ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਸ. ਜੋਗਿੰਦਰ ਸਿੰਘ ਸਪੋਕਸਮੈਨ ਦੀ ਯਾਦ 'ਚ ਸਪੀਕਰ ਸੰਧਵਾਂ ਨੇ ਲਗਾਏ ਬੂਟੇ
Published : Aug 19, 2024, 4:01 pm IST
Updated : Aug 19, 2024, 4:01 pm IST
SHARE ARTICLE
Speaker Sandhavan planted saplings in memory of Joginder Singh Spokesman
Speaker Sandhavan planted saplings in memory of Joginder Singh Spokesman

ਸ. ਜੋਗਿੰਦਰ ਸਿੰਘ ਦੀ ਯਾਦ ਨੂੰ ਸਦੀਵੀ ਕਰਨ ਦੇ ਲਈ 100 ਬੂਟਾ ਲਾਉਣ ਦਾ ਪ੍ਰਣ ਕੀਤਾ-ਸਪੀਕਰ ਕੁਲਤਾਰ ਸੰਧਵਾ

ਫ਼ਰੀਦਕੋਟ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਅੱਜ ਕੋਟਕਪੂਰਾ ਵਿਖੇ ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਬਹੁਤ ਹੀ ਸਿਰੜੀ, ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਸ. ਜੋਗਿੰਦਰ ਸਿੰਘ ਸਪੋਕਸਮੈਨ ਦੀ ਯਾਦ ਵਿੱਚ ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ, ਕੋਟਕਪੂਰਾ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ।

ਸਪੀਕਰ ਸੰਧਵਾਂ ਨੇ ਕਿਹਾ ਕਿ ਜੋਗਿੰਦਰ ਸਿੰਘ ਸਪੋਕਸਮੈਨ ਜੋ ਕਿ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦੀ ਯਾਦ ਨੂੰ ਸਦੀਵੀ ਕਰਨ ਦੇ ਲਈ 100 ਬੂਟਾ ਲਾਉਣ ਦਾ ਪ੍ਰਣ ਕੀਤਾ ਗਿਆ ਹੈ। ਉਨ੍ਹਾਂ ਇਸ ਗੱਲ ਤੇ ਜਿਆਦਾ ਜ਼ੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕੇ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ ।

ਉਨ੍ਹਾਂ ਕਿਹਾ ਕਿ ਆਕਸੀਜਨ ਦੀ ਕਮੀ ਸਿਰਫ ਦਰਖਤ ਹੀ ਪੂਰੀ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਾਤਾਵਰਨ ਵਿੱਚ ਬਦਲਾਅ ਆ ਰਿਹਾ ਹੈ, ਜਿਸ ਤੋਂ ਬਚਾਅ ਲਈ ਬੂਟੇ ਲਾਉਣੇ ਜ਼ਰੂਰੀ ਹਨ। ਉਨ੍ਹਾਂ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਆਮ ਲੋਕਾਂ ਨੂੰ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੌਦਿਆਂ ਦੀ ਸੇਵਾ ਕਰਕੇ ਵੱਡੇ ਦਰਖਤ ਬਣਾਉਣਾ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ ਤਾਂ ਜੋ ਆਉਣ ਵਾਲੇ ਸਮੇ ਵਿਚ ਵੱਧ ਰਹੀ ਗਰਮੀ ਨੂੰ ਕਾਬੂ ਕੀਤਾ ਜਾ ਸਕੇ । ਇਸ ਮੌਕੇ ਸ.ਚਮਕੌਰ ਸਿੰਘ, ਜੰਗਲਾਤ ਰੇਂਜ ਅਫ਼ਸਰ, ਸਰਬਜੀਤ ਸਿੰਘ ਬਲਾਕ ਅਫ਼ਸਰ, ਕੁਲਦੀਪ ਸਿੰਘ ਬਲਾਕ ਅਫ਼ਸਰ ਆਦਿ ਹਾਜ਼ਰ ਸਨ ।

 

Location: India, Punjab

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement