
ਹਰਸਮਿਰਤ ਕੌਰ ਬਾਦਲ ਦਾ ਬਿਆਨ ਪ੍ਰਧਾਨ ਮੰਤਰੀ ਮੋਦੀ ਨੂੰ ਖੁਸ਼ ਕਰਨ ਦੀ ਕੋਸ਼ਿਸ
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਦੇਣ ਦੇ ਕੀਤੇ ਸਿਆਸੀ ਡਰਾਮੇ ਤੋਂ ਬਾਅਦ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁਸ਼ ਕਰਨ ਲਈ ਬਿਆਨਬਾਜ਼ੀ ਕੀਤੀ ਜਾ ਰਹੀ ਹੈ।
Sunil Jakhar
ਉਹ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਇਕ ਟੀਵੀ ਚੈਨਲ ਨੂੰ ਦਿੱਤੇ ਉਸ ਬਿਆਨ ਤੇ ਟਿੱਪਣੀ ਕਰ ਰਹੇ ਸਨ ਜਿਸ ਵਿਚ ਬਾਦਲ ਨੇ ਕਿਹਾ ਹੈ ਕਿ ਉਹ ਖੁਦ ਇਹਨਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਨਹੀਂ ਆਖਦੇ ਬਲਕਿ ਕਿਸਾਨ ਇਹਨਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਆਖ ਰਹੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਇਹ ਸਾਰੇ ਤੱਥ ਆਪਣੇ ਆਪ ਵਿਚ ਪ੍ਰਮਾਣ ਹਨ ਕਿ ਅਕਾਲੀ ਦਲ ਦੇ ਆਗੂਆਂ ਨੂੰ ਹਾਲੇ ਵੀ ਸੱਤਾ ਦਾ ਹੇਜ ਮਾਰ ਰਿਹਾ ਹੈ।
Harsimrat Kaur Badal
ਉਹਨਾਂ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਹਾਲੇ ਵੀ ਮੋਦੀ ਸਰਕਾਰ ਨੂੰ ਦਿੱਤਾ ਹੋਇਆ ਸਮਰਥਨ ਉਹਨਾਂ ਦੇ ਸੱਤਾ ਦੇ ਲਾਲਚ ਨੂੰ ਜੱਗ ਜ਼ਾਹਿਰ ਕਰ ਰਿਹਾ ਹੈ।
ਜਾਖੜ ਨੇ ਕਿਹਾ ਕਿ ਅਕਾਲੀ ਆਗੂਆਂ ਨੂੰ ਕਾਲੇ ਕਾਨੂੰਨਾਂ ਦਾ ਸਮਰਥਨ ਕਰਕੇ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ ਸੀ ਅਤੇ ਹੁਣ ਅਸਤੀਫਾ ਦੇਣ ਤੋਂ ਬਾਅਦ ਉਹਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੁੱਸੇ ਦਾ ਸਿਕਾਰ ਹੋਣਾ ਪੈ ਰਿਹਾ ਹੈ।
Sunil Jakhar
ਉਹਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਗੁੱਸੇ ਨੂੰ ਠੰਡਾ ਕਰਨ ਲਈ ਹੀ ਬਾਦਲ ਇਸ ਤਰਾਂ ਦੇ ਬਿਆਨ ਦੇ ਰਹੇ ਹਨ ਤਾਂ ਜੋ ਅਕਾਲੀ ਦਲ ਦੀ ਸੱਤਾਂ ਵਿਚ ਭਾਈਵਾਲੀ ਬਣੀ ਰਹੇ। ਜਾਖੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਹੁਣ ਇਹਨਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਆਖ ਰਹੇ ਹਨ ਜਦ ਕਿ ਹਰਸਿਮਰਤ ਕੌਰ ਬਾਦਲ ਇਹਨਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਨਾ ਮੰਨ ਕੇ ਪ੍ਰਧਾਨ ਮੰਤਰੀ ਦੀ ਕ੍ਰਿਪਾ ਦ੍ਰਿਸ਼ਟੀ ਪ੍ਰਾਪਤ ਕਰਨਾ ਚਾਹੁੰਦੇ ਹਨ, ਇਸ ਨੂੰ ਵੇਖ ਕੇ ਜਾਪਦਾ ਹੈ ਕਿ ਇਹ ਕਿਸਾਨਾਂ ਅਤੇ ਮੋਦੀ ਸਰਕਾਰ ਦੋਨਾਂ ਨੂੰ ਭਰਮਿਤ ਕਰਨ ਦੀ ਅਸਫਲ ਕੋਸ਼ਿਸ ਕਰ ਰਹੇ ਹਨ।
Sukhbir Badal
ਜਾਖੜ ਨੇ ਕਿਹਾ ਕਿ ਇਹ ਕਹਿ ਕੇ ਉਹ ਖੁਦ ਇਹਨਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਨਹੀਂ ਆਖ ਰਹੇ ਬਲਕਿ ਕਿਸਾਨ ਆਖ ਰਹੇ ਹਨ, ਬਾਦਲ ਕਿਸਾਨਾਂ ਦਾ ਅਪਮਾਨ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਕਿਸਾਨ ਕੋਈ ਮੁੂਰਖ ਨਹੀਂ ਹਨ ਜੋ ਆਪਣੀ ਮੌਤ ਦੇ ਵਾਰੰਟਾਂ ਦਾ ਵਿਰੋਧ ਕਰ ਰਹੇ ਹਨ ਜਦ ਕਿ ਅਕਾਲੀ ਆਗੂ ਨੇ ਅਸਤੀਫਾ ਦਿੱਤਾ ਵੀ ਹੈ ਤਾਂ ਸਿਰਫ ਸਿਆਸੀ ਲਾਭ ਲਈ ਨਾ ਕੇ ਉਹਨਾਂ ਨੂੰ ਕਿਸਾਨਾਂ ਦੀ ਕੋਈ ਚਿੰਤਾ ਹੈ।
Narendra Modi
ਸੁਨੀਲ ਜਾਖੜ ਨੇ ਕਿਹਾ ਕਿ ਕਿਸਾਨੀ ਨੂੰ ਖਤਮ ਕਰਨ ਵਾਲੇ ਤਿੰਨ ਆਰਡੀਨੈਂਸ ਜਦ ਕੈਬਨਿਟ ਵੱਲੋਂ ਪ੍ਰਵਾਨ ਕੀਤੇ ਸਨ ਤਾਂ ਤਦ ਵੀ ਹਰਸਿਮਰਤ ਕੌਰ ਬਾਦਲ ਕੈਬਨਿਟ ਵਿਚ ਸਨ। ਫਿਰ ਕਿਸੇ ਵੀ ਬਿੱਲ ਨੂੰ ਪਾਰਲੀਆਮੈਂਟ ਵਿਚ ਪੇਸ਼ ਕਰਨ ਤੋਂ ਪਹਿਲਾਂ ਕੈਬਨਿਟ ਦੀ ਪ੍ਰਵਾਨਗੀ ਲਈ ਜਾਂਦੀ ਹੈ ਤਦ ਵੀ ਉਹ ਕੈਬਨਿਟ ਦਾ ਹਿੱਸਾ ਸਨ, ਪਰ ਉਸ ਸਮੇਂ ਉਹਨਾਂ ਨੇ ਕੋਈ ਵਿਰੋਧ ਕਿਉਂ ਨਹੀਂ ਕੀਤਾ।