ਵੋਟ ਪਾਉਣ ਤੋਂ ਬਾਅਦ ਵਿਅਕਤੀ ਦੀ ਦਿਲ ਦੇ ਦੌਰੇ ਕਾਰਨ ਹੋਈ ਮੌਤ 
Published : Sep 19, 2018, 5:15 pm IST
Updated : Sep 19, 2018, 5:16 pm IST
SHARE ARTICLE
Death due to person's heart attack after voting
Death due to person's heart attack after voting

ਫ਼ਤਿਹਗੜ ਜ਼ਿਲੇ ਦੇ ਪਿੰਡ ਚਨਾਰਥਲ ਕਲਾਂ ਤੋਂ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ

ਫਤਿਹਗੜ ਸਾਹਿਬ  :  ਫ਼ਤਿਹਗੜ ਜ਼ਿਲੇ ਦੇ ਪਿੰਡ ਚਨਾਰਥਲ ਕਲਾਂ ਤੋਂ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ,ਜਿਸ ਨੂੰ ਤੁਸੀ ਸੁਣ ਕੇ ਤੁਸੀ ਵੀ ਹੈਰਾਨ ਹੋ ਜਾਓਗੇ ਜਿਥੇ ਦੇ 44 ਸਾਲਾ ਦੇ ਵਿਅਕਤੀ ਦੀ ਵੋਟ ਪਾਉਣ ਤੋਂ ਬਾਅਦ ਹਾਰਟ ਅਟੈਕ ਨਾਲ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਪ੍ਰੀਸ਼ਦ ਅਤੇ ਬਾਲਕ ਸੰਮਤੀ ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਮ੍ਰਿਤਕ ਆਪਣੇ ਘਰ ਤੋਂ ਵੋਟ ਪਾਉਣ ਲਈ ਪਿੰਡ `ਚ ਵੋਟਿੰਗ ਸਥਾਨ `ਤੇ ਗਿਆ  'ਤੇ ਵੋਟ ਪਾਉਣ ਦੇ ਬਾਅਦ ਹੀ ਉਸ ਨੇ ਬੇਚੈਨੀ ਦੀ ਸ਼ਿਕਾਇਤ ਕੀਤੀ ਤੇ ਤੁਰੰਤ ਬਾਅਦ ਉਸ ਨੂੰ ਦਿਲ ਦਾ ਦੌਰਾ ਪੈ ਗਿਆ,

ਜਿਸ ਕਾਰਨ ਉਸ ਦੀ ਮੌਤ ਹੋ ਗਈ। ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਨਾਂ ਰਾਜ ਕੁਮਾਰ ਹੈ, ਜੋ ਕਿ ਪਿੰਡ ਵਿਚ ਹੀ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ। ਇਸ ਘਟਨਾ ਦਾ ਪਤਾ ਚਲਦਿਆ ਹੀ ਸਥਾਨਕ ਪੁਲਿਸ ਮੌਕੇ `ਤੇ ਪਹੁੰਚ ਗਈ `ਤੇ ਉਹਨਾਂ ਨੇ ਘਟਨਾ ਵਾਲੀ ਜਗ੍ਹਾ ਦਾ ਜਾਇਜਾ ਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement