ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲਾ
Published : Sep 19, 2021, 6:44 am IST
Updated : Sep 19, 2021, 6:44 am IST
SHARE ARTICLE
image
image

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲਾ

ਜਥੇਦਾਰ ਵਲੋਂ ਪੰਥਕ ਸੰਪਰਦਾਵਾਂ, ਜਥੇਬੰਦੀਆਂ ਨਾਲ ਹੰਗਾਮੀ ਇਕੱਤਰਤਾ

ਸ੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਸੁਖਵਿੰਦਰਪਾਲ ਸਿੰਘ ਸੁੱਖੂ): ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਮਾਮਲੇ 'ਚ ਪੰਥਕ ਵਿਚਾਰਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਤੇ ਸੁਰੱਖਿਆ ਦੀ ਬਹਾਲੀ ਲਈ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਪੰਥਕ ਸੰਪਰਦਾਵਾਂ ਤੇ ਜਥੇਬੰਦੀਆਂ ਨਾਲ ਹੰਗਾਮੀ ਇਕੱਤਰਤਾ ਕੀਤੀ ਗਈ | 
ਇਸ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਾਮਲ ਹੁੰਦਿਆਂ ਭਵਿੱਖ ਵਿਚ ਗੁਰਦਵਾਰਿਆਂ ਅਤੇ ਤਖ਼ਤ ਸਾਹਿਬਾਨ ਦੇ ਪ੍ਰਬੰਧਾਂ ਵਿਚ ਸੁਧਾਰ ਲਈ ਸਮੁੱਚੀਆਂ ਪੰਥਕ ਸੰਪਰਦਾਵਾਂ ਤੇ ਜਥੇਬੰਦੀਆਂ ਨੂੰ  ਸੁਝਾਅ ਦੇਣ ਦਾ ਸੱਦਾ ਦਿਤਾ ਤਾਂ ਜੋ ਸ਼੍ਰੋਮਣੀ ਕਮੇਟੀ ਵਲੋਂ ਭਵਿੱਖ ਵਿਚ ਇਹੋ ਜਿਹੀਆਂ ਦੁਖਦਾਈ ਘਟਨਾਵਾਂ ਨੂੰ  ਰੋਕਿਆ ਜਾ ਸਕੇ | ਉਨ੍ਹਾਂ ਨੇ ਜਿਥੇ ਬੇਅਦਬੀ ਮਾਮਲੇ ਵਿਚ ਹੁਣ ਤਕ ਦੀ ਪੁਲਿਸ ਦੀ ਕਾਰਗੁਜ਼ਾਰੀ 'ਤੇ ਅਸੰਤੁਸ਼ਟੀ ਜਾਹਰ ਕੀਤੀ, ਉਥੇ ਇਸ ਮੌਕੇ ਆਪਸ ਵਿਚ ਨਾ-ਇਤਫ਼ਾਕੀ ਪੈਦਾ ਕਰਨ ਦੀ ਬਜਾਏ ਇਕਮੁਠ ਹੋ ਕੇ ਸਰਕਾਰ ਤੇ ਪੁਲਿਸ ਨੂੰ  ਸਖ਼ਤ ਕਾਰਵਾਈ ਲਈ ਮਜ਼ਬੂਰ ਕਰਨ ਦੀ ਲੋੜ 'ਤੇ ਜ਼ੋਰ ਦਿਤਾ | 
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਪੁਲਿਸ ਵਲੋਂ 21 ਸਤੰਬਰ ਤਕ ਦੋਸ਼ੀ ਦੇ ਰਿਮਾਂਡ ਦੌਰਾਨ ਜੇਕਰ ਅਸਲ ਸਾਜ਼ਸ਼ ਅਤੇ ਮਕਸਦ ਨੂੰ  ਸਾਹਮਣੇ ਨਾ ਲਿਆਂਦਾ ਗਿਆ ਤਾਂ ਸਮੁੱਚੇ ਪੰਥ ਦੀਆਂ ਸੰਪਰਦਾਵਾਂ, ਜਥੇਬੰਦੀਆਂ ਦੇ ਸਹਿਯੋਗ ਨਾਲ ਮਿਲ ਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ ਤਾਂ ਜੋ ਖ਼ਾਲਸਾ ਪੰਥ ਅਪਣੀਆਂ ਰਵਾਇਤਾਂ ਅਨੁਸਾਰ ਖੁਦ ਇਨਸਾਫ਼ ਲੈ ਸਕੇ | ਉਨ੍ਹਾਂ ਇਹ ਵੀ ਦਸਿਆ ਕਿ ਭਲਕੇ 19 ਸਤੰਬਰ ਨੂੰ  ਇਸ ਬੇਅਦਬੀ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕ ਜ਼ਰੂਰੀ ਇਕੱਤਰਤਾ ਬੁਲਾਈ ਗਈ ਹੈ, ਜਿਸ ਵਿਚ ਦੀਰਘ-ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਦੋਸ਼ੀ ਦੇ ਨਾਰਕੋ ਟੈਸਟ ਅਤੇ ਬਰੇਨ ਮੈਪਿੰਗ ਟੈਸਟ ਕਰਵਾਉਣ ਦੀ ਕੀਤੀ ਮੰਗ ਦਾ ਵੀ ਸਮਰਥਨ ਕੀਤਾ |
ਇਸ ਮੌਕੇ ਪਾਸ ਕੀਤੇ ਇਕ ਮਤੇ ਵਿਚ ਕਿਹਾ ਗਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਪਿਛੇ ਡੇਰਾ ਸਿਰਸਾ ਦਾ ਹੱਥ ਹੋਣ ਬਾਰੇ ਸਪੱਸ਼ਟ ਹੋ ਚੁੱਕਾ ਹੈ, ਜਿਸ ਕਰ ਕੇ ਅੱਜ ਦੀ ਇਕੱਤਰਤਾ ਡੇਰਾ ਸਿਰਸਾ ਨੂੰ  ਸਿੱਖਾਂ ਦਾ ਸੱਭ ਤੋਂ ਵੱਡਾ ਦੁਸ਼ਮਣ ਕਰਾਰ ਦਿੰਦਿਆਂ ਪੰਜਾਬ ਸਰਕਾਰ ਕੋਲੋਂ ਪੰਜਾਬ ਵਿਚੋਂ ਡੇਰੇ ਬੰਦ ਕਰਵਾਉਣ ਦੀ ਮੰਗ ਕਰਦੀ ਹੈ | ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਬੇਅਦਬੀ ਦੇ ਪਛਚਾਤਾਪ ਵਿਚ 20 ਸਤੰਬਰ ਤੋਂ 22 ਸਤੰਬਰ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਰਖਵਾ ਕੇ ਅਰਦਾਸ ਸਮਾਗਮ ਕਰਵਾਇਆ ਜਾਵੇਗਾ | ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੇਅਦਬੀਆਂ ਦੇ ਸਾਰੇ ਮਾਮਲਿਆਂ ਵਿਚ ਪੁਲਿਸ ਦੀ ਤਫ਼ਤੀਸ਼ ਦਾ ਸਿੱਟਾ ਦੋਸ਼ੀ ਨੂੰ  ਪਾਗ਼ਲ ਜਾਂ ਨਸ਼ੱਈ ਸਾਬਤ ਕਰਨ ਤਕ ਸੀਮਤ ਰਹਿ ਜਾਂਦਾ ਹੈ | ਉਨ੍ਹਾਂ ਸਵਾਲ ਕੀਤਾ ਕਿ ਇਹ ਕਥਿਤ ਪਾਗ਼ਲ ਜਾਂ ਨਸ਼ੱਈ ਅਪਣੀਆਂ ਮਾਵਾਂ-ਭੈਣਾਂ ਦੀ ਬੇਪਤੀ ਜਾਂ ਕਿਸੇ ਹੋਰ ਧਰਮ ਦੇ ਅਸਥਾਨ ਵਿਚ ਬੇਅਦਬੀ ਕਿਉਂ ਨਹੀਂ ਕਰਦੇ? ਇਨ੍ਹਾਂ ਦਾ ਨਿਸ਼ਾਨਾ ਸਿਰਫ਼ ਸਿੱਖਾਂ ਦੇ ਧਾਰਮਕ ਅਸਥਾਨ ਹੀ ਕਿਉਂ ਬਣਦੇ ਹਨ? ਉਨ੍ਹਾਂ ਤਖ਼ਤ ਸਾਹਿਬ ਬੇਅਦਬੀ ਮਾਮਲੇ 'ਚ ਪੁਲਿਸ ਦੀ ਕਾਰਗੁਜ਼ਾਰੀ 'ਤੇ ਅਸੰਤੁਸ਼ਟੀ ਜਾਹਰ ਕੀਤੀ | ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਧਰਨੇ 'ਤੇ ਬੈਠੀਆਂ ਸੰਗਤਾਂ ਨੂੰ  ਪ੍ਰਸਾਸ਼ਨ ਵਿਰੁਧ ਧਰਨਾ ਲਾਉਣ ਦੀ ਅਪੀਲ ਕੀਤੀ |
96 ਕਰੋੜੀ ਨਿਹੰਗ ਸਿੰਘ ਸੰਪਰਦਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਬੇਅਦਬੀਆਂ ਦੇ ਦੋਸ਼ੀਆਂ ਨੂੰ  ਤੁਰਤ ਰਵਾਇਤੀ ਸਜ਼ਾਵਾਂ ਦੇਣ ਦੀ ਗੱਲ ਆਖੀ | ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਗੁਰਦਵਾਰਿਆਂ ਦੇ ਪ੍ਰਬੰਧਾਂ ਨੂੰ  ਵਧੇਰੇ ਚੌਕਸ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ  ਹਰੇਕ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਤਾ | ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਬੇਅਦਬੀਆਂ ਦੀਆਂ ਮੰਦਭਾਗੀਆਂ ਘਟਨਾਵਾਂ ਪਿਛੇ ਸਿੱਖ ਵਿਰੋਧੀ ਸ਼ਕਤੀਆਂ ਦੀ ਸਿੱਖ ਕੌਮ ਨੂੰ  ਭਰਾ-ਮਾਰੂ ਜੰਗ ਵੱਲ ਧਕੇਲਣ ਦੀ ਸਾਜਿਸ਼ ਕਰਾਰ ਦਿਤੀ | ਮਹੰਤ ਕਰਮਜੀਤ ਸਿੰਘ ਯਮੁਨਾਨਗਰ ਵਾਲਿਆਂ ਨੇ ਕਿਹਾ ਕਿ ਪੰਥ ਦੋਖੀ ਹੁਣ ਸਾਡੇ ਤਖ਼ਤਾਂ ਤਕ ਪਹੁੰਚ ਗਏ ਹਨ, ਜਿਸ ਕਰ ਕੇ ਹੁਣ ਚੁਪ ਕਰ ਕੇ ਬੈਠਣ ਦੀ ਗੱਲ ਨਹੀਂ ਰਹਿ ਗਈ |

ਇਸ ਮੌਕੇ ਸ੍ਰੋਮਣੀ ਕਮੇਟੀ ਦੀ ਅੰਤਿ੍ਗ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਸਤਵਿੰਦਰ ਸਿੰਘ ਟੌਹੜਾ, ਸ੍ਰੋਮਣੀ ਕਮੇਟੀ ਮੈਂਬਰ ਗੁਰਬਖਸ਼ ਸਿੰਘ ਖ਼ਾਲਸਾ, ਪਿ੍ੰ. ਸੁਰਿੰਦਰ ਸਿੰਘ, ਦਲਜੀਤ ਸਿੰਘ ਭਿੰਡਰ, ਬੀਬੀ ਕੁਲਵਿੰਦਰ ਕੌਰ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ਼, ਸੰਤ ਗੁਰਬਚਨ ਸਿੰਘ ਸੁਖੀਏ ਮਹੰਤ, ਸੰਤ ਹਰਕਿਸਨ ਸਿੰਘ ਪ੍ਰਧਾਨ ਨਿਰਮਲ ਸੰਤ ਮੰਡਲ ਪੰਜਾਬ, ਸੰਤ ਨਰਿੰਦਰਜੀਤ ਸਿੰਘ ਪ੍ਰਧਾਨ ਦੋਆਬਾ ਨਿਰਮਲ ਮੰਡਲ, ਸੰਤ ਰਮਿੰਦਰ ਦਾਸ ਮੁਖੀ ਉਦਾਸੀ ਸੰਪਰਦਾ, ਸੰਤ ਰਣਜੀਤ ਸਿੰਘ, ਸੰਤ ਕਰਮਜੀਤ ਸਿੰਘ ਪ੍ਰਧਾਨ ਗੁਰਮਤਿ ਪ੍ਰਚਾਰ ਮੰਡਲ, ਸੰਤ ਰਣਜੀਤ ਸਿੰਘ ਸਕੱਤਰ ਦੋਆਬਾ ਨਿਰਮਲ ਮੰਡਲ, ਸੰਤ ਹਰਜਿੰਦਰ ਸਿੰਘ ਚਾਹ ਵਾਲੇ, ਸੰਤ ਹਰਦੇਵ ਸਿੰਘ ਤਲਵੰਡੀ ਅਰਾਈਆਂ, ਸੰਤ ਜਸਪਾਲ ਸਿੰਘ ਜੋਹਲਾਂ ਵਾਲੇ, ਬਾਬਾ ਲੋਕਦੀਪ ਸਿੰਘ ਨਿੱਕੇ ਘੁੰਮਣਾਂ ਵਾਲੇ, ਸੰਤ ਬਲਬੀਰ ਸਿੰਘ, ਸੰਤ ਮੱਖਣ ਸਿੰਘ ਟੂਟੋਮਜਾਰਾ, ਸੰਤ ਹਰਮੀਤ ਸਿੰਘ ਬਣਾ ਸਾਹਿਬ, ਸੰਤ ਬਲਬੀਰ ਸਿੰਘ ਲੰਗੇਰੀ, ਸੰਤ ਮਹਾਂਬੀਰ ਸਿੰਘ ਤਾਜੇਵਾਲ, ਸੰਤ ਬਲਬੀਰ ਸਿੰਘ ਟਿੱਬਾ ਸਾਹਿਬ, ਸੰਤ ਤਲਵਿੰਦਰ ਸਿੰਘ, ਸੰਤ ਗੁਰਚਰਨ ਸਿੰਘ ਪੰਡਵਾ ਵਾਲੇ, ਸੰਤ ਦਿਲਬਾਗ ਸਿੰਘ ਲੋਹ ਲੰਗਰ, ਸੰਤ ਪ੍ਰੇਮ ਸਿੰਘ ਤੇ ਬਾਬਾ ਬਲਦੇਵ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਸੰਤ ਕੁਲਵੰਤ ਰਾਮ, ਸੰਤ ਮਨਜੀਤ ਸਿੰਘ ਕਾਲਰੇ ਵਾਲੇ, ਸੰਤ ਅਮਰੀਕ ਸਿੰਘ ਮਹਿਤਪੁਰ ਉਲਦਣੀ, ਸੰਤ ਬਲਵੀਰ ਸਿੰਘ ਹਰਿਆਣਾ ਅਤੇ ਬਾਬਾ ਤਰਲੋਚਨ ਸਿੰਘ ਦਮਦਮੀ ਟਕਸਾਲ ਆਦਿ ਵੀ ਸ਼ਾਮਲ ਸਨ |
ਫੋਟੋ ਰੋਪੜ-18-14 ਤੋਂ ਪ੍ਰਾਪਤ ਕਰੋ ਜੀ |

SHARE ARTICLE

ਏਜੰਸੀ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement