ਖ਼ਬਰਾਂ |

ਤਾਜ਼ਾ |

Ludhiana News : ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਲੁਧਿਆਣਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰੇਗਾ
Published : Aug 19, 2024, 9:36 pm IST
Updated : Aug 19, 2024, 9:36 pm IST
SHARE ARTICLE
Punjab State Women Commission
Punjab State Women Commission

'ਸੂਬਾ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨ ਅਤੇ ਉਨ੍ਹਾ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ'

Ludhiana News : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਔਰਤਾਂ ਦੇ ਹੱਕਾਂ ਨੂੰ ਸੁਰੱਖਿਤ ਕਰਨ ਅਤੇ ਉਹਨਾਂ ਨੂੰ ਇਨਸਾਫ ਦਿਵਾਉਣ ਦੇ ਉਦੇਸ ਨਾਲ ਮੰਗਲਵਾਰ ਨੂੰ ਲੁਧਿਆਣਾ ਦੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ।

ਇਸੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨ ਅਤੇ ਉਨ੍ਹਾ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ। 

ਉਨ੍ਹਾ ਦੱਸਿਆ ਕਿ ਮਹਿਲਾਵਾਂ ਦੇ ਹੱਕਾਂ ਨੂੰ ਸੁਰੱਖਿਤ ਕਰਨ, ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾ ਬਾਰੇ ਜਾਨਣ ਅਤੇ ਉਨ੍ਹਾ ਨੂੰ ਇਨਸਾਫ ਦਿਵਾਉਣ ਲਈ ਲੁਧਿਆਣਾ ਦੇ ਉੱਚ ਪੁਲਿਸ ਅਧਿਕਾਰੀਆ ਨਾਲ ਮੰਗਲਵਾਰ ਮੀਟਿੰਗ ਕਰਨਗੇ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਉਹ ਮਹਿਲਾ ਜੇਲ੍ਹ ਲੁਧਿਆਣਾ ਵਿੱਚ ਬੰਦ ਕੈਦੀਆਂ ਨਾਲ ਮੁਲਾਕਾਤ ਵੀ ਕਰਨਗੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਮਹਿਲਾ ਕੈਦੀਆਂ ਦੇ ਹੱਕਾਂ ਨੂੰ ਪੂਰੀ ਤਰ੍ਹਾਂ ਸੁਰੱਖਿਤ ਰੱਖਿਆ ਜਾਵੇਗਾ। ਉਨ੍ਹਾ ਕਿਹਾ ਕਿ ਜੇਕਰ ਕਿਸੇ ਮਹਿਲਾ ਨੂੰ ਕੋਈ ਮੁਸਕਿਲ ਆ ਰਹੀ ਹੈ ਤਾਂ ਉਸ ਦਾ ਢੁਕਵਾਂ ਹਲ ਜਲਦੀ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement