
ਕਈ ਲੋਕਾਂ ਦੀ ਮੌਤ ਹੋਣ ਦਾ ਖਦਸ਼ਾ
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ 'ਚ ਵੱਡਾ ਹਾਦਸਾ ਵਾਪਰ ਗਿਆ। ਇਥੇ ਪਿੰਡ ਝਬੇਲਵਾਲੀ ਨੇੜੇ ਨਿੱਜੀ ਬੱਸ ਦੇ ਨਹਿਰ ਵਿਚ ਡਿੱਗ ਗਈ। ਮਿਲੀ ਜਾਣਕਾਰੀ ਅਨੁਸਾਰ ਬੱਸ ਦੀ ਕਾਫ਼ੀ ਤੇਜ਼ ਰਫ਼ਤਾਰ ਸੀ, ਡਰਾਈਵਰ ਦਾ ਬੱਸ ਤੋਂ ਅਚਾਨਕ ਸੰਤਲੁਨ ਵਿਗੜ ਗਿਆ ਤੇ ਬੱਸ ਸਿੱਧਾ ਨਹਿਰ ਵਿਚ ਡਿੱਗ ਗਈ। ਬੱਸ ਵਿਚ ਕਾਫ਼ੀ ਸਵਾਰੀਆਂ ਸਵਾਰ ਸਨ। ਇਸ ਹਾਦਸੇ ਵਿਚ ਵੱਡਾ ਨੁਕਸਾਨ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ। ਫਿਲਹਾਲ ਡੀਸੀ ਨੇ 2 ਮੌਤਾਂ ਦੀ ਪੁਸ਼ਟੀ ਕੀਤੀ ਹੈ।
ਮੁੱਖ ਮੰਤਰੀ ਨੇ ਵੀ ਕੀਤਾ ਟਵੀਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਦਸੇ ਮਗਰੋਂ ਟਵੀਟ ਕਰਦਿਆਂ ਕਿਹਾ, "ਮੁਕਤਸਰ-ਕੋਟਕਪੁਰਾ ਰੋਡ ‘ਤੇ ਪੈਂਦੀ ਨਹਿਰ ‘ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ….ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ…ਬਚਾਅ ਕਾਰਜਾਂ ‘ਤੇ ਮੈਂ ਪਲ਼ ਪਲ਼ ਦੀ ਅਪਡੇਟ ਲੈ ਰਿਹਾ ਹਾਂ…ਪਰਮਾਤਮਾ ਅੱਗੇ ਸਭ ਦੀ ਤੰਦਰੁਸਤੀ ਸਲਾਮਤੀ ਦੀ ਕਾਮਨਾ ਕਰਦਾ ਹਾਂ…ਬਾਕੀ ਵੇਰਵੇ ਵੀ ਜਲ਼ਦ ਸਾਂਝੇ ਕਰਾਂਗੇ…"।