Fazilka Border News: BSF ਨੇ ਫਾਜ਼ਿਲਕਾ ਸਰਹੱਦ ਤੋਂ ਫੜਿਆ ਨਸ਼ਾ ਤਸਕਰ, ਪਾਕਿਸਤਾਨ ਦੇ ਸੰਪਰਕ 'ਚ ਸੀ ਮੁਲਜ਼ਮ
Published : Aug 19, 2024, 10:56 am IST
Updated : Aug 19, 2024, 10:58 am IST
SHARE ARTICLE
BSF nabs drug smuggler from Fazilka border News
BSF nabs drug smuggler from Fazilka border News

Fazilka Border News: ਮੋਬਾਈਲ ਵੀ ਕੀਤਾ ਜ਼ਬਤ

BSF nabs drug smuggler from Fazilka border News: ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਫਾਜ਼ਿਲਕਾ ਸਰਹੱਦ 'ਤੇ ਇੱਕ ਭਾਰਤੀ ਤਸਕਰ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਬੀਐਸਐਫ ਨੇ ਇਹ ਕਾਰਵਾਈ ਇਨਪੁਟ ਤੋਂ ਬਾਅਦ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਨਸ਼ੇ ਦੀ ਤਸਕਰੀ ਕਰਨ ਸਰਹੱਦ ’ਤੇ ਪੁੱਜਿਆ ਸੀ ਪਰ ਬੀਐਸਐਫ ਦੇ ਜਵਾਨਾਂ ਨੇ ਕਾਰਵਾਈ ਕਰਦੇ ਹੋਏ ਉਸ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਬੀਐਸਐਫ ਵੱਲੋਂ ਫੜੇ ਗਏ ਮੁਲਜ਼ਮ ਦੀ ਪਛਾਣ ਫਾਜ਼ਿਲਕਾ ਦੇ ਪਿੰਡ ਦੋਨਾ ਨਾਨਕਾ ਦੇ ਰਹਿਣ ਵਾਲੇ ਜੱਜ ਸਿੰਘ ਵਜੋਂ ਹੋਈ ਹੈ। ਬੀਐਸਐਫ ਨੇ ਮੁਲਜ਼ਮ ਨੂੰ ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਦੋਨਾ ਨਾਨਕ ਤੋਂ ਗ੍ਰਿਫ਼ਤਾਰ ਕੀਤਾ ਹੈ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਤਸਕਰ ਜੱਜ ਸਿੰਘ ਸ਼ੱਕੀ ਤਸਕਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਪੁੱਛਗਿੱਛ ਦੌਰਾਨ ਉਸ ਦਾ ਨਾਂ ਪਹਿਲਾਂ ਫੜੇ ਗਏ ਨਸ਼ਾ ਤਸਕਰਾਂ ਦੇ ਸਾਥੀ ਵਜੋਂ ਸਾਹਮਣੇ ਆਇਆ ਸੀ।

ਬੀਐਸਐਫ ਅਧਿਕਾਰੀਆਂ ਅਨੁਸਾਰ ਉਹ ਨਸ਼ਾ ਤਸਕਰੀ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਸੀ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਲਗਾਤਾਰ ਫਰਾਰ ਸੀ। ਉਸ ਦੇ ਕਬਜ਼ੇ ਵਿਚੋ ਇਕ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਗਿਆ ਹੈ। ਜਿਸ ਵਿਚ ਕਈ ਸ਼ੱਕੀ ਸੰਪਰਕ ਵੀ ਪਾਏ ਗਏ ਹਨ। ਉਸ ਦੇ ਫੋਨ 'ਚ ਕੁਝ ਪਾਕਿਸਤਾਨੀ ਸਮੱਗਲਰਾਂ ਦੇ ਫੋਨ ਨੰਬਰ ਵੀ ਮਿਲੇ ਹਨ। ਜਿਸ ਦੀ ਜਾਂਚ ਜਾਰੀ ਹੈ।

ਕਈ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਮੁਲਜ਼ਮ ਨੂੰ ਫਾਜ਼ਿਲਕਾ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਪੁੱਛਗਿੱਛ ਤੋਂ ਬਾਅਦ ਮੁਲਜ਼ਮ ਦੇ ਸਰਹੱਦ ਪਾਰ ਅਤੇ ਭਾਰਤ ਵਿੱਚ ਕਈ ਹੋਰ ਸੰਪਰਕਾਂ ਦਾ ਖੁਲਾਸਾ ਹੋ ਸਕਦਾ ਹੈ। ਬੀਐਸਐਫ ਦੀ ਇਸ ਕਾਮਯਾਬੀ ਨਾਲ ਪਾਕਿਸਤਾਨ ਨਾਲ ਸਬੰਧਤ ਸਮੱਗਲਿੰਗ ਚੇਨ ਨੂੰ ਤੋੜਨ ਵਿੱਚ ਸਫ਼ਲਤਾ ਮਿਲੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement