Punjab News : ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 14 ਕੇਸਾਂ ‘ਚ 15 ਮੁਲਾਜ਼ਮ ਤੇ 5 ਹੋਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
Published : Aug 19, 2024, 9:44 pm IST
Updated : Aug 19, 2024, 9:44 pm IST
SHARE ARTICLE
 Vigilance Bureau
Vigilance Bureau

ਬਿਊਰੋ ਵੱਲੋਂ ਪਿਛਲੇ ਮਹੀਨੇ ਦੌਰਾਨ 8 ਵਿਜੀਲੈਂਸ ਕੇਸਾਂ ਸਬੰਧੀ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ ਚਲਾਨ ਪੇਸ਼ ਕੀਤੇ ਗਏ

Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਮੁਕੱਦਮਿਆਂ ਵਿੱਚ 15 ਮੁਲਾਜ਼ਮਾਂ ਅਤੇ 5 ਹੋਰ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਮੁਲਾਜ਼ਮਾਂ ਅਤੇ ਹੋਰਨਾਂ ਦਰਮਿਆਨ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਆਪਣੀ ਪੂਰੀ ਵਾਹ ਲਾਈ।

ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਪਿਛਲੇ ਮਹੀਨੇ ਦੌਰਾਨ 8 ਵਿਜੀਲੈਂਸ ਕੇਸਾਂ ਸਬੰਧੀ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 7 ਕੇਸਾਂ ਵਿੱਚ ਵਿਜੀਲੈਂਸ ਜਾਂਚ ਵੀ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸੇ ਸਮੇਂ ਦੌਰਾਨ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਜਿੰਨਾਂ ਵਿੱਚ 13 ਮੁਲਾਜ਼ਮ ਤੇ 6 ਹੋਰ ਵਿਅਕਤੀ ਸ਼ਾਮਲ ਹਨ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਲੰਧਰ ਦੀ ਇੱਕ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਰਿਸ਼ਵਤਖੋਰੀ ਦੇ ਇੱਕ ਕੇਸ ਦਾ ਫ਼ੈਸਲਾ ਸੁਣਾਇਆ ਹੈ ਜਿਸ ਵਿੱਚ ਇੰਪਰੂਵਮੈਂਟ ਟਰੱਸਟ ਜਲੰਧਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸੰਦੀਪ ਮਿੱਤਰ ਨੂੰ ਦੋਸ਼ੀ ਕਰਾਰ ਦਿੰਦਿਆਂ 5 ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement