
ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਵੀ ਕਰੰਸੀ ਵਿਚ ਕੋਈ ਕੀਮਤ ਨਹੀਂ ਹੈ- CM ਮਾਨ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਇਸ ਮੌਕੇ ਸੀਐਮ ਭਗਵੰਤ ਮਾਨ ਪੰਜਾਬ ਵਿਧਾਨ ਸਭਾ ਵਿਚ ਭਰੋਸੇ ਦਾ ਮਤਾ ਪੇਸ਼ ਕਰਨਗੇ। ਉਹਨਾਂ ਕਿਹਾ ਕਿ ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਵੀ ਕਰੰਸੀ ਵਿਚ ਕੋਈ ਕੀਮਤ ਨਹੀਂ ਹੈ।
ਉਹਨਾਂ ਨੇ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਭਾਜਪਾ ਨੇ ਸਾਡੇ ਵਿਧਾਇਕਾਂ ਨੂੰ ਪੈਸੇ ਦਾ ਲਾਲਚ ਦੇ ਕੇ ਖਰੀਦਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨੂੰ ਤੋੜ ਸਕਣ।
ਉਹਨਾਂ ਕਿਹਾ ਕਿ ਚੋਣਾਂ ਸਮੇਂ ਵੀ ਇਹਨਾਂ ਨੇ ਲੋਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਲਾਲਚ ਨੂੰ ਲੱਤ ਮਾਰ ਕੇ ਸਾਡੀ ਸਰਕਾਰ 'ਤੇ ਭਰੋਸਾ ਕੀਤਾ। ਲੋਕਾਂ ਦੇ ਭਰੋਸੇ ਦੀ ਦੁਨੀਆਂ ਦੀ ਕਿਸੇ ਵੀ ਕਰੰਸੀ ਵਿਚ ਕੋਈ ਕੀਮਤ ਨਹੀਂ ਹੈ। ਇਸ ਲਈ ਅਸੀਂ ਵੀਰਵਾਰ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਵਿਚ ਵਿਸ਼ੇਸ਼ ਇਜਲਾਸ ਬੁਲਾ ਕੇ ਭਰੋਸੇ ਦਾ ਮਤਾ ਪੇਸ਼ ਕਰਾਂਗੇ।