
ਚੀਫ ਖਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਤੇ ਪਟਨਾ ਸਾਹਿਬ ਬੋਰਡ ਦੇ ਮੈਂਬਰ ਸਨ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ
ਅੰਮ੍ਰਿਤਸਰ: ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਪਿਛਲੇ ਕਈ ਦਹਾਕਿਆਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਸਵੱਯੇ ਪੜ੍ਹਨ ਦੀ ਸੇਵਾ ਨਿਭਾਉਣ ਵਾਲੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦੇਹਾਂਤ ਹੋ ਗਿਆ ਹੈ।
ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਬੇ ਸਮੇਂ ਤੋਂ ਅੰਮ੍ਰਿਤ ਵੇਲੇ ਪ੍ਰਕਾਸ਼ ਹੋਣ ਸਮੇਂ ਸਵੱਯੇ ਪੜ੍ਹਨ ਦੀ ਸੇਵਾ ਨਿਭਾਉਂਦੇ ਰਹੇ ਅਤੇ ਚੀਫ ਖਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਤੇ ਪਟਨਾ ਸਾਹਿਬ ਬੋਰਡ ਦੇ ਮੈਂਬਰ ਵੀ ਸਨ।
Surinder Singh Rumale wale
ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿਚ ਜੇਰੇ ਇਲਾਜ ਸਨ ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੁਖੀ ਭਾਗ ਸਿੰਘ ਅਣਖੀ ਸਵਿੰਦਰ ਸਿੰਘ ਕੱਥੂਨੰਗਲ ਰਾਜ ਮਹਿੰਦਰ ਸਿੰਘ ਮਜੀਠਾ ਡਾ. ਨਿੱਝਰ ਡਾ. ਜਸਵਿੰਦਰ ਸਿੰਘ ਢਿੱਲੋਂ ਜਸਵਿੰਦਰ ਸਿੰਘ ਐਡਵੋਕੇਟ ਕੁਲਜੀਤ ਸਿੰਘ ਸਿੰਘ ਬ੍ਰਦਰਜ਼ ,
ਭਾਈ ਸਵਿੰਦਰਪਾਲ ਸਿੰਘ ਜਗਜੀਤ ਸਿੰਘ ਜੱਗੀ ਜਸਵਿੰਦਰ ਸਿੰਘ ਜੱਸੀ ਤੇਜਿੰਦਰ ਸਿੰਘ ਸਰਦਾਰ ਪਗੜੀ ਹਾਊਸ ਤੇ ਡਾ. ਧਰਮਵੀਰ ਸਿੰਘ ਸਮੇਤ ਹੋਰਨਾਂ ਕਈ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।