Punjab News : ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ
Published : Aug 19, 2024, 9:51 pm IST
Updated : Aug 19, 2024, 9:51 pm IST
SHARE ARTICLE
Dr. Baljit Kaur
Dr. Baljit Kaur

ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਹੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਲਈ ਵੀ ਵਚਨਬੱਧ

Punjab News : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਹੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਲਈ ਵੀ ਵਚਨਬੱਧ ਹੈ। 

ਉਹਨਾਂ ਕਿਹਾ ਕਿ ਪਿਛਲੇ ਦਿਨੀ ਰੱਖੜੀ ਦੇ ਬਰਨਾਲਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਭਰਨ ਦੀ ਘੋਸ਼ਣਾ ਕੀਤੀ ਹੈ। ਉਨਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭਰਤੀ ਨਾਲ ਨਵੇਂ ਰੁਜ਼ਗਾਰ ਦੇ ਰਾਹ ਖੁੱਲਣਗੇ ਜੋ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਬੇਹੱਦ ਸਹਾਈ ਹੋਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੁਲਾਈ 2024 ਤੋਂ ਅਕਤੂਬਰ 2024 ਤੱਕ ਲਈ 68.95 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲਾ ਪ੍ਰੋਗਰਾਮ ਅਫਸਰ, ਅੰਮ੍ਰਿਤਸਰ ਨੂੰ 4.81 ਕਰੋੜ, ਬਠਿੰਡਾ ਨੂੰ 3.56 ਕਰੋੜ, ਬਰਨਾਲਾ ਨੂੰ 1.65 ਕਰੋੜ, ਫਤਿਹਗੜ੍ਹ ਸਾਹਿਬ ਨੂੰ 1.80 ਕਰੋੜ, ਫਰੀਦਕੋਟ ਨੂੰ 1.40 ਕਰੋੜ, ਫਿਰੋਜਪੁਰ ਨੂੰ 3.21 ਕਰੋੜ ਅਤੇ ਫਾਜਿਲਕਾ ਨੂੰ 2.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। 

ਇਸੇ ਤਰ੍ਹਾਂ ਹੀ ਗੁਰਦਾਸਪੁਰ ਨੂੰ 5.14 ਕਰੋੜ ਰੁਪਏ, ਹੁਸ਼ਿਆਪੁਰ ਨੂੰ 4.82 ਕਰੋੜ, ਜਲੰਧਰ 4.10, ਕਪੂਰਥਲਾ ਨੂੰ 2.26 ਕਰੋੜ, ਲੁਧਿਆਣਾ ਨੂੰ 5.97 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 2.28 ਕਰੋੜ ਰੁਪਏ, ਮੋਗਾ 2.47 ਕਰੋੜ ਰੁਪਏ, ਮਾਨਸਾ 2.14, ਪਠਾਨਕੋਟ ਨੂੰ 2.14 ਕਰੋੜ, ਪਟਿਆਲਾ ਨੂੰ 4.69 ਕਰੋੜ, ਰੂਪਨਗਰ ਨੂੰ 2.22 ਕਰੋੜ, ਐਸ.ਏ.ਐਸ ਨਗਰ 1.63 ਕਰੋੜ ਰੁਪਏ, ਸੰਗਰੂਰ ਤੇ ਮਲੇਰਕੋਟਲਾ ਨੂੰ 5.01 ਕਰੋੜ ਰੁਪਏ, ਐਸ.ਬੀ.ਐਸ. ਨਗਰ ਨੂੰ 1.97 ਕਰੋੜ ਅਤੇ ਤਰਨਤਾਰਨ ਨੂੰ 2.86 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement