
ਰਾਜਪਾਲ ਨੇ ਦਿੱਤਾ ਸਹੁੰ ਚੁੱਕਣ ਲਈ 11 ਵਜੇ ਦਾ ਸਮਾਂ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਡੇਢ ਦਿਨ ਬਾਅਦ ਮੁੱਖ ਮੰਤਰੀ ਦੇ ਨਵੇਂ ਚਿਹਰੇ ਦਾ ਐਲਾਨ ਹੋ ਗਿਆ ਹੈ। ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਵੀ ਮੁਲਾਕਾਤ ਕੀਤੀ ਹੈ।
ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ੍ਹ ਸਵੇਰੇ 11 ਵਜੇ ਸਹੁੰ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ 'ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।