
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਨੇ ਮਨਾਇਆ ਮਲ੍ਹਮ ਪੱਟੀ ਦਿਵਸ ਸਮਾਗਮ
ਲੁਧਿਆਣਾ, 18 ਸਤੰਬਰ (ਆਰ.ਪੀ. ਸਿੰਘ): ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨਈਆ ਜੀ ਦੀ ਸੇਵਾ ਪੰਥੀ ਸੋਚ ਨੂੰ ਕÏਮਾਂਤਰੀ ਪੱਧਰ ਤੇ ਉਭਾਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਕਿ ਸੰਸਾਰ ਭਰ ਦੇ ਲੋਕ ਉਨ੍ਹਾਂ ਦੇ ਸੇਵਾ ਸਿਧਾਂਤਾਂ ਤੋਂ ਜਾਣੂ ਹੋ ਸਕਣ¢ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਨੇ ਅੱਜ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸੇਵਾ ਤੇ ਸਿਮਰਨ ਦੇ ਪੁੰਜ ਭਾਈ ਘਨ੍ਹੱਈਆ ਜੀ ਦੀ ਯਾਦ ਨੂੰ ਸਮਰਪਿਤ 318ਵੇ ਮਲਮ ਪੱਟੀ ਦਿਵਸ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਦÏਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ¢
ਉਨ੍ਹਾਂ ਨੇ ਭਾਈ ਘਨ੍ਹੱਈਆ ਜੀ ਦੇ ਜੀਵਨ ਸਬੰਧੀ ਫਲਸਫੇ ਉਪਰ ਚਾਨਣਾ ਪਾਉਦਿਆਂ ਹੋਇਆ ਕਿਹਾ ਕਿ ਗੁਰੂ ਸਾਹਿਬ ਦੇ ਥਾਪੜੇ ਸਦਕਾ ਜ਼ੰਗ ਦੇ ਮੈਦਾਨ ਅੰਦਰ ਜ਼ਖਮੀ ਵੈਰੀਆਂ ਨੂੰ ਪਾਣੀ ਪਿਲਾਉਣ ਦੇ ਨਾਲ- ਨਾਲ ਆਪਣੇ ਤੇ ਬੇਗਾਨਿਆਂ ਦੀ ਗੁਰੂ ਵੱਲੋਂ ਬਖਸ਼ੀ ਮਲਮ ਪੱਟੀ ਰਾਹੀ ਨਿਸ਼ਕਾਮ ਰੂਪ ਵਿੱਚ ਸੇਵਾ ਕਰਕੇ ਸੇਵਾ ਦੇ ਸੰਕਲਪ ਨੂੰ ਉਭਾਰਨ ਵਾਲੇ ਭਾਈ ਘਨ੍ਹੱਈਆ ਜੀ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਅੰਦਰ ਵਿਰਲੀ ਮਿਲਦੀ ਹੈ | ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਭਾਈ ਸਾਹਿਬ ਦੀ ਸੇਵਾ ਤੇ ਸਿਮਰਨ ਵਾਲੀ ਸਰਬ ਸਾਂਝੀ ਵਾਲਤਾਂ ਵਾਲੀ ਸੋਚ ਨੂੰ ਸੰਸਾਰ ਪੱਧਰ ਤੇ ਪ੍ਰਚਾਰਨ ਦੀ ਤਾਂ ਹੀ ਅਸੀਂ ਉਨ੍ਹਾਂ ਦੇ ਦਰਸਾਏ ਮਾਰਗ ਤੇ ਚੱਲਣ ਦੇ ਸਮਰਥ ਬਣ ਸਕਾਂਗੇ | ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲਸਿੰਘ, ਬਲਬੀਰ ਸਿੰਘ ਭਾਟੀਆ, ਜਗਬੀਰ ਸਿੰਘ ਡੀ.ਜੀ.ਐਮ ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਬਲ ਫਤਹਿ ਸਿੰਘ ਹਾਜ਼ਰ ਸਨ |