ਦੇ ਬੁਲੇਟ ਨੂੰ ਟੱਕਰ ਮਾਰਨ ਵਾਲੇ ਵਾਹਨ ਦਾ ਪਤਾ ਲਗਾਉਣ ਲਈ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਨਾਖ਼ਤ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।