ਖੇਤੀਬਾੜੀ ਬਿੱਲ ਪੰਜਾਬ ਦੀ ਕਿਸਾਨੀ ਤੇ ਅਰਥਚਾਰੇ ਸਮੇਤ ਅੰਨ ਸੁਰੱਖਿਆ ਲਈ ਵੱਡਾ ਖਤਰਾ: ਰਾਣਾ ਸੋਢੀ
Published : Sep 19, 2020, 7:00 pm IST
Updated : Sep 19, 2020, 7:00 pm IST
SHARE ARTICLE
Rana Gurmit Singh Sodhi
Rana Gurmit Singh Sodhi

ਅਖੌਤੀ ਖੇਤੀ ਸੁਧਾਰਾਂ ਦੇ ਨਾਂ ਉਤੇ ਪੰਜਾਬ ਦੀ ਕਿਸਾਨੀ ਨਾਲ ਕੇਂਦਰ ਨੇ ਧ੍ਰੋਹ ਕਮਾਇਆ

ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅਖੌਤੀ ਖੇਤੀਬਾੜੀ ਸੁਧਾਰਾਂ ਦੀ ਦੁਹਾਈ ਪਾਉਦੇ ਖੇਤੀਬਾੜੀ ਬਿੱਲਾਂ ਨੂੰ ਪੰਜਾਬ ਲਈ ਕਾਲੇ ਕਾਨੂੰਨ ਦੱਸਦਿਆਂ ਕਿਹਾ ਕਿ ਇਹ ਬਿੱਲ ਜਿੱਥੇ ਪੰਜਾਬ ਦੀ ਕਿਸਾਨੀ ਤੇ ਸਮੁੱਚੇ ਅਰਥਚਾਰੇ ਨੂੰ ਤਬਾਹ ਕਰ ਦੇਣਗੇ ਉੱਥੇ ਦੇਸ਼ ਦੀ ਅੰਨ ਸੁਰੱਖਿਆ ਵੀ ਖਤਰੇ ਵੀ ਪੈ ਜਾਵੇਗੀ।

RANA GURMIT SINGH SODHIRana Gurmit Singh Sodhi

ਕੇਂਦਰ ਸਰਕਾਰ ਨੂੰ ਇਹ ਕਾਲੇ ਕਾਨੂੰਨ ਵਾਪਸ ਲੈਣ ਦੀ ਜ਼ੋਰਦਾਰ ਮੰਗ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਵਰਿਆਂ ਤੋਂ ਦੇਸ਼ ਦਾ ਢਿੱਡ ਭਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਸਾਬਾਸ਼ ਦੇਣ ਦੀ ਬਜਾਏ ਇਹ ਬਿੱਲ ਲਿਆ ਕੇ ਉਹਨਾਂ ਨਾਲ ਧ੍ਰੋਹ ਕਮਾਇਆ ਗਿਆ ਹੈ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

Farmers ProtestFarmers Protest

ਉਹਨਾਂ ਕਿਹਾ ਕਿ ਇਹਨਾਂ ਬਿੱਲਾਂ ਨੇ ਪੰਜਾਬ ਦੇ ਕਿਸਾਨਾਂ, ਆੜਤੀਏ, ਮਜ਼ਦੂਰਾਂ ਅਤੇ ਸਮੁੱਚੇ ਮੰਡੀਕਰਨ ਢਾਂਚੇ ਦਾ ਭਵਿੱਖ ਖਤਰੇ ਵਿੱਚ ਪਾ ਦਿੱਤਾ ਹੈ। ਉਹਨਾਂ ਕਿਹਾ ਕਿ ਕੇਂਦਰ ਨੂੰ ਵਡੇਰੇ ਹਿੱਤਾਂ ਦਾ ਖਿਆਲ ਰੱਖਦੇ ਹੋਏ ਪੰਜਾਬ ਵਿੱਚ ਇਹਨਾਂ ਬਿੱਲਾਂ ਪ੍ਰਤੀ ਫੈਲੀ ਅਸ਼ਾਂਤੀ ਤੇ ਡਰ ਨੂੰ ਸਮਝਣਾ ਚਾਹੀਦਾ ਹੈ। ਕਿਸਾਨਾਂ ਨੂੰ ਸੂਬਾ ਸਰਕਾਰ ਦੀ ਹਮਾਇਤ ਦਾ ਵਿਸ਼ਵਾਸ ਦਿਵਾਉਦਿਆਂ ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਇਹਨਾਂ ਬਿੱਲਾਂ ਖਿਲਾਫ ਅਦਾਲਤ ਵਿੱਚ ਜਾਣ ਦਾ ਵੀ ਫੈਸਲਾ ਕੀਤਾ ਹੈ ਅਤੇ ਇਹਨਾਂ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਹਰ ਉਪਰਾਲਾ ਕਰੇਗੀ।ਉਹਨਾਂ ਕਿਹਾ ਕਿ ਇਹਨਾਂ ਬਿੱਲਾਂ ਖਿਲਾਫ ਕਾਂਗਰਸ 21 ਸਤੰਬਰ ਨੂੰ ਪੰਜਾਬ ਭਰ ਵਿੱਚ ਪ੍ਰਦਰਸ਼ਨ ਕਰੇਗੀ।

Narendra ModiNarendra Modi

ਰਾਣਾ ਸੋਢੀ ਨੇ ਕਿਹਾ ਕਿ ਖੇਤੀ ਸੁਧਾਰਾਂ ਦੀ ਗੱਲ ਕਰਨ ਵਾਲੀ ਕੇਂਦਰ ਸਰਕਾਰ ਦੇ ਇਹਨਾਂ ਬਿੱਲਾਂ ਨਾਲ ਪੰਜਾਬ ਸਾਲਾਨਾ 4000 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ। ਪੰਜਾਬ ਸੂਬਾ ਜਿਸ ਦੀ ਆਰਥਿਕਤਾ ਪੂਰੀ ਤਰਾਂ ਖੇਤੀਬਾੜੀ ਉਤੇ ਹੀ ਨਿਰਭਰ ਹੈ, ਲਈ ਇਹ ਬਿੱਲ ਸਭ ਤੋਂ ਖਤਰਨਾਕ ਹਨ। ਉਹਨਾਂ ਕਿਹਾ ਕਿ ਪੰਜਾਬ ਲੈਂਡਲੌਕ ਸੂਬਾ ਹੋਣ ਕਰਕੇ ਨਾ ਕੋਈ ਬੰਦਰਗਾਹ ਹੈ ਅਤੇ ਨਾ ਹੀ ਕੋਈ ਵੱਡੀ ਸਨਅਤ। ਪੰਜਾਬ ਦਾ ਇਕੋ ਇਕ ਸਹਾਰਾ ਖੇਤੀਬਾੜੀ ਵੀ ਹੁਣ ਖਤਰੇ ਵਿੱਚ ਪੈ ਗਈ। ਉਹਨਾਂ ਕਿਹਾ ਕਿ ਸਿਤਮਜਰੀਫੀ ਦੇਖੋਂ ਕਿਸਾਨਾਂ ਦੀ ਪਾਰਟੀ ਅਖਵਾਉਣ ਵਾਲੀ ਅਕਾਲੀ ਦਲ ਦੇ ਭਾਈਵਾਲਾਂ ਨੇ ਹੀ ਕਿਸਾਨੀ ਨਾਲ ਧੋਖਾ ਕੀਤਾ ਹੈ ਜਿਸ ਨੂੰ ਪੰਜਾਬੀ ਕਦੇ ਵੀ ਮੁਆਫ ਨਹੀਂ ਕਰਨਗੇ।

Punjab FarmersPunjab Farmer

ਰਾਣਾ ਸੋਢੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਰਡੀਨੈਂਸ ਬਣਾਉਣ ਵੇਲੇ ਤੋਂ ਹੀ ਇਹਨਾਂ ਦਾ ਵਿਰੋਧ ਸ਼ੁਰੂ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਆਰਡੀਨੈਂਸਾਂ ਖਿਲਾਫ ਸਰਵ ਪਾਰਟੀ ਮੀਟਿੰਗ ਸੱਦੀ ਜਿਸ ਵਿੱਚ ਅਕਾਲੀ ਦਲ ਤੇ ਭਾਜਪਾ ਨੂੰ ਛੱਡ ਕੇ ਸਭ ਨੇ ਸੂਬਾ ਸਰਕਾਰ ਦਾ ਸਮਰਥਨ ਕੀਤਾ। ਫੇਰ ਇਸ ਖਿਲਾਫ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ। ਉਸ ਸਮੇਂ ਵੀ ਭਾਜਪਾ ਨੇ ਮਤੇ ਦਾ ਵਿਰੋਧ ਕੀਤਾ ਅਤੇ ਅਕਾਲੀ ਦਲ ਦੇ ਮੈਂਬਰ ਜਾਣ-ਬੁੱਝ ਕੇ ਗੈਰ ਹਾਜ਼ਰ ਰਹੇ।

Shiromani Akali Dal Shiromani Akali Dal

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਹਰ ਪੱਖੋਂ ਸੇਵਾ ਕੀਤੀ ਹੈ ਚਾਹੇ ਉਹ ਅੰਨ ਭੰਡਾਰ ਭਰਨ ਦੀ ਗੱਲ ਹੋਵੇ ਜਾਂ ਫੇਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਦੀ। ਦੇਸ਼ ਵਿੱਚ ਜਦੋਂ ਅੰਨ ਸੰਕਟ ਪਿਆ ਤਾਂ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ਲਿਆ ਕੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਕੀਤਾ। ਹੁਣ ਕੇਂਦਰ ਸਰਕਾਰ ਨੂੰ ਵੀ ਪੰਜਾਬ ਦੀ ਕਿਸਾਨੀ ਦਾ ਦਰਦ ਦੇਖਣਾ ਚਾਹੀਦਾ ਹੈ। ਉਹਨਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰੀ ਪੂਲ ਵਿੱਚ ਕਣਕ ਤੇ ਝੋਨੇ ਦਾ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਪੰਜਾਬ ਦੇ ਕਿਸਾਨਾਂ ਦੀ ਜੇ ਹੁਣ ਬਾਂਹ ਨਾ ਫੜੀ ਗਈ ਤਾਂ ਦੇਸ਼ ਨੂੰ ਵੱਡਾ ਅਨਾਜ ਸੰਕਟ ਪੈ ਜਾਵੇ ਜੋ ਸਭ ਤੋਂ ਖਤਰਨਾਕ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement