
ਮੈਂ ਅਪਣੀ ਮਾਂ ਨੂੰ ਆਈ.ਸੀ.ਯੂ. 'ਚ ਛੱਡ ਕੇ ਸਦਨ ਪੁੱਜੀ ਸੀ, ਦੁੱਖ ਹੈ ਮੇਰੀ ਆਵਾਜ਼ ਨਹੀਂ ਸੁਣੀ : ਹਰਸਿਮਰਤ ਕੌਰ ਬਾਦਲ
ਨਵੀਂ ਦਿੱਲੀ, 18 ਸਤੰਬਰ : ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਇਕ ਦਿਨ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਦੁਖੀ ਹਨ ਕਿ ਉਨ੍ਹਾਂ ਦੀ ਨਹੀਂ ਸੁਣੀ ਗਈ। ਹਰਸਿਮਰਤ ਕੌਰ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸਰਕਾਰ ਇਨ੍ਹਾਂ ਬਿੱਲਾਂ ਨੂੰ ਅੱਗੇ ਵਧਾਉਣ ਤੋਂ ਪਹਿਲਾਂ ਕਿਸਾਨਾਂ ਦੀਆਂ ਸਾਰੀਆਂ ਪਰੇਸ਼ਾਨੀਆਂ ਨੂੰ ਦੂਰ ਕਰੇ।
ਹਰਸਿਮਰਤ ਨੇ ਪੀਟੀਆਈ ਨੂੰ ਦਿਤੇ ਇਕ ਇੰਟਰਵਿਊ 'ਚ ਕਿਹਾ, ''ਮੈਂ ਸਰਕਾਰ ਨੂੰ ਲਗਾਤਾਰ ਬੇਨਤੀ ਕਰਦੀ ਰਹੀ ਕਿ ਉਹ ਕਿਸਾਨਾਂ ਦੀਆਂ ਸਾਰੀਆਂ ਚਿੰਤਾਵਾਂ ਅਤੇ ਡਰਾਂ ਨੂੰ ਦੂਰ ਕੀਤੇ ਬਗ਼ੈਰ ਖੇਤੀਬਾੜੀ ਬਿੱਲਾਂ ਨੂੰ ਅੱਗੇ ਨਾ ਵਧਾਉਣ। ਇਨ੍ਹਾਂ ਬਿੱਲਾਂ ਨੂੰ ਸੰਸਦ ਦੀ ਚੋਣ ਕਮੇਟੀ ਕੋਲ ਭੇਜਿਆ ਜਾਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਸਾਰੀਆਂ ਸਬੰਧਤ ਧਿਰਾਂ, ਖ਼ਾਸਕਰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।'' ”
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੰਤਰੀ ਮੰਡਲ 'ਚ ਆਰਡੀਨੈਂਸ ਆਉਣ ਤੋਂ ਬਾਅਦ ਤੋਂ ਹੀ ਮੈਂ ਇਸਦਾ ਵਿਰੋਧ ਕਰ ਰਹੀ ਹਾਂ, ਪੰਜਾਬ 'ਚ ਮੰਤਰੀ ਦਾ ਅਹੁਦਾ ਛੱਡ ਕੇ ਕਿਸਾਨੀ ਦੇ ਪ੍ਰਤੀਨਿਧੀ ਵਜੋਂ ਅਪਣਾ ਫਰਜ਼ ਨਿਭਾ ਰਹੀ ਹਾਂ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਮੇਰੀ ਆਵਾਜ਼ ਨਹੀਂ ਸੁਣੀ ਗਈ, ਮੈਂ ਇਨ੍ਹਾਂ ਮਹੱਤਵਪੂਰਨ ਬਿੱਲਾਂ 'ਤੇ ਸੰਸਦ ਦੀ ਬਹਿਸ 'ਚ ਹਿੱਸਾ ਲੈਣ ਮੈਂ ਅਪਣੀ ਮਾਂ ਨੂੰ ਆਈਸੀਯੂ 'ਚ ਛੱਡ ਕੇ ਗਈ ਸੀ। ਹਰਸਿਮਰਤ ਕੌਰ ਨੇ ਵੀਰਵਾਰ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ। (ਏਜੰਸੀ)
ਅਕਾਲੀ ਦਲ, ਭਾਜਪਾ ਦਾ ਸਭ ਤੋਂ ਪੁਰਾਣਾ ਸਹਿਯੋਗੀ ਹੈ। ਲੋਕ ਸਭਾ ਵਿਚ ਅਕਾਲੀ ਦਲ ਦੇ ਦੋ ਸੰਸਦ ਮੈਂਬਰ ਹਨ, ਜਦਕਿ ਰਾਜ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਸੰਸਦ ਮੈਂਬਰ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ੁਕਰਵਾਰ ਸਵੇਰੇ ਹਰਸਿਮਰਤ ਕੌਰ ਦੇ ਅਸਤੀਫ਼ੇ ਨੂੰ ਸਵੀਕਾਰ ਕਰ ਲਿਆ ਹੈ। ਕੇਂਦਰੀ ਮੰਤਰੀ ਨਰਿੰਦਰ ਤੋਮਰ ਨੂੰ ਉਨ੍ਹਾਂ ਦੇ ਮੰਤਰਾਲੇ ਦਾ ਵਾਧੂimage ਚਾਰਜ ਦਿਤਾ ਗਿਆ ਹੈ।