
ਸਿਹਤ ਤੇ ਪਰਵਾਰ ਭਲਾਈ ਵਿਭਾਗ ਵਲੋਂ ਡਾ. ਸੁਨੀਤ ਹਿੰਦ ਪ੍ਰਸ਼ੰਸਾਯੋਗ ਡਾਕਟਰ ਦੀ ਸ਼੍ਰੇਣੀ ਨਾਲ ਸਨਮਾਨਤ
ਅਹਿਮਦਗੜ੍ਹ, 18 ਸਤੰਬਰ (ਰਾਮਜੀ ਦਾਸ ਚੌਹਾਨ, ਬਲਵਿੰਦਰ ਕੁਮਾਰ ਚੌਹਾਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਪਾਇਓਨੀਅਰ ਆਫ਼ ਮੈਡੀਕਲ ਸਾਇੰਸਿਜ਼ ਫੈਲੀਸਿਟੇਸ਼ਨ 2022 ਦੌਰਾਨ ਹਿੰਦ ਹਸਪਤਾਲ ਦੇ ਡਾਇਰੈਕਟਰ ਡਾ. ਸੁਨੀਤ ਕੁਮਾਰ ਹਿੰਦ ਨੂੰ 'ਮੋਸਟ ਐਂਡਮਾਈਾਡ ਫਿਜ਼ੀਸ਼ੀਅਨ' ਸਾਲ 2022 (ਵਧੇਰੇ ਪ੍ਰਸੰਸਾ ਯੋਗ ਡਾਕਟਰ) ਦੀ ਸ਼੍ਰੇਣੀ ਨਾਲ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਉਨ੍ਹਾਂ ਨੂੰ ਸਿਹਤ ਅਤੇ ਪਰਵਾਰ ਭਲਾਈ ਵਿਭਾਗ, ਪੰਜਾਬ ਮੰਤਰੀ ਚੇਤਨ ਸਿੰਘ ਜੌਡਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਪਾਰਲੀਮੈਂਟ ਰਾਜ ਸਭਾ ਵੱਲੋਂ ਕੀਤਾ ਗਿਆ | ਇਹ ਪ੍ਰੋਗਰਾਮ ਸਿਹਤ ਅਤੇ ਪਰਵਾਰ ਭਲਾਈ ਵਿਭਾਗ, ਪੰਜਾਬ ਅਤੇ ਐਸ.ਆਰ.ਐਸ ਫਾਊਾਡੇਸ਼ਨ ਵੱਲੋਂ ਚੰਡੀਗੜ੍ਹ 'ਚ ਆਯੋਜਿਤ ਕੀਤਾ ਗਿਆ | ਇਹ ਸਨਮਾਨ ਡਾ. ਸੁਨੀਤ ਕੁਮਾਰ ਹਿੰਦ ਨੂੰ ਲਗਾਤਾਰ ਵਧੀਆ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਲਈ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਉਨ੍ਹਾਂ ਦੀਆਂ ਅਣਥੱਕ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਦਿੱਤਾ ਗਿਆ |
ਵਰਣਨਜੋਗ ਹੈ ਕਿ ਜੂਨ 2022 ਨੂੰ ਡਾਕਟਰ ਸੁਨੀਤ ਕੁਮਾਰ ਹਿੰਦ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੀ 'ਆਈਕਨ ਆਫ ਪੰਜਾਬ' ਨਾਲ ਸਨਮਾਨਿਤ ਕੀਤਾ ਗਿਆ ਸੀ | ਡਾ ਸੁਨੀਤ ਕੁਮਾਰ ਹਿੰਦ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਖੁਸ਼ੀ ਦੇ ਮੌਕੇ ਨੂੰ ਸਾਂਝਾ ਕੀਤਾ ਅਤੇ ਆਉਣ ਵਾਲੇ ਸਮੇਂ ਵਿੱਚ ਇਲਾਕਾ ਨਿਵਾਸੀਆਂ ਦੀ ਭਲਾਈ ਲਈ ਹੋਰ ਵਧੇਰੇ ਉਪਰਾਲੇ ਕਰਨ ਦੀ ਗੱਲ ਕੀਤੀ | ਉਨ੍ਹਾਂ ਕਿਹਾ ਕਿ ਇਸ ਸਨਮਾਨ ਮੌਕੇ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੋਇਆ ਹੈ |