
ਮਾਮਲੇ ਵਿੱਚ ਇੱਕ ਵਿਦਿਆਰਥੀ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਦੀ ਜਾਂਚ ਲਈ ਸੀਨੀਅਰ ਆਈਪੀਐਸ ਅਧਿਕਾਰੀ ਗੁਰਪ੍ਰੀਤ ਕੌਰ ਦੀਓ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਮਹਿਲਾ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਵਿਦਿਆਰਥੀ ਅਤੇ ਦੋ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗੌਰਵ ਯਾਦਵ ਨੇ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਲਈ ਡੀਜੀਪੀ ਹਿਮਾਚਲ ਪ੍ਰਦੇਸ਼ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਲੈਕਟ੍ਰਾਨਿਕ ਉਪਕਰਨਾਂ ਨੂੰ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।
SIT ਸਾਜ਼ਿਸ਼ ਦੀ ਤਹਿ ਤੱਕ ਪਹੁੰਚੇਗੀ। ਜੇਕਰ ਇਸ ਮਾਮਲੇ ਵਿੱਚ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਡੀਜੀਪੀ ਗੌਰਵ ਯਾਦਵ ਨੇ ਸਾਰਿਆਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਦੀ ਅਪੀਲ ਕੀਤੀ ਅਤੇ ਅਫਵਾਹਾਂ ਵਿੱਚ ਨਾ ਫਸਣ।