ਭਾਰਤੀ ਵਿਦੇਸ਼ ਸੇਵਾ ਅਧਿਕਾਰੀਆਂ ਵੱਲੋਂ ਮਗਸੀਪਾ ਦਾ ਦੌਰਾ
Published : Sep 19, 2018, 5:22 pm IST
Updated : Sep 19, 2018, 5:22 pm IST
SHARE ARTICLE
 Indian Foreign Service officials visit MGSIPA
Indian Foreign Service officials visit MGSIPA

ਭਾਰਤੀ ਵਿਦੇਸ਼ ਸੇਵਾ ਅਧਿਕਾਰੀਆਂ ਦੇ ਗਰੁੱਪ ਨੇ ਆਪਣੇ ‘ਮਿਡ ਕਰੀਅਰ ਟਰੇਨਿੰਗ ਪ੍ਰੋਗਰਾਮ’ (ਐੱਮਸੀਟੀਪੀ) ਤਹਿਤ ਅੱਜ ਮਹਾਤਮਾ ਗਾਂਧੀ ਪੰਜਾਬ

ਚੰਡੀਗਡ਼੍ਹ : ਭਾਰਤੀ ਵਿਦੇਸ਼ ਸੇਵਾ ਅਧਿਕਾਰੀਆਂ ਦੇ ਗਰੁੱਪ ਨੇ ਆਪਣੇ ‘ਮਿਡ ਕਰੀਅਰ ਟਰੇਨਿੰਗ ਪ੍ਰੋਗਰਾਮ’ (ਐੱਮਸੀਟੀਪੀ) ਤਹਿਤ ਅੱਜ ਮਹਾਤਮਾ ਗਾਂਧੀ ਪੰਜਾਬ ਰਾਜ ਲੋਕ ਪ੍ਰਸ਼ਾਸਨ ਸੰਸਥਾਨ ਦਾ ਦੌਰਾ ਕੀਤਾ ਅਤੇ ਮਗਸੀਪਾ ਦੇ ਵਿਸ਼ੇਸ਼ ਮੁੱਖ ਸਕੱਤਰ ਕਮ ਡਾਇਰੈਕਟਰ ਜਨਰਲ ਕੇ.ਬੀ.ਐੱਸ.ਸਿੱਧੂ ਅਤੇ ਮੁੱਖ ਸਕੱਤਰ ਕਮ ਡਾਇਰੈਕਟਰ ਸ਼੍ਰੀਮਤੀ ਰਾਜੀ.ਪੀ. ਸ੍ਰੀਵਾਸਤਵਾ ਨਾਲ ਗੱਲਬਾਤ ਕੀਤੀ।

ਸ੍ਰੀ ਸਿੱਧੂ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਵਿਦੇਸ਼ੀ ਮਾਮਲਿਆਂ ਦੇ ਮੰਤਰਾਲੇ ਵੱਲੋਂ ਦੇਸ਼ ਦੀਆਂ ਕੁਝ ਸੰਸਥਾਵਾਂ ਵਿੱਚੋਂ ਮਗਸੀਪਾ ਦੀ ਆਪਣੇ ਕੂਟਨੀਤਕਾਂ ਨੂੰ ਸਿਖਲਾਈ ਦੇਣ ਲਈ ਇੱਕ ਨੈੱਟਵਰਕ ਵਜੋਂ ਚੋਣ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰਾਲੇ ਦੀ ਤਾਜ਼ਾ ਪਹਿਲ ਤਹਿਤ ਸੀਨੀਅਰ ਵਿਦੇਸ਼ ਸੇਵਾ ਅਧਿਕਾਰੀਆਂ ਨੂੰ ਵੱਖ ਵੱਖ ਰਾਜਾਂ ਨਾਲ ਜ਼ਮੀਨੀ ਪੱਧਰ ’ਤੇ ਜੋਡ਼ਨ ਤੋਂ ਇਲਾਵਾ ਉਨ੍ਹਾਂ ਦੀ ਦੇਸ਼ ਦੇ ਵਿਭਿੰਨ ਹਿੱਸਿਆਂ ਦੇ ਵਿਦੇਸ਼ ਰਹਿਣ ਵਾਲੇ ਪਰਵਾਸੀਆਂ ਦੇ ਰਣਨੀਤਕ ਹਿੱਤਾਂ ਦੀ ਬਿਹਤਰ ਸੇਵਾ ਕਰਨ ਦੀ ਸਮਰੱਥਾ ਤੇਜ਼ ਹੋਏਗੀ।

ਸ੍ਰੀ ਸਿੱਧੂ ਨੇ ਭਾਰਤੀ ਵਿਦੇਸ਼ ਸੇਵਾ ਦੇ ਰੁਮਾਂਚਕ ਅਤੇ ਚੁਣੌਤੀਪੂਰਨ ਕਰੀਅਰ ਨੂੰ ਚੁਣਨ ਲਈ ਅਧਿਕਾਰੀਆਂ ਦੀ ਪ੍ਰਸ਼ੰਸਾ ਕੀਤੀ ਜਿਸ ਲਈ ਰਣਨੀਤਕ ਵਿਚਾਰ ਪ੍ਰਕਿਰਿਆ, ਪ੍ਰਭਾਵਸ਼ਾਲੀ ਸੰਚਾਰ ਅਤੇ ਮੇਜ਼ਬਾਨ ਸਮਾਜ ਦੇ ਵਿਭਿੰਨ ਸੱਭਿਆਚਾਰਾਂ ਨੂੰ ਸਮਝ ਦੀ ਕਲਾ ਦੀ ਲੋਡ਼ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਕੂਟਨੀਤਕ ਪ੍ਰਤੀਨਿਧੀਆਂ ਦੇ ਰੂਪ ਵਿੱਚ ਉਨ੍ਹਾਂ ਲਈ ਵਿਸ਼ਵ ਸਮੁਦਾਏ ਨੂੰ ਪ੍ਰਦਰਸ਼ਿਤ ਕਰਨਾ ਮਹੱਤਵਪੂਰਨ ਹੈ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੂਸੇਵਾਲਾ ਦੇ ਕਾ+ਤਲਾਂ 'ਤੇ ਦੋਸ਼ ਦਾਇਰ ਹੋਣ ਬਾਅਦ, ਬੋਲੇ ਬਲਕੌਰ ਸਿੰਘ, "24 ਮਹੀਨਿਆਂ ਬਾਅਦ ਮਿਲਿਆ ਥੋੜ੍ਹਾ ਸੁਕੂਨ"

02 May 2024 8:33 AM

Raja Warring LIVE | ਮੈਨੂੰ ਦੁੱਖ ਹੈ ਕਿ ਅੱਜ Goldy ਨੇ 'ਸਿਆਸੀ ਖ਼ੁਦ+ਕੁਸ਼ੀ' ਕਰ ਲਈ-ਰਾਜਾ ਵੜਿੰਗ | Latest News

01 May 2024 4:38 PM

Big Breaking: ਗੋਲਡੀ ਬਰਾੜ ਦਾ ਕਤਲ ? ਸਵੇਰ ਤੋਂ ਚੱਲ ਰਹੀਆਂ ਖ਼ਬਰਾਂ ਵਿਚਾਲੇ ਦੇਖੋ ਸਹੀ ਅਪਡੇਟ, ਵੇਖੋ LIVE

01 May 2024 4:12 PM

"ਬੰਦੇ ਬੰਦੇ ਦਾ ਫ਼ਰਕ ਹੁੰਦਾ" Dalveer Goldy ਦੇ AAP 'ਚ ਸ਼ਾਮਲ ਹੋਣ ਤੋਂ ਬਾਅਦ ਸੁਣੋ ਕੀ ਬੋਲੇ Partap Singh Bajwa

01 May 2024 2:17 PM

Roper 'ਚ Road Show ਕੱਢ ਰਹੇ Malvinder Kang ਨੇ ਠੋਕ ਕੇ ਕਿਹਾ ! ਸੁਣੋ ਲੋਕਾਂ ਦੀ ਜ਼ੁਬਾਨੀ

01 May 2024 12:16 PM
Advertisement