
ਕੈਨੇਡਾ ਦੇ ਸਪਾਉਜ਼ ਵੀਜ਼ਾ 'ਚ ਹੋਈ ਸਖ਼ਤੀ ਮਗਰੋਂ ਬਾਰਵੀਂ ਪਾਸ ਕੁੜੀਆਂ ਦੀ ਘਟੀ ਵੁੱਕਤ
IELTS Girls: ਪੰਜਾਬ ਵਿਚ ਹੁਣ ‘ਬੈਂਡ ਗਰਲਜ਼' ਦੀ ਵੁੱਕਤ ਘਟੀ ਹੈ। ਜਿਨ੍ਹਾਂ ਦਾ ਲੜ ਫੜ ਕੇ ਨੌਜਵਾਨ ਵਿਦੇਸ਼ ਪੱਕਾ ਹੋਣ ਦਾ ਅਰਮਾਨ ਪਾਲਦੇ ਸਨ। ਵਕਤ ਨੂੰ ਹੁਣ ਮੋੜਾ ਪਿਆ ਹੈ। ਜਿਨ੍ਹਾਂ ਬਾਰ੍ਹਵੀਂ ਪਾਸ ਲੜਕੀਆਂ ਦੇ ਪੱਲੇ ਆਇਲਸ (ਆਇਲੈਟਸ) ਦੇ ਬੈਂਡ ਵੀ ਹਨ ਪਰ ਉਨ੍ਹਾਂ ਨੂੰ ਵਿਦੇਸ਼ ਪੜ੍ਹਾਈ ਦਾ ਕੋਈ ਖਰਚਾ ਚੁੱਕਣ ਵਾਲਾ ਲੜਕਾ ਨਹੀਂ ਲੱਭ ਰਿਹਾ ਹੈ। ਕੈਨੇਡਾ ਨੇ ਨਿਯਮਾਂ 'ਚ ਸਖ਼ਤੀ ਕਰਕੇ ਵਿਦੇਸ਼ ਉਡਾਰੀ ਦੀਆਂ ਸੱਧਰਾਂ ਨੂੰ ਮਧੋਲਿਆ ਹੈ। ਕੋਈ ਸਮਾਂ ਸੀ ਜਦੋਂ ਬਾਰ੍ਹਵੀਂ ਪਾਸ ਆਇਲਸ ਬੈਂਡ ਪ੍ਰਾਪਤ ਲੜਕੀ ਲਈ ਕਤਾਰ ਲੱਗ ਜਾਂਦੀ ਸੀ। ਸਮੁੱਚੇ ਪੰਜਾਬ `ਚ ਇਹ ਰੁਝਾਨ ਰਿਹਾ ਹੈ ਕਿ ਆਇਲਸ ਨੂੰ ਬੈਂਡ ਵਾਲੀਆਂ ਲੜਕੀਆਂ ਦੇ ਮਾਪੇ ਓਦਾਂ ਦਾ ਵਰ ਕਿ ਤਲਾਸ਼ਦੇ ਸਨ ਜਿਹੜੇ ਲੜਕੀ ਦੀ ਵਿਦੇਸ਼ ਪੜ੍ਹਾਈ ਦਾ ਖਰਚਾ ਚੁੱਕਣ ਨੂੰ ਤਿਆਰ ਹੁੰਦੇ ਸਨ। ਕੈਨੇਡਾ ਨੇ ਹੁਣ ਲ ਇਹ ਲਾਜ਼ਮੀ ਕਰ ਦਿੱਤਾ ਹੈ ਕਿ ਵਿਦੇਸ਼ ਪੜ੍ਹਾਈ ਕਰਨ ਵਾਲੀ ਗਰੈਜੂਏਟ ਲੜਕੀ ਹੀ ਆਪਣੇ ਜੀਵਨ ਸਾਥੀ ਨੂੰ ਵਿਦੇਸ਼ ਬੁਲਾ ਸਕੇਗੀ।
ਮੋਗਾ ਦੇ ਪਿੰਡ ਸੈਦੋਕੇ ਦਾ ਮੈਰਿਜ ਬਿਊਰੋ ਚਾਲਕ ਮਨਦੀਪ ਕੁਮਾਰ ਦਾ ਕਹਿਣਾ ਹੈ ਕਿ ਹੁਣ ਉਹ ਬੈਂਡ ਵਾਲੀਆਂ ਬਾਰ੍ਹਵੀਂ ਪਾਸ ਲੜਕੀਆਂ ਦੇ ਕੇਸ ਲੈਣੋਂ ਹਟ ਗਏ ਹਨ ਕਿਉਂਕਿ ਲੜਕਿਆਂ ਦੀ ਦਿਲਚਸਪੀ ਹੁਣ ਗਰੈਜੂਏਟ ਲੜਕੀਆਂ ਵੱਲ ਹੋ ਗਈ ਹੈ। ਆਸਟਰੇਲੀਆ ਦੀਆਂ ਫਾਈਲਾਂ ਬੰਦ ਹਨ ਜਦੋਂ ਕਿ ਕੈਨੇਡਾ 'ਚ ਸਪਾਊਸ ਵੀਜ਼ੇ ਲਈ ਲੜਕੀ ਦੀ ਗਰੈਜੂਏਸ਼ਨ ਹੋਣੀ ਲਾਜ਼ਮੀ ਹੈ। ਉਹ ਮਾਪੇ ਧੀਆਂ ਨੂੰ ਕਾਲਜਾਂ 'ਚ ਦਾਖ਼ਲੇ ਦਿਵਾਂਉਣ ਲੱਗੇ।
ਹੁਣ ਜ਼ਿਆਦਾ ਪੀਆਰ ਰਿਸ਼ਤੇ ਹੀ ਕਰਾਉਂਦੇ ਹਨ। ਮਾਲਵੇ `ਚ ਇਹ ਰੁਝਾਨ ਸਭ ਤੋਂ ਵੱਧ ਰਿਹਾ ਹੈ। ਲੜਕੇ ਵਾਲਿਆਂ ਨੇ ਜ਼ਮੀਨਾਂ ਵੇਚ ਕੇ ਬੈਂਡਾਂ ਵਾਲੀਆਂ ਨੇ ਕੁੜੀਆਂ ਨੂੰ ਸਟੱਡੀ ਲਈ ਵਿਦੇਸ਼ ਭੇਜਿਆ ਸੀ। ਇ ਅਸਲ `ਚ ਇਹ ‘ਸਮਝੌਤਾ ਵਿਆਹ' ਸਨ ਤੇ ਜਿਨ੍ਹਾਂ ਨੰਬ ਲੋੜਵੰਦ ਘਰਾਂ ਦੀਆਂ ਕੁੜੀਆਂ ਦੇ ਆਇਲਸ 'ਚੋਂ ਚੰਗੇ ਜਾਫ ਬੈਂਡ ਆ ਜਾਂਦੇ ਸਨ, ਉਨ੍ਹਾਂ ਨਾਲ ਸਮਝੌਤੇ ਤਹਿਤ ਲੜਕਾ ਪਰਿਵਾਰ ਕੁੜੀ ਦੀ ਪੜ੍ਹਾਈ ਦਾ ਸਮੁੱਚਾ ਖਰਚਾ 1.34 ਚੁੱਕਦਾ ਅਤੇ ਬਦਲੇ ਵਿਚ ਲੜਕੀ ਵਿਆਹ ਕਰਾ ਕੇ ਭੇਜਦੇ ਹਨ।
ਹੁਣ ਕੈਨੇਡਾ ਸਰਕਾਰ ਨੇ ਸਖ਼ਤੀ ਕੀਤੀ ਹੈ। ਕੈਨੇਡਾ ਸਰਕਾਰ ਨੇ Spouse Visa ਨੂੰ ਲੈ ਕੇ ਸਖ਼ਤੀ ਕਰ ਦਿੱਤੀ ਹੈ। ਨਵੇਂ ਨਿਯਮਾਂ ਵਿੱਚ ਗ੍ਰੈਜੁਏਸ਼ਨ ਵਾਲੀ ਨੂੰ ਹੀ ਬੁਲਾ ਸਕਦੇ ਹਨ। ਇਸ ਲਈ 12 ਪਾਸ ਲੜਕੀਆ ਦੀ ਵੁੱਕਟ ਘੱਟ ਗਈ ਹੈ।
(For more news apart from Girls with 12th pass IELTS are not getting relationships with expenses, stay tuned to Rozana Spokesman)