ਕੈਪਟਨ ਵੱਲੋਂ BDPO ਸਰਦੂਲਗੜ੍ਹ ਦੇ ਤਬਾਦਲੇ ਅਤੇ ਧਰਨੇ ਸਬੰਧੀ ਜਾਰੀ ਪੱਤਰ ਨੂੰ ਵਾਪਸ ਲੈਣ ਦੇ ਆਦੇਸ਼
Published : Sep 19, 2020, 3:13 pm IST
Updated : Sep 19, 2020, 3:44 pm IST
SHARE ARTICLE
Capt. Amarinder Singh
Capt. Amarinder Singh

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ 21 ਸਤੰਬਰ ਨੂੰ ਪੰਜਾਬ ਸਰਕਾਰ ਵਲੋਂ ਨਹੀਂ ਦਿੱਤਾ ਜਾਵੇਗਾ ਰੋਸ ਧਰਨਾ

ਚੰਡੀਗੜ੍ਹ: ਸਰਦੂਲਗੜ੍ਹ ਦੇ ਬੀਡੀਪੀਓ  ਵੱਲੋਂ ਆਪਣੇ ਪੱਧਰ 'ਤੇ ਜਾਰੀ ਕੀਤੇ ਪੱਤਰ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਬੀਡੀਪੀਓ ਦੇ ਮੁੱਖ ਦਫਤਰ ਵਿਖੇ ਤਬਾਦਲੇ ਅਤੇ ਜਾਰੀ ਪੱਤਰ ਤੁਰੰਤ ਵਾਪਸ ਲੈਣ ਦੇ ਆਦੇਸ਼ ਦਿੱਤੇ ਜਿਸ ਵਿੱਚ ਇਹ ਗਲਤ ਦਾਅਵਾ ਕੀਤਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਧਰਨਿਆਂ ਦਾ ਪ੍ਰਬੰਧ ਕੀਤਾ ਗਿਆ ਹੈ।

Captain Amarinder SinghCaptain Amarinder Singh

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਜਿਹਾ ਕੋਈ ਪ੍ਰਦਰਸ਼ਨ ਨਹੀਂ ਕੀਤਾ ਗਿਆ ਜਿਵੇਂ ਕਿ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀਡੀਪੀਓ ) ਵੱਲੋਂ ਦਾਅਵਾ ਕੀਤਾ ਗਿਆ ਹੈ। ਅਸਲ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਕਿਸੇ ਵੀ ਰੋਸ ਪ੍ਰਦਰਸ਼ਨ ਨੂੰ ਕਰਨ ਦੀ ਬਜਾਏ ਸਾਰੀਆਂ ਰਾਜਸੀ ਪਾਰਟੀਆਂ ਨੂੰ ਅਜਿਹੇ ਜਨਤਕ ਇਕੱਠ ਕਰਨ ਤੋਂ ਗੁਰੇਜ ਕਰ ਰਹੀ ਹੈ।

Punjab GovtPunjab Govt

ਅਤਿ ਉਤਸ਼ਾਹਤ ਬੀਡੀਪੀਓ  ਨੇ ਆਪਣੇ ਪੱਧਰ 'ਤੇ ਹੀ 21 ਸਤੰਬਰ ਨੂੰ ਧਰਨੇ ਦਾ ਐਲਾਨ ਕਰ ਦਿੱਤਾ ਅਤੇ ਆਪਣੇ ਬਲਾਕ ਅਧੀਨ ਸਮੂਹ ਪੰਚਾਇਤ ਸਕੱਤਰਾਂ ਨੂੰ ਪੱਤਰ ਜਾਰੀ ਕਰ ਕੇ ਸਾਰੇ ਸਰਪੰਚਾਂ ਨੂੰ ਇਨ੍ਹਾਂ ਧਰਨਿਆਂ ਵਿੱਚ ਸ਼ਾਮਲ ਹੋਣ ਲਈ ਕਿਹਾ। ਬੁਲਾਰੇ ਨੇ ਸੂਬਾ ਸਰਕਾਰ ਦੀ ਅਜਿਹੀ ਕਿਸੇ ਵੀ ਯੋਜਨਾ ਨੂੰ ਰੱਦ ਕਰਦਿਆਂ ਕਿਹਾ ਕਿ ਉਸ ਨੇ ਗਲਤ ਦਾਅਵਾ ਕੀਤਾ ਕਿ ਮੰਤਰੀ ਤੇ ਵਿਧਾਇਕ ਧਰਨੇ ਵਿੱਚ ਸ਼ਾਮਲ ਹੋਣਗੇ।

Captain Amarinder SiCaptain Amarinder Singh

ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਦੇ ਵੀ ਖੇਤੀ ਆਰਡੀਨੈਂਸਾਂ ਖਿਲਾਫ ਅਜਿਹੇ ਧਰਨਿਆਂ ਦੀ ਯੋਜਨਾ ਨਹੀਂ ਉਲੀਕੀ ਅਤੇ ਨਾ ਹੀ ਬੀਡੀਪੀਓ ਨੂੰ ਪੱਤਰ ਜਾਰੀ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਅਤੇ ਇਸ ਗਲਤ ਸੰਚਾਰ ਲਈ ਜ਼ਿੰਮੇਵਾਰੀ ਤੈਅ ਕਰਨ ਲਈ ਆਖਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement