ਭਾਰਤ 'ਚ ਹੁਣ 52 ਲੱਖ ਤੋਂ ਵੱਧ ਕੋਰੋਨਾ ਪੀੜਤ,84 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ
Published : Sep 19, 2020, 1:22 am IST
Updated : Sep 19, 2020, 1:22 am IST
SHARE ARTICLE
image
image

ਭਾਰਤ 'ਚ ਹੁਣ 52 ਲੱਖ ਤੋਂ ਵੱਧ ਕੋਰੋਨਾ ਪੀੜਤ,84 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ

ਨਵੀਂ ਦਿੱਲੀ, 18 ਸਤੰਬਰ :  ਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਭਾਰਤ 'ਚ ਲਗਾਤਾਰ ਵਧਦੀ ਜਾ ਰਹੀ ਹੈ। ਬੀਤੇ 24 ਘੰਟਿਆਂ ਦੌਰਾਨ 96,424 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਪੀੜਤਾਂ ਦਾ ਅੰਕੜਾ 52 ਲੱਖ ਤੋਂ ਪਾਰ ਹੋ ਗਿਆ, ਜਦਕਿ ਰਾਹਤ ਭਰੀ ਗੱਲ ਇਹ ਹੈ ਕਿ ਇਸ ਦੌਰਾਨ ਰਿਕਾਰਡ 87,472 ਲੋਕਾਂ ਦੇ ਸਿਹਤਯਾਬ ਹੋਏ। ਕੇਂਦਰੀ ਸਿਹਤ ਅਤੇ ਪਰਵਾਰ ਕਲਿਆਣ ਮਹਿਕਮੇ ਵਲੋਂ ਅੱਜ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਕੋਰੋਨਾ ਪੀੜਤਾਂ ਦਾ ਅੰਕੜਾ 52,14,677 ਹੋ ਗਿਆ। ਇਸ ਤੋਂ ਪਹਿਲਾਂ ਵੀਰਵਾਰ ਨੂੰ ਹੁਣ ਤਕ ਸਭ ਤੋਂ ਵੱਧ 97,894 ਨਵੇਂ ਮਾਮਲੇ ਸਾਹਮਣੇ ਆਏ ਸਨ, ਜਦੋਂ ਕਿ ਉਸ ਤੋਂ ਪਹਿਲਾਂ 2 ਦਿਨਾਂ ਤਕ ਨਵੇਂ ਮਾਮਲਿਆਂ 'ਚ ਕਮੀ ਵੀ ਆਈ ਸੀ। ਇਸ ਮਿਆਦ 'ਚ ਰਿਕਾਰਡ 87 ਹਜ਼ਾਰ ਤੋਂ ਵੱਧ ਮਰੀਜ਼ ਸਿਹਤਯਾਬ ਹੋਏ ਹਨ, ਜਿਸ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 41,12,551 ਹੋ ਗਈ ਹੈ। ਇਸ ਦੌਰਾਨ 1174 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 84,372 ਹੋ ਗਈ ਹੈ। ਦੇਸ਼ 'ਚ ਸਰਗਰਮ ਮਾਮਲੇ 19.52 ਫ਼ੀ ਸਦੀ ਅਤੇ ਠੀਕ ਹੋਣ ਵਾਲਿਆਂ ਦੀ ਦਰ 78.8imageimage6 ਫ਼ੀ ਸਦੀ ਹੈ, ਜਦੋਂ ਕਿ ਮੌਤ ਦਰ 1.62 ਫ਼ੀਸ ਦੀ ਹੈ।(ਏਜੰਸੀ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement