ਖ਼ਬਰਾਂ |

ਤਾਜ਼ਾ |

Hoshiarpur News : ਪੰਜਾਬੀ ਨੌਜਵਾਨ ਦੀ ਅਮਰੀਕਾ 'ਚ ਸਵੀਮਿੰਗ ਪੂਲ 'ਚ ਨਹਾਉਂਦੇ ਸਮੇਂ ਡੁੱਬਣ ਕਾਰਨ ਹੋਈ ਮੌਤ
Published : Aug 19, 2024, 10:05 pm IST
Updated : Aug 19, 2024, 10:05 pm IST
SHARE ARTICLE
Amandeep Singh Sonkhala
Amandeep Singh Sonkhala

ਜਾਂਚ 'ਚ ਜੁਟੀ ਅਮਰੀਕਾ ਪੁਲਿਸ

Hoshiarpur News : ਹੁਸ਼ਿਆਰਪੁਰ ਦੇ ਹਲਕਾ ਟਾਂਡਾ ਦੇ ਕਸਬਾ ਗੜ੍ਹਦੀਵਾਲਾ ਦੇ ਵਾਰਡ ਨੰਬਰ -11 ਦੇ ਅਮਨਦੀਪ ਸਿੰਘ ਸੋਨਖਲਾ ਪੁੱਤਰ ਪੁਸ਼ਪਿੰਦਰ ਕੁਮਾਰ ਉਮਰ 23 ਸਾਲ ਦੀ ਫਲੋਰੀਡਾ (ਅਮਰੀਕਾ) ਵਿਖੇ ਸਵੀਮਿੰਗ ਪੂਲ 'ਚ ਨਹਾਉਂਦੇ ਸਮੇਂ ਡੁੱਬਣ ਕਾਰਨ ਮੌਤ ਹੋ ਗਈ ਹੈ। ਇਸ ਖ਼ਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ ਵਿੱਚ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਸਦੇ ਚਾਚਾ ਜਸਵਿੰਦਰ ਕੁਮਾਰ ਅਤੇ ਉਸਦੀ ਭੈਣ ਅਕਾਂਕਸ਼ਾ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਅਮਰੀਕਾ ਤੋਂ ਫੋਨ ਆਇਆ ਕਿ ਅਮਨਦੀਪ ਸਿੰਘ ਦੀ ਸਵਿਮਿੰਗ ਪੂਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਥੋਂ ਦੀ ਪੁਲਿਸ ਅਜੇ ਵੀ ਸਹੀ ਜਾਣਕਾਰੀ ਇਕੱਠੀ ਕਰਨ ਲਈ ਜਾਂਚ ਕਰ ਰਹੀ ਹੈ। 

ਉਨ੍ਹਾਂ ਨੇ ਦੱਸਿਆ ਕਿ ਅਮਨਦੀਪ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਜੋ ਪੰਜ ਸਾਲ ਪਹਿਲਾਂ ਫਲੋਰੀਡਾ (ਅਮਰੀਕਾ) ਚਲਾ ਗਿਆ ਸੀ। ਉਸ ਦਾ ਗ੍ਰੀਨ ਕਾਰਡ ਬਣ ਗਿਆ ਸੀ ਅਤੇ ਉਹ ਤਿੰਨ ਮਹੀਨਿਆਂ ਤੋਂ ਘਰ ਵਾਪਸੀ ਦੀ ਤਿਆਰੀ ਕਰ ਰਿਹਾ ਸੀ। 

ਉਸ ਦੇ ਪਿਤਾ ਕਰੀਬ ਪੰਜ ਮਹੀਨੇ ਪਹਿਲਾਂ ਸਾਊਦੀ ਅਰਬ ਗਏ ਸਨ। ਜੋ ਘਟਨਾ ਤੋਂ ਬਾਅਦ ਕੱਲ੍ਹ ਵਾਪਸ ਆ ਰਹੇ ਹਨ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਮਨਦੀਪ ਸਿੰਘ ਦੀ ਲਾਸ਼ ਨੂੰ ਗੜ੍ਹਦੀਵਾਲਾ (ਪੰਜਾਬ) ਲਿਆਉਣ ਵਿੱਚ ਕੋਈ ਦਿੱਕਤ ਨਾ ਆਵੇ। ਇਸ ਲਈ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਉਹ ਉਸ ਦਾ ਚਿਹਰਾ ਦੇਖ ਸਕਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement