ਮੁਲਾਜ਼ਮਾਂ ਲਈ ਵੱਡੀ ਰਾਹਤ: ਮੁੱਖ ਮੰਤਰੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਬਾਰੇ ਵਿਚਾਰ ਕਰਨ ਦਾ ਐਲਾਨ
Published : Sep 19, 2022, 5:56 pm IST
Updated : Sep 19, 2022, 6:04 pm IST
SHARE ARTICLE
Big relief for employees
Big relief for employees

ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਪੰਜਾਬ ਸਰਕਾਰ: ਭਗਵੰਤ ਮਾਨ

 

ਚੰਡੀਗੜ੍ਹ: ਸੂਬਾ ਸਰਕਾਰ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਉੱਤੇ ਵਿਚਾਰ ਕਰ ਰਹੀ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸੂਬੇ ਦੇ ਮੁੱਖ ਸਕੱਤਰ ਨੂੰ ਇਸ ਸਕੀਮ ਨੂੰ ਲਾਗੂ ਕਰਨ ਦੀ ਸੰਭਾਵਨਾ ਤਲਾਸ਼ਣ ਅਤੇ ਕਾਰਜ ਪ੍ਰਣਾਲੀ ਬਾਰੇ ਗੌਰ ਕਰਨ ਲਈ ਕਿਹਾ ਤਾਂ ਕਿ ਸੂਬੇ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲ ਸਕੇ। ਮੁਲਾਜ਼ਮਾਂ ਦੀ ਭਲਾਈ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਵੱਡੇ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਕੁੱਝ ਮਹੀਨਿਆਂ ਵਿੱਚ ਮੁਲਾਜ਼ਮ ਪੱਖੀ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਠੇਕੇ ਉੱਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਲਿਆਂਦੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਸਰਕਾਰ ਨੇ ਵੱਡੇ ਪੱਧਰ ਉੱਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਜਿੱਥੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਸਕਣ, ਉੱਥੇ ਸਟਾਫ਼ ਦੀ ਘਾਟ ਦੂਰ ਹੋਣ ਨਾਲ ਵਿਭਾਗਾਂ ਦੀ ਕਾਰਗੁਜ਼ਾਰੀ ਵਿੱਚ ਵੀ ਸੁਧਾਰ ਹੋ ਸਕੇ।

ਜ਼ਿਕਰਯੋਗ ਹੈ ਕਿ ਸਾਲ 2004 ਵਿੱਚ ਪੁਰਾਣੀ ਪੈਨਸ਼ਨ ਸਕੀਮ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਮੁਲਾਜ਼ਮ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕਰਦੇ ਆ ਰਹੇ ਹਨ।
 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement