
21 ਸਤੰਬਰ ਤੋਂ ਲਾਗੂ ਹੋਣਗੇ ਸਰਕਾਰ ਵੱਲੋਂ ਜਾਰੀ ਨਵੇਂ ਨਿਰਦੇਸ਼
ਚੰਡੀਗੜ੍ਹ: ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਅਨਲੌਕ 4.0 ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਅਨਲੌਕ-4 ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਨਵੇਂ ਨਿਰਦੇਸ਼ 21 ਸਤੰਬਰ ਤੋਂ ਲਾਗੂ ਹੋਣਗੇ।
School
ਨਵੇਂ ਨਿਰਦੇਸ਼ਾਂ ਮੁਤਾਬਕ ਸੂਬੇ ਵਿਚ 30 ਸਤੰਬਰ ਤੱਕ ਸਕੂਲ, ਕਾਲਜ, ਕੋਚਿੰਗ ਸੈਂਟਰ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਦੌਰਾਨ ਆਨਲਾਈਨ ਪੜ੍ਹਾਈ ਅਤੇ ਹੋਰ ਕੰਮਾਂ ਲਈ ਸਕੂਲਾਂ ਨੂੰ 50 ਫੀਸਦੀ ਸਟਾਫ ਬੁਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਸੂਬਾ ਸਰਕਾਰ ਨੇ ਪੀਐਚ.ਡੀ ਸਕਾਲਰਾਂ ਅਤੇ ਪੋਸਟ ਗਰੈਜੂਏਟ ਵਿਦਿਆਰਥੀਆਂ ਲਈ ਪ੍ਰਯੋਗਸ਼ਾਲਾਵਾਂ ਲੋੜੀਂਦੀਆਂ ਤਕਨੀਕੀ ਅਤੇ ਪੇਸ਼ੇਵਰ ਪ੍ਰੋਗਰਾਮਾਂ ਲਈ ਉੱਚ ਸਿੱਖਿਆ ਸੰਸਥਾਵਾਂ ਖੋਲ੍ਹਣ ਦੀ ਆਗਿਆ ਦਿੱਤੀ ਹੈ।
Punjab Govt
ਅਨਲੌਕ 4 ਤਹਿਤ ਸੂਬੇ ਵਿਚ ਸਿਨੇਮਾ ਹਾਲ. ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ ਅਤੇ ਹੋਰ ਅਜਿਹੀਆਂ ਥਾਵਾਂ ਬੰਦ ਰਹਿਣਗੀਆਂ। ਹਾਲਾਂਕਿ ਸਰਕਾਰ ਨੇ ਓਪਨ ਏਅਰ ਥੀਏਟਰ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਇਸ ਦੌਰਾਨ ਸਮਾਜਕ ਦੂਰੀ ਦਾ ਖਿਆਲ ਰੱਖਣਾ ਅਤੇ ਮਾਸਕ ਪਾਉਣਾ ਲਾਜ਼ਮੀ ਹੋਵੇਗਾ। ਅਨਲੌਕ 4 ਸਬੰਧੀ ਜਾਰੀ ਨਿਰਦੇਸ਼ 21 ਸਤੰਬਰ ਤੋਂ 30 ਸਤੰਬਰ ਤੱਕ ਲਾਗੂ ਰਹਿਣਗੇ