Punjab News : ਪੰਜਾਬ ਵਿਧਾਨ ਸਭਾ ਦੀ ਚੋਣ ਕਮੇਟੀ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਸਬੰਧਤ ਵਿਸ਼ਾ ਮਾਹਿਰਾਂ ਨਾਲ ਮੀਟਿੰਗ ਕੀਤੀ

By : BALJINDERK

Published : Aug 19, 2025, 8:36 pm IST
Updated : Aug 19, 2025, 8:36 pm IST
SHARE ARTICLE
ਪੰਜਾਬ ਵਿਧਾਨ ਸਭਾ ਦੀ ਚੋਣ ਕਮੇਟੀ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਸਬੰਧਤ ਵਿਸ਼ਾ ਮਾਹਿਰਾਂ ਨਾਲ ਮੀਟਿੰਗ ਕੀਤੀ
ਪੰਜਾਬ ਵਿਧਾਨ ਸਭਾ ਦੀ ਚੋਣ ਕਮੇਟੀ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਸਬੰਧਤ ਵਿਸ਼ਾ ਮਾਹਿਰਾਂ ਨਾਲ ਮੀਟਿੰਗ ਕੀਤੀ

Punjab News : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜਾਂ ਨੂੰ ਆਪਣੇ ਕੀਮਤੀ ਸੁਝਾਅ ਦੇਣ ਦੀ ਬੇਨਤੀ ਕੀਤੀ

Punjab News in Punjabi :  ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ ਤੇ ਸਰਕਾਰ ਨੇ ਗੰਭੀਰਤਾ ਦਿਵਖਾਉਂਦੇ ਹੋਏ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖਤ ਕਾਨੂੰਨ ਦਾ ਖਰੜਾ- "ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿਲ, 2025" ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ, ਜਿਸ ਸਬੰਧੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਪੰਜਾਬ ਵਿਧਾਨ ਸਭਾ ਵੱਲੋਂ ਸਰਦਾਰ ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਸਿਲੈਕਟ ਕਮੇਟੀ ਦਾ ਗਠਨ ਕੀਤਾ ਗਿਆ ਜੋ ਲੋਕਾਂ ਦੀ ਰਾਅ ਲੈਕੇ ਇਸ ਮਸਲੇ ਤੇ ਵਿਚਾਰ ਵਟਾਂਦਰਾ ਕਰਨ ਲਈ ਹਰ ਹਫਤੇ ਮੀਟਿੰਗ ਕਰ ਰਹੀ ਹੈ। ਲੋਕਾਂ ਦੇ ਸੁਝਾਅ ਲੈਣ ਲਈ ਵੱਖ-ਵੱਖ ਅਖ਼ਬਾਰਾਂ ਵਿੱਚ ਮਿਤੀ 31.7.2025 ਅਤੇ 14.8.2025 ਨੂੰ ਇਸ਼ਤਿਹਾਰ ਦਿੱਤੇ ਗਏ ਹਨ ਅਤੇ ਕਮੇਟੀ ਨੂੰ ਲੋਕਾਂ ਦੇ ਬਹੁਤ ਸੁਝਾਅ ਪ੍ਰਾਪਤ ਹੋ ਰਹੇ ਹਨ।

ਕਮੇਟੀ ਦੀ ਮੀਟਿੰਗ ਮਿਤੀ 12.8.2025 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਮਾਹਿਰਾਂ-ਡਾ. ਜਸਪ੍ਰੀਤ ਕੌਰ ਸੰਧੂ, ਡਿਪਾਰਟਮੈਂਟ ਆਫ ਸਿੱਖਿਇਜ਼ਮ: ਡਾ. ਗੁਰਮੀਤ ਸਿੰਘ ਸਿੱਧੂ, ਡਿਪਾਰਟਮੈਂਟ ਆਫ ਰਿਲੀਜਨ ਡਾ. ਧਰਮਵੀਰ ਸਿੰਘ, ਡਿਪਾਰਟਮੈਂਟ ਆਫ ਸਿਖਿਇਜ਼ਮ ਡਾ. ਗੁਰਮੇਲ ਸਿੰਘ, ਧਰਮ ਅਧਿਐਨ ਵਿਭਾਗ ਡਾ. ਜਸਵਿੰਦਰ ਸਿੰਘ ਅਤੇ ਡਾ. ਤੇਜਿੰਦਰ ਕੌਰ, ਡਿਪਾਰਟਮੈਂਟ ਆਫ ਰਿਲੀਜੀਅਸ ਸਟੱਡੀਜ਼ ਹਾਜ਼ਰ ਹੋਏ। ਉਨ੍ਹਾਂ ਨੇ ਕਮੇਟੀ ਨਾਲ ਵਿਚਾਰ ਵਟਾਂਦਰਾ ਕਰਦਿਆਂ ਆਪਣੇ ਬਹੂਮੂਲੀਏ ਵਿਚਾਰ ਦਿੱਤੇ ਗਏ।

ਸਿਲੈਕਟ ਕਮੇਟੀ ਦੀ ਅੱਜ ਦੀ ਮੀਟਿੰਗ ਮਿਤੀ 19.8.2025 ਨੂੰ ਵਿੱਚ ਬਿਲ ਸਬੰਧੀ ਆਪਣੇ ਸੁਝਾਅ ਦੇਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵੱਖ-ਵੱਖ ਧਰਮਾਂ ਨਾਲ ਸਬੰਧਤ ਧਾਰਮਿਕ ਸਟੱਡੀਜ਼ ਦੇ ਮਾਹਿਰਾਂ- ਪ੍ਰੋ. ਅਮਰਜੀਤ ਸਿੰਘ, ਮੁੱਖੀ, ਸਿੱਖ ਸਟੱਡੀਜ਼ ਚੇਅਰ: ਡਾ. ਸਾਈਦ ਰਾਇਹਾਨ ਹਸਨ ਰਿਜਵੀ, ਉਰਦੂ ਪਰਸ਼ਿਅਨ ਵਿਭਾਗ: ਪ੍ਰੋ ਸੁਨੀਲ ਕੁਮਾਰ, ਮੁੱਖੀ, ਹਿੰਦੀ ਵਿਭਾਗ: ਪ੍ਰੋ. ਪਵਨ ਕੁਮਾਰ, ਲਾਅ ਵਿਭਾਗ: ਡਾ. ਪਿੰਟੂ ਐਮਰਸਨ, ਆਰਕੀਟੈਕਚਰ ਵਿਭਾਗ: ਅਤੇ ਪ੍ਰੋ. ਸਤਨਾਮ ਸਿੰਘ ਦਿਉਲ, ਮੁੱਖੀ, ਰਾਜਨੀਤੀ ਸ਼ਾਸਤਰ ਵਿਭਾਗ ਹਾਜ਼ਰ ਹੋਏ। ਉਨ੍ਹਾਂ ਨੇ ਕਮੇਟੀ ਨਾਲ ਵਿਚਾਰ ਵਟਾਂਦਰਾ ਕਰਦਿਆਂ ਆਪਣੇ ਬਹੁਮੂਲੀਏ ਵਿਚਾਰ ਦਿੱਤੇ ਗਏ।

ਕਮੇਟੀ ਵੱਲੋਂ ਇਨ੍ਹਾਂ ਸਾਰੇ ਵਿਦਵਾਨਾਂ ਦਾ ਧੰਨਵਾਦ ਕੀਤਾ ਗਿਆ। ਸਿਲੈਕਟ ਕਮੇਟੀ ਦੀ ਮੀਟਿੰਗ ਵਿੱਚ ਸਭਾਪਤੀ ਸਮੇਤ ਸਾਰੇ ਮੈਂਬਰ ਹਾਜ਼ਰ ਸਨ।

ਕਮੇਟੀ ਵੱਲੋਂ ਆਪਣੀ ਅਗਲੀ ਮੀਟਿੰਗ ਮਿਤੀ 26.8.2025 ਨੂੰ ਪ੍ਰਧਾਨ, ਬਾਰ ਐਸੋਸੀਏਸ਼ਨ ਅਤੇ ਚੇਅਰਮੈਨ ਬਾਰ ਕਾਊਂਸਿਲ, ਪੰਜਾਬ ਅਤੇ ਹਰਿਆਣਾ ਹਾਈ ਕਰੋਟ ਨੂੰ ਵੀ ਆਪਣੇ ਸੁਝਾਅ ਦੇਣ ਲਈ ਬੇਨਤੀ ਕੀਤੀ ਗਈ ਹੈ। ਕਮੇਟੀ ਨੇ ਇਸੇ ਤਰੀਕੇ ਨਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਿਟਾਇਰਡ ਜੱਜਾਂ ਨੂੰ ਆਪਣੇ ਵਿਚਾਰ/ਸੁਝਾਅ ਲਿਖਤੀ ਤੌਰ ਤੇ ਦੇਣ ਲਈ ਵੀ ਬੇਨਤੀ ਕੀਤੀ ਹੋਈ ਹੈ।

 (For more news apart from Punjab Vidhan Sabha Selection Committee holds meeting with experts on sacrilege of religious scriptures  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement