Moga News: 2 ਕਿਲੋ 700 ਗ੍ਰਾਮ ਅਫ਼ੀਮ ਸਮੇਤ 2 ਨਸ਼ਾ ਤਸਕਰ ਕਾਬੂ ,ਦੋਵੇਂ ਮੁਲਜ਼ਮ ਰਾਜਸਥਾਨ ਤੋਂ ਮੋਗਾ 'ਚ ਅਫ਼ੀਮ ਦੀ ਡਿਲੀਵਰੀ ਕਰਨ ਆਏ ਸਨ
Published : Aug 19, 2024, 1:45 pm IST
Updated : Aug 19, 2024, 1:45 pm IST
SHARE ARTICLE
Two drug smugglers arrested
Two drug smugglers arrested

ਦੋਵੇਂ ਆਰੋਪੀਆਂ ਨਾਲ ਕਿਸੇ ਦੀ ਇੰਸਟਾਗ੍ਰਾਮ ਕਾਲ 'ਤੇ ਗੱਲ ਹੋਈ ਸੀ ਅਤੇ ਮੋਗਾ 'ਚ ਅਫੀਮ ਦੀ ਡਿਲਿਵਰੀ ਕਰਨ ਆਏ ਸਨ

Moga News : ਮੋਗਾ ਦੇ ਥਾਣਾ ਧਰਮਕੋਟ ਦੀ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ 2 ਕਿਲੋ 700 ਗ੍ਰਾਮ ਅਫੀਮ ਬਰਾਮਦ ਹੋਈ ਹੈ। ਫੜੇ ਗਏ ਦੋਵੇਂ ਮੁਲਜ਼ਮ ਰਾਜਸਥਾਨ ਦੇ ਰਹਿਣ ਵਾਲੇ ਹਨ।

ਜਾਂਚ ਅਧਿਕਾਰੀ ਏਐਸਆਈ ਪਰਮਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਪੁਲੀਸ ਪਾਰਟੀ ਗਸ਼ਤ ’ਤੇ ਸੀ। ਇਸ ਦੌਰਾਨ ਮੋਗਾ-ਧਰਮਕੋਟ ਰੋਡ ’ਤੇ ਦੋ ਵਿਅਕਤੀ ਪੁਲੀਸ ਨੂੰ ਦੇਖ ਕੇ ਭੱਜਣ ਲੱਗੇ। ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 2 ਕਿਲੋ 700 ਗ੍ਰਾਮ ਅਫੀਮ ਬਰਾਮਦ ਹੋਈ। ਫੜੇ ਗਏ ਦੋਵੇਂ ਮੁਲਜ਼ਮ ਜੱਸੂ ਰਾਮ ਅਤੇ ਰਾਵਲ ਰਾਮ ਰਾਜਸਥਾਨ ਦੇ ਰਹਿਣ ਵਾਲੇ ਹਨ।

ਦੋਵੇਂ ਆਰੋਪੀਆਂ ਨਾਲ ਕਿਸੇ ਦੀ ਇੰਸਟਾਗ੍ਰਾਮ ਕਾਲ 'ਤੇ ਗੱਲ ਹੋਈ ਸੀ ਅਤੇ ਮੋਗਾ 'ਚ ਅਫੀਮ ਦੀ ਡਿਲਿਵਰੀ ਕਰਨ ਆਏ ਸਨ। ਦੋਵਾਂ ਖ਼ਿਲਾਫ਼ ਥਾਣਾ ਧਰਮਕੋਟ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ ਤਾਂ ਜੋ ਹੋਰ ਪੁੱਛ-ਗਿੱਛ ਪਤਾ ਲਗਾਇਆ ਜਾਵੇ ਕਿ ਅਫ਼ੀਮ ਦੀ ਸਪਲਾਈ ਅੱਗੇ ਕਿਸਨੂੰ ਕੀਤੀ ਜਾਣੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement