ਪੰਜਾਬ 'ਚ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਅਜ ਤੋਂ
Published : Sep 19, 2018, 10:27 am IST
Updated : Sep 19, 2018, 10:27 am IST
SHARE ARTICLE
Elections from Panchayati Raj in Punjab are from today
Elections from Panchayati Raj in Punjab are from today

ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀਆਂ ਲਈ ਵੋਟਾਂ ਅੱਜ ਪੈਣਗੀਆਂ

ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀਆਂ ਲਈ ਵੋਟਾਂ ਅੱਜ ਪੈਣਗੀਆਂ। ਸੂਬੇ ਵਿੱਚ ਪਰਿਸ਼ਦਾਂ ਲਈ 855 ਅਤੇ ਸਮਿਤੀਆਂ ਲਈ 6028 ਉਮੀਦਵਾਰ ਮੈਦਾਨ ਵਿੱਚ ਹਨ। ਪੰਜਾਬ ਵਿੱਚ ਦਿਹਾਤੀ ਖੇਤਰ ਦੀਆਂ ਇਨ੍ਹਾਂ ਚੋਣਾਂ ਦੌਰਾਨ ਪਹਿਲੀ ਵਾਰ ਵੋਟਰਾਂ ਲਈ ਉਮੀਦਵਾਰਾਂ ਨੂੰ ਨਾਪਸੰਦ (ਨੋਟਾ) ਕਰਨ ਵਾਲਾ ਖਾਨਾ ਵੀ ਬੈਲਟ ਪੇਪਰਾਂ ਵਿੱਚ ਹੋਵੇਗਾ।

ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਰਾਜ ਵਿੱਚ ਕੁੱਲ 1,27,87395 ਵੋਟਰਾਂ ਦੇ ਨਾਮ ਦਰਜ ਹਨ, ਜਿਨ੍ਹਾਂ ਵਿੱਚੋਂ 66,88,245 ਪੁਰਸ਼ ਵੋਟਰ ਹਨ, ਜਦੋਂ ਕਿ 60,99,245 ਮਹਿਲਾ ਵੋਟਰ ਹਨ ਅਤੇ 97 ਥਰਡ ਜੈਂਡਰ (ਕਿੰਨਰ) ਹਨ। ਰਾਜ ਵਿੱਚ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ 17,268 ਬੂਥ ਸਥਾਪਤ ਕੀਤੇ ਗਏ ਹਨ ਅਤੇ 86,340 ਸਰਕਾਰੀ ਮੁਲਾਜ਼ਮ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਵਿੱਚ ਲਾਇਆ ਗਿਆ ਹੈ। ਭਲਕੇ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ 22 ਸਤੰਬਰ ਨੂੰ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement