ਦਿਨ ਦਿਹਾੜੇ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਨਕਦੀ ਤੇ ਸੋਨਾ ਲੈ ਕੇ ਹੋਏ ਫ਼ਰਾਰ
Published : Sep 19, 2022, 5:03 pm IST
Updated : Sep 19, 2022, 5:06 pm IST
SHARE ARTICLE
Thieves targeted the house in broad daylight
Thieves targeted the house in broad daylight

ਸੀਸੀਟੀਵੀ ਕੈਮਰੇ ’ਚ ਚੋਰਾਂ ਦੀਆਂ ਤਸਵੀਰਾਂ ਹੋਈਆਂ ਕੈਦ

 


ਗੁਰਦਾਸਪੁਰ: ਪੰਜਾਬ ’ਚ ਚੋਰੀ ਦੀਆਂ ਵਾਰਦਾਤਾਂ ਦਿਨ-ਬ-ਦਿਨ ਵੱਧਦੀਆਂ ਜਾ ਰਹੀਆਂ ਹਨ। ਗੁਰਦਾਸਪੁਰ ਦੇ ਮੁਹੱਲਾ ਗੋਪਾਲ ਨਗਰ ਵਿਖੇ ਚੋਰਾਂ ਨੇ ਦਿਨ ਦਿਹਾੜੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਵਾਰਦਾਤ ਕਿਸੇ ਸੁੰਨਸਾਨ ਮੁਹੱਲੇ ਵਿਚ ਨਹੀਂ ਬਲਕਿ ਉਸ ਮੁਹੱਲੇ ਵਿਚ ਹੋਈ ਹੈ ਜਿੱਥੇ ਚਾਰੋਂ ਪਾਸੇ ਘਰ ਹੀ ਘਰ ਹਨ।  ਚੋਰਾਂ ਨੇ ਮੌਕਾ ਦੇਖਦਿਆਂ ਹੀ ਘਰ ਵਿਚ ਵੜ ਕੇ ਸਵਾ ਲੱਖ ਰੁਪਏ ਦੇ ਕਰੀਬ ਨਕਦੀ ਅਤੇ 6 ਤੋਲੇ ਸੋਨੇ ਅਤੇ 12 ਤੋਲੇ ਦੇ ਕਰੀਬ ਚਾਂਦੀ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ। 

ਮੁਹੱਲੇ ਦੇ ਇੱਕ ਘਰ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਗਲੀ ਵਿਚੋਂ ਲੰਘਦੇ ਚੋਰਾਂ ਦੀਆਂ ਤਸਵੀਰਾਂ ਵੀ ਕੈਦ ਹੋਈਆਂ ਹਨ।
ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਰਾਜੇਸ਼ ਭੰਡਾਰੀ ਨੇ ਦੱਸਿਆ ਕਿ ਉਹ ਅੱਜ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਕਿਸੇ ਕੰਮ ਲਈ ਪਠਾਨਕੋਟ ਗਏ ਸਨ। ਸ਼ਾਮ 5 ਵਜੇ ਜਦੋਂ ਉਹ ਘਰ ਵਾਪਸ ਆਏ ਤਾਂ ਗੇਟ ਦੇ ਬਾਹਰ ਦਾ ਤਾਲਾ ਉਂਝ ਹੀ ਲੱਗਿਆ ਹੋਇਆ ਸੀ। ਉਨ੍ਹਾਂ ਨੇ ਤਾਲਾ ਖੋਲਿਆ ਤਾਂ ਗੇਟ ਅੰਦਰੋਂ ਬੰਦ ਸੀ। ਉਨ੍ਹਾਂ ਨੂੰ ਇਸ ਤੋਂ ਹੀ ਸ਼ੱਕ ਹੋਇਆ ਤੇ ਉਨ੍ਹਾਂ ਨੇ ਇਕ ਮੁੰਡਾ ਕੰਧ ਟਪਾ ਕੇ ਅੰਦਰ ਭੇਜਿਆ ਤੇ ਗੇਟ ਖੁੱਲ੍ਹਵਾਇਆ। ਅੰਦਰ ਵੜਦੇ ਹੀ ਉਨਾਂ ਨੇ ਵੇਖਿਆ ਕਿ ਦਰਵਾਜ਼ਿਆਂ ਦੇ ਸਾਰੇ Lock ਟੁੱਟੇ ਹੋਏ ਸੀ।

ਜਦੋਂ ਉਨ੍ਹਾਂ ਨੇ ਅੰਦਰ ਜਾ ਕੇ ‌ਵੇਖਿਆ ਤਾਂ ਅਲਮਾਰੀਆਂ ਦੇ ਵੀ ਤਾਲੇ ਟੁੱਟੇ ਹੋਏ ਸੀ ਅਤੇ ਸਾਰਾ ਸਾਮਾਨ ਬਿਖ਼ਰਿਆ ਹੋਇਆ ਸੀ। ਪੜਤਾਲ ਕਰਨ ’ਤੇ ਪਤਾ ਲੱਗਿਆ ਕਿ ਚੋਰ ਅੰਦਰ ਦੀਆਂ ਅਲਮਾਰੀਆਂ ਦੇ ਤਾਲੇ ਤੋੜ ਕੇ ਲਗਭਗ ਸਵਾ ਲੱਖ ਰੁਪਏ ਦੇ ਕਰੀਬ ਨਗਦੀ, 6 ਤੋਲੇ ਸੋਨੇ ਦੇ ਗਹਿਣੇ ਅਤੇ 12 ਤੋਲੇ ਚਾਂਦੀ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। 

ਉਥੇ ਹੀ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਜੇਸ਼ ਭੰਡਾਰੀ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਉਨ੍ਹਾਂ ਦੇ ਘਰ ਚੋਰੀ ਹੋ ਗਈ ਹੈ। ਉਹ ਮੌਕੇ ’ਤੇ ਪਹੁੰਚੇ ਹਨ ਅਤੇ ਰਾਜੇਸ਼ ਭੰਡਾਰੀ ਦੇ ਬਿਆਨ ਲੈ ਲਏ ਗਏ ਹਨ। ਨੇੜੇ-ਤੇੜੇ ਦੇ ਸੀਸੀਟੀਵੀ ਕੈਮਰੇ ਦੇਖ ਕੇ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ। 
 

SHARE ARTICLE

ਏਜੰਸੀ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement