
ਮੁੱਖ ਮੰਤਰੀ ਭਗਵੰਤ ਮਾਨ ਧਾਰਮਿਕ ਸਮਾਗਮ ਵਿੱਚ ਕਰਨਗੇ ਸ਼ਿਰਕਤ
Punjab CM News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ (20 ਅਗਸਤ) ਨੂੰ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਹਜ਼ੂਰ ਸਾਹਿਬ ਗੁਰਦੁਆਰਾ ਵਿਖੇ ਇਕ ਪ੍ਰੋਗਰਾਮ ਵਿਚ ਸ਼ਿਰਕਤ ਕਰਨਗੇ। ਇਹ ਜਾਣਕਾਰੀ ਜ਼ਿਲ੍ਹਾ ਅਧਿਕਾਰੀ ਨੇ ਦਿੱਤੀ।
ਅਧਿਕਾਰੀ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਮੁੱਖ ਮੰਤਰੀ ਮਾਨ ਚੰਡੀਗੜ੍ਹ ਤੋਂ ਫਲਾਈਟ ਲੈ ਕੇ ਦੁਪਹਿਰ 2 ਵਜੇ ਨਾਂਦੇੜ ਪਹੁੰਚਣਗੇ। ਉਹ ਸ਼ਾਮ 5 ਵਜੇ ਤੱਕ ਗੁਰਦੁਆਰੇ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ ਅਤੇ ਬਾਅਦ ਵਿੱਚ ਮੁੰਬਈ ਲਈ ਰਵਾਨਾ ਹੋਣਗੇ। ਨਾਂਦੇੜ ਵਿੱਚ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ।
(For more Punjabi news apart from CM Bhagwant Maan will pay obeisance at Sri Hazur Sahib, stay tuned to Rozana Spokesman)