ਪੰਜਾਬ ਦੇ ਪਾਣੀਆਂ ਦਾ ਰਾਖਾ ਕੁੰਭਕਰਣੀ ਨੀਂਦ ਸੁੱਤਾ: ਬੈਂਸ
Published : Sep 19, 2018, 1:29 pm IST
Updated : Sep 19, 2018, 1:29 pm IST
SHARE ARTICLE
Bains Speaks against Capt Amarinder Singh
Bains Speaks against Capt Amarinder Singh

ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਵਲੋਂ ਜੂਨ ਵਿੱਚ ਰਾਜਸਥਾਨ ਨੂੰ 3.5 ਲੱਖ ਕਿਊਸਕ ਵਾਧੂ ਪਾਣੀ

ਲੁਧਿਆਣਾ, 19 ਸਤੰਬਰ (ਪਰਮਜੀਤ ਸਿੰਘ):  ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਵਲੋਂ ਜੂਨ ਵਿੱਚ ਰਾਜਸਥਾਨ ਨੂੰ 3.5 ਲੱਖ ਕਿਊਸਕ ਵਾਧੂ ਪਾਣੀ ਛੱਡੇ ਜਾਣ 'ਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਅਪਣੇ ਆਪ ਨੂੰ ਪਾਣੀਆਂ ਦਾ ਰਾਖਾ ਕਹਿਣ ਵਾਲੇ ਕੈਪਟਨ ਅਮਰਿੰਦਰ ਸਿੰਘ ਕੁੰਭਕਰਣੀ ਨੀਂਦ ਸੁੱਤੇ ਪਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ, ਬਾਦਲ ਪਰਿਵਾਰ ਦੇ ਇਸ਼ਾਰੇ 'ਤੇ ਹੀ ਚੁੱਪੀ ਧਾਰ ਕੇ ਬੈਠੇ ਹਨ। ਵਿਧਾਇਕ ਬੈਂਸ ਅੱਜ ਆਪਣੇ ਕੋਟ ਮੰਗਲ ਸਿੰਘ ਦਫਤਰ ਵਿੱਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਵਿਧਾਇਕ ਬੈਂਸ ਨੇ ਕਿਹਾ ਕਿ ਬੀਬੀਐਮਬੀ ਵਿੱਚ ਚੇਅਰਮੈਨ ਅਤੇ ਮੈਂਬਰ ਕੇਂਦਰ ਵਲੋਂ ਨਿਯੁਕਤ ਕੀਤੇ ਜਾਂਦੇ ਹਨ ਅਤੇ ਰਾਜਸਥਾਨ ਵਿੱਚ ਆ ਰਹੀਆਂ ਅਸਬੰਲੀ ਚੋਣਾਂ ਦੇ ਮੱਦੇਨਜਰ ਭਾਜਪਾ ਦੇ ਇਸ਼ਾਰੇ 'ਤੇ ਬੀਬੀਐਮਬੀ ਦੇ ਅਧਿਕਾਰੀਆਂ ਨੇ ਪੰਜਾਬ ਦਾ ਬੇਸ਼ਕੀਮਤੀ ਪਾਣੀ ਰਾਜਸਥਾਨ ਨੂੰ ਛੱਡਿਆ। ਵਿਧਾਇਕ ਬੈਂਸ ਨੇ ਕਿਹਾ ਕਿ ਉਹ ਪਾਣੀਆਂ ਸਬੰਧੀ ਜਿੱਥੇ ਪੰਜਾਬ ਵਾਸੀਆਂ ਨੂੰ ਜਾਗਰੂਕ ਕਰਨਗੇ ਉੱਥੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਉਹ ਇਹ ਮੁੱਦਾ ਚੁੱਕਣਗੇ ਅਤੇ ਪੰਜਾਬ ਦੇ ਪਾਣੀਆਂ ਨੂੰ ਕਿਸੇ ਵੀ ਕੀਮਤ ਤੇ ਅਜਾਂਈਂ ਨਹੀਂ ਜਾਣ ਦੇਣਗੇ।

ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਉਹ ਜਿੱਥੇ ਰਾਜਸਥਾਨ, ਦਿੱਲੀ ਅਤੇ ਹਰਿਆਣਾ ਤੋਂ ਪਾਣੀਆਂ ਦੀ ਕੀਮਤ ਵਸੂਲ ਕਰਨ ਉੱਥੇ ਪੰਜਾਬ ਤੋਂ ਵਾਧੂ ਜਾ ਰਹੇ ਪਾਣੀ ਸਬੰਧੀ ਸਪਸ਼ਟ ਕਰਨ ਕਿਉਂਕਿ ਪੰਜਾਬ ਕੋਲ ਕੋਈ ਵਾਧੂ ਪਾਣੀ ਨਹੀਂ ਹੈ। ਇਸ ਦੌਰਾਨ ਜੱਥੇਦਾਰ ਜਸਵਿੰਦਰ ਸਿੰਘ ਖਾਲਸਾ, ਮਨਿੰਦਰ ਸਿੰਘ ਮਨੀ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement